Farmers Protest: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਮਜ਼ਦੂਰ ਤਾਲਮੇਲ ਕੇਂਦਰ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਉਹ ਦਿੱਲੀ ਜਾਣ ਲਈ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਦੇ ਹਨ।
Trending Photos
Farmers Protest: ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਰੋਕਣ ਲਈ ਸੋਮਵਾਰ ਦੇਰ ਰਾਤ ਤੱਕ ਚੱਲੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੈਰਾਥਨ ਮੀਟਿੰਗ ਦੌਰਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦਾ ਮੁੱਦਾ ਭਖ ਗਿਆ। ਇਹ ਮੀਟਿੰਗ ਬੇਸਿੱਟਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਖਾਸ ਤੌਰ 'ਤੇ ਪੁਲਿਸ ਵੱਲੋਂ ਪੰਜਾਬ ਨਾਲ ਜੁੜਦੀਆਂ ਸਾਰੀਆਂ ਸੜਕਾਂ 'ਤੇ ਬੈਰੀਕੇਡ ਲਗਾ ਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਟਰੈਕਟਰ-ਟਰਾਲੀਆਂ ਦੇ ਸ਼ਹਿਰ ਅੰਦਰ ਦਾਖ਼ਲੇ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ ਕਿਸੇ ਵੀ ਤਰ੍ਹਾਂ ਦੇ ਹਥਿਆਰ ਜਾਂ ਡੰਡੇ ਲੈ ਕੇ ਘੁੰਮਣ 'ਤੇ ਵੀ ਪਾਬੰਦੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ: Punjab Farmers Protest Live Updates: ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਕਿਸਾਨ ਅੱਜ ਕਰਨਗੇ ਦਿੱਲੀ ਕੂਚ
ਚੰਡੀਗੜ੍ਹ ਪੁਲਿਸ ਦੀ ਐਡਵਾਈਜ਼ਰੀ
ਚੰਡੀਗੜ੍ਹ ਪੁਲਿਸ ਨੇ ਇਹ ਯਕੀਨੀ ਬਣਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਸ਼ਹਿਰ ਦੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਚੰਡੀਗੜ੍ਹ ਸਰਹੱਦ ਨਾਲ ਲੱਗਦੇ ਬੈਰੀਅਰਾਂ 'ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਮਟੌਰ ਬੈਰੀਅਰ (ਸੈਕਟਰ 51-52 ਡਿਵਾਈਡਿੰਗ ਰੋਡ), ਫਰਨੀਚਰ ਮਾਰਕੀਟ ਬੈਰੀਅਰ (ਸੈਕਟਰ 53-54), ਬਡਹੇੜੀ ਬੈਰੀਅਰ (ਸੈਕਟਰ 54-55), ਸੈਕਟਰ 55-56 ਡਿਵਾਈਡਿੰਗ ਰੋਡ, ਪਿੰਡ ਪਲਸੌਰਾ ਨੇੜੇ ਮੁਹਾਲੀ ਬੈਰੀਅਰ, ਮੋਟਰ ਮਾਰਕੀਟ ਨੇੜੇ ਫੈਦਾ ਬੈਰੀਅਰ, ਜ਼ੀਰਕਪੁਰ ਬੈਰੀਅਰ, ਮੁੱਲਾਪੁਰ ਬੈਰੀਅਰ, ਨਵਾਂਗਾਓਂ ਬੈਰੀਅਰ, ਢਿੱਲੋਂ ਬੈਰੀਅਰ, ਹਾਊਸਿੰਗ ਬੋਰਡ ਲਾਈਟ ਪੁਆਇੰਟ, ਮਨੀਮਾਜਰਾ। ਇਸ ਲਈ ਜਨਤਾ ਨੂੰ ਇੱਥੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ- 'ਅਸੀਂ ਅਗਲੀ ਗੱਲਬਾਤ ਰਾਹੀਂ ਲੱਭਾਂਗੇ ਹੱਲ'
ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਹਰ ਚੌਕੀ 'ਤੇ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਹਨ। ਤਾਂ ਜੋ ਜੇਕਰ ਅਮਨ-ਕਾਨੂੰਨ ਸਬੰਧੀ ਕਿਸੇ ਕਿਸਮ ਦਾ ਫੈਸਲਾ ਲੈਣਾ ਹੋਵੇ ਤਾਂ ਉਹ ਮੌਕੇ 'ਤੇ ਹੀ ਫੈਸਲਾ ਲੈ ਸਕਣ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਇੱਕ ਪੁਲਿਸ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ।
ਪੰਚਕੂਲਾ ਪੁਲਿਸ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਦੇ ਨਾਲ ਲੱਗਦੀ ਪੰਜਾਬ ਸਰਹੱਦ 'ਤੇ ਬਣਾਏ ਗਏ ਤਿੰਨ ਵਿਸ਼ੇਸ਼ ਚੌਕੀਆਂ 'ਤੇ ਸੋਮਵਾਰ ਨੂੰ ਸਖ਼ਤ ਨਜ਼ਰ ਰੱਖੀ ਗਈ।