Chandigarh News: ਪੰਜਾਬ ਦੇ ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ਉਤੇ ਲੋਕਾਂ ਨਾਲ ਠੱਗੀ ਕਰਨ ਦੇ ਦੋਸ਼ ਵਿੱਚ ਸਾਬਕਾ ਮਿਸੇਜ਼ ਚੰਡੀਗੜ੍ਹ ਅਪਰਣਾ ਸਰਗੋਤਾ ਅਤੇ ਉਸ ਦੇ ਬੇਟੇ ਕੁਨਾਲ ਨੂੰ ਗ੍ਰਿਫਤਾਰ ਕੀਤਾ ਹੈ। ਫੇਜ਼-11 ਥਾਣਾ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕੋਲੋਂ 500 ਗ੍ਰਾਮ ਸੋਨੇ ਦੇ ਬਿਸਕੁਟ, 7 ਲੱਖ ਰੁਪਏ ਦੀ ਨਕਦੀ ਅਤੇ ਇੱਕ ਲਗਜ਼ਰੀ ਕਾਰ ਬਰਾਮਦ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : New Governor of Punjab: ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ; ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਨਵੇਂ ਗਵਰਨਰ!


ਇਸ ਮਾਮਲੇ ਵਿੱਚ ਪੁਲਿਸ ਉਨ੍ਹਾਂ ਦੇ ਪਤੀ ਸੰਜੇ ਨੂੰ ਪਹਿਲਾ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਫੇਜ਼-11 ਥਾਣੇ ਐਸਐਚਓ ਗਣਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਰੀਬ ਢਾਈ ਤੋਂ ਤਿੰਨ ਕਰੋੜ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਖਿਲਾਫ਼ ਹੋਰ ਮਾਮਲੇ ਦਰਜ ਹਨ। ਰਿਮਾਂਡ ਵਿੱਚ ਕਈ ਹੋਰ ਪਰਤਾਂ ਖੁੱਲ੍ਹਣਗੀਆਂ। ਉਤੇ ਠੱਗੀ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ।


ਇਹ ਵੀ ਪੜ੍ਹੋ : Mohali News: 35-36 ਅਣਪਛਾਤੇ ਹਮਲਾਵਰਾਂ ਨੇ ਦੋ ਹੋਟਲਾਂ ਤੇ ਪਾਰਕਿੰਗ 'ਚ ਖੜ੍ਹੇ ਵਾਹਨਾਂ ਦੀ ਕੀਤੀ ਭੰਨਤੋੜ!