Mohali Crime News: ਦੇਸ਼ ਵਿੱਚ ਰਿਸ਼ਵਤ ਲੈਂਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅਜਿਹਾ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ। ਦਰਅਅਸਲ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਖ਼ਿਲਾਫ਼ 2011 ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਿਹਾ ਸੀ।


COMMERCIAL BREAK
SCROLL TO CONTINUE READING

ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ 'ਤੇ ਕਰੀਬ 5 ਸਾਲ ਲਈ ਰੋਕ ਲਗਾ ਦਿੱਤੀ ਸੀ ਪਰ ਅਗਸਤ 2023 'ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ।


ਇਹ ਵੀ ਪੜ੍ਹੋ: Chandigarh News: ਨਾਕੇ 'ਤੇ ਪੁਲਿਸ ਮੁਲਾਜ਼ਮ 'ਤੇ ਚੜਾ ਦਿੱਤੀ ਗੱਡੀ, ਫਿਰ ਲੱਗਾ ਮੋਟਾ ਜੁਰਮਾਨਾ, 5 ਸਾਲ ਦੀ ਕੈਦ

ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿੱਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਕਤ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇੱਕ ਬਿਲਡਰ ਨੇ ਉਸ 'ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਸਨ। ਹਾਲਾਂਕਿ ਅਦਾਲਤ ਵਿੱਚ ਆਪਣੀ ਗਵਾਹੀ ਦੌਰਾਨ ਉਹ ਆਪਣੇ ਬਿਆਨ ਤੋਂ ਮੁਕਰ ਗਿਆ।

Ludhiana Student Video: ਲੁਧਿਆਣਾ ਵਿੱਚ ਬੱਚਿਆਂ ਦਾ ਲੜਾਈ ਝਗੜੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ


ਜਾਣੋ ਪੂਰਾ ਮਾਮਲਾ 
ਸੀਬੀਆਈ ਨੇ ਮੁਹਾਲੀ ਦੇ ਮੁੱਲਾਂਪੁਰ ਦੇ ਵਾਸੀ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15 ਸਥਿਤ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜਦੋਂ ਸੀਬੀਆਈ ਨੇ ਉਸ ਦੇ ਘਰ ਛਾਪਾ ਮਾਰਿਆ ਤਾਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ। ਤਲਾਸ਼ੀ ਦੌਰਾਨ ਸੀਬੀਆਈ ਨੇ ਏਕੇ-47 ਦੇ 67 ਕਾਰਤੂਸ, 32 ਬੋਰ ਦਾ ਜਰਮਨ ਬਣਿਆ ਰਿਵਾਲਵਰ ਅਤੇ ਇੱਕ ਡਬਲ ਬੈਰਲ ਬੰਦੂਕ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ 53 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ।