Chandigarh Prtc Protest: ਪੀਆਰਟੀਸੀ ਚੰਡੀਗੜ੍ਹ ਡਿੱਪੂ ਵਿੱਚ ਧਰਨੇ 'ਤੇ ਬੈਠ ਕਰਮਚਾਰੀਆਂ ਨੇ ਆਪਣੀ ਹੜ੍ਹਤਾਲ ਖ਼ਤਮ ਕਰ ਦਿੱਤੀ ਹੈ। ਕਰਮਚਾਰੀਆਂ ਨੂੰ ਅਗਲੇ ਹਫ਼ਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਬੁਲਾਇਆ ਗਿਆ ਹੈ। ਜਿਸ ਤੋਂ ਬਾਅਦ ਕਰਮਚਾਰੀਆ ਨੇ ਆਪਣਾ ਧਰਨਾ ਚੁੱਕ ਲਿਆ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠ ਹੋਏ ਸਨ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ 3 ਫਰਵਰੀ ਨੂੰ ਪੂਰੇ ਪੰਜਾਬ ਭਰ ਵਿੱਚ ਬੱਸਾਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜੋ ਕਿ ਹੁਣ ਵਾਪਿਸ ਲੈ ਲਿਆ ਗਿਆ ਹੈ। ਹੜਤਾਲ ਦੇ ਨਾਲ ਪੰਜਾਬ 100 ਤੋਂ ਵੱਧ ਬੱਸ ਰੂਟ ਪ੍ਰਭਾਵਿਤ ਹੋਏ। ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਵਿਭਾਗ ਵਿੱਚ ਕੁੱਝ ਭ੍ਰਿਸ਼ਟਾਚਾਰ ਅਫ਼ਸਰ ਹਨ, ਜਿਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਪੀਆਰਟੀਸੀ ਕਰਮਚਾਰੀਆਂ ਨੇ ਜਰਨਲ ਮੈਨੇਜਰ ਦੇ ਘਰ ਦਾ ਘਿਰਾਓ ਕਰਨ ਦੀ ਵੀ ਗੱਲ ਆਖੀ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਹੈ।


ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪਿਛਲੇ ਅੱਠ ਮਹਿਨੇ ਪਹਿਲਾ ਅਸੀਂ ਆਪਣੇ ਵਿਭਾਗ ਦੇ ਚੇਅਰਮੈਨ ਨੂੰ ਵਿਭਾਗ ਵਿੱਚ ਮੌਜੂਦ ਭ੍ਰਿਸ਼ਟ ਅਫਸਰਾਂ ਦੀ ਲਿਸਟ ਦਿੱਤੀ ਸੀ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਲਿਸਟ ਦੇ ਨਾਲ ਅਧਿਕਾਰੀਆਂ ਦੀਆਂ ਆਡੀਓ ਰਿਕਾਰਡਿੰਗਾਂ ਵੀ ਅਸੀਂ ਚੇਅਰਮੈਂਨ ਪੀਆਰਟੀਸੀ ਨੂੰ ਦਿੱਤੀ ਸਨ, ਪਰ ਹਾਲੇ ਤੱਕ ਉਨ੍ਹਾਂ ਭ੍ਰਿਸ਼ਟ ਅਫਸਰਾਂ ਦੇ ਖਿਲਾਫ ਸਰਕਾਰ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਵਿਰੋਧ ਵਿੱਚ ਅੱਜ ਸਾਨੂੰ ਮਜ਼ਬੂਰ ਹੋਕੇ ਇਹ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।


ਇਹ ਵੀ ਪੜ੍ਹੋ: Vigilance Bureau: ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ


ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਕਿਹਾ ਸੀ ਕਿ ਉਹ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ, ਅਫਸਰ, ਅਧਿਕਾਰੀ ਤੇ ਰਾਜੀਨਿਤ ਆਗੂ ਨੂੰ ਨਹੀਂ ਬਖਸ਼ਣਗੇ ਪਰ ਸਾਡੀ ਦਿੱਤੀ ਗਈ ਲਿਸਟ ਅਨੁਸਾਰ ਕਿਸੇ ਵੀ ਅਫ਼ਸਰ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। 


ਇਹ ਵੀ ਪੜ੍ਹੋ: Fatehgarh News: ਬੱਸੀ ਪਠਾਣਾ ਦੇ ਬਾਈਪਾਸ ਰੋਡ 'ਤੇ ਖੜੀ ਲਾਵਾਰਸ ਕਾਰ ਵਿੱਚੋਂ ਦੋ ਕੁਇੰਟਲ ਭੁੱਕੀ ਬਰਾਮਦ