Farmers Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਅੱਜ ਕਰ ਸਕਦੇ ਵੱਡਾ ਐਲਾਨ! ਕਿਸਾਨਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ
Farmers Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਅੱਜ ਕਰਨਗੇ ਵੱਡਾ ਐਲਾਨ। ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਅੱਜ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰੇਗਾ।
Farmers Protest: ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਅੱਜ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰੇਗਾ। ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ੰਭੂ ਸਰਹੱਦ 'ਤੇ ਲਗਾਏ ਬੈਰੀਕੇਡਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਹਟਾਉਣ ਦੇ ਹੁਕਮ ਦਿੱਤੇ ਸਨ ਜਿਸ ਦਾ ਅੱਜ ਆਖਿਰੀ ਦਿਨ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ਨੇੜੇ ਲਗਾਏ ਗਏ ਬੈਰੀਕੇਡਾਂ ਨੂੰ ਇਕ ਹਫ਼ਤੇ ਦੇ ਅੰਦਰ ਹਟਾਉਣ ਦੇ ਹੁਕਮ ਦਿੱਤੇ ਹਨ।
ਹਰਿਆਣਾ ਸਰਕਾਰ ਨੇ ਫਰਵਰੀ ਵਿਚ ਅੰਬਾਲਾ-ਨਵੀਂ ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਬੈਰੀਕੇਡ ਲਗਾ ਦਿੱਤੇ ਸਨ ਜਦੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਸਮਰਥਨ ਵਿਚ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਸੀ। ਇਹ ਨਿਰਦੇਸ਼ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਵਿਰੁੱਧ ਦਾਇਰ ਪਟੀਸ਼ਨ 'ਤੇ ਆਏ ਹਨ। ਅਦਾਲਤ ਨੇ ਹਰਿਆਣਾ ਸਰਕਾਰ ਨੂੰ ਸੱਤ ਦਿਨਾਂ ਦੇ ਅੰਦਰ ਬੈਰੀਕੇਡਿੰਗ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: NHAI Meeting: ਐਨ ਐਚ ਏਆਈ ਦੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਏ ਪੰਜਾਬ ਦੇ CM ਭਗਵੰਤ ਮਾਨ
ਦੂਜੇ ਪਾਸੇ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਹਾਲਾਂਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ।
ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਉਹ ਦਿੱਲੀ ਮਾਰਚ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹਨ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ। ਜਦੋਂਕਿ ਹਰਿਆਣਾ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਟਰੈਕਟਰ-ਟਰਾਲੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਸੋਮਵਾਰ ਨੂੰ ਸ਼ੰਭੂ ਬਾਰਡਰ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਨੂੰ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ।