Punjab News: ਕੈਬਨਿਟ 'ਚੋਂ ਲਾਂਭੇ ਕੀਤੇ ਗਏ 4 ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਪੱਤਰ ਜਾਰੀ
Advertisement
Article Detail0/zeephh/zeephh2449913

Punjab News: ਕੈਬਨਿਟ 'ਚੋਂ ਲਾਂਭੇ ਕੀਤੇ ਗਏ 4 ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਪੱਤਰ ਜਾਰੀ

Punjab News:  ਪੰਜਾਬ ਕੈਬਨਿਟ ਵਿਚੋਂ ਲਾਂਭੇ ਕੀਤੇ ਗਏ ਚਾਰ ਕੈਬਨਿਟ ਮੰਤਰੀਆਂ ਤੋਂ ਇਲਾਵਾ ਸੰਸਦ ਮੈਂਬਰ ਬਣੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਸੰਕੇਤਕ ਤਸਵੀਰ।

Punjab News: ਸੰਗਰੂਰ ਤੋਂ ਸੰਸਦ ਮੈਂਬਰ ਬਣੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਬਾਅਦ ਜੋ ਚਾਰ ਮੰਤਰੀ ਪੰਜਾਬ ਕੈਬਨਿਟ ਵਿੱਚੋਂ ਹਟਾ ਦਿੱਤੇ ਗਏ ਸਨ, ਉਨ੍ਹਾਂ ਸਾਰਿਆਂ ਨੂੰ 7 ਅਕਤੂਬਰ ਤੱਕ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦ

ਕੋਠੀਆਂ ਖਾਲੀ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ। 24 ਸਤੰਬਰ ਨੂੰ ਇਹ ਪੱਤਰ ਜਾਰੀ ਕੀਤੇ ਗਏ ਸਨ।

ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਕਿਹਾ ਗਿਆ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀ ਖਾਲੀ ਕਰਨੀ ਹੁੰਦੀ ਹੈ। ਇਸ ਲਈ ਤੁਸੀਂ ਕੋਠੀ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰੋ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਕੋਠੀਆਂ ਅਲਾਟ ਕੀਤੀਆਂ ਜਾ ਸਕਣ।

ਬ੍ਰਹਮਾ ਸ਼ੰਕਰ ਜਿੰਪਾ ਮਾਲ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੀ ਦੇਖ-ਰੇਖ ਕਰ ਰਹੇ ਸਨ।  ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਗਗਨ ਅਨਮੋਲ ਮਾਨ ਨੂੰ ਕਿਰਤ ਤੇ ਸੈਰ ਸਪਾਟਾ ਵਿਭਾਗ ਦਿੱਤਾ ਗਿਆ ਸੀ। ਕਰਤਾਰਪੁਰ ਸੀਟ ਤੋਂ ਵਿਧਾਇਕ ਬਲਕਾਰ ਸਿੰਘ ਕੋਲ ਲੋਕਲ ਬਾਡੀਜ਼ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ। ਚੌਥੇ ਚੇਤਨ ਸਿੰਘ ਜੋੜਾਮਾਜਰਾ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਕੋਲ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਵਿਭਾਗ ਸਨ। 

ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਮੰਤਰੀਆਂ ਦੀ ਜਗ੍ਹਾਂ 4 ਨਵੇਂ ਵਿਧਾਇਕਾਂ ਨੂੰ ਕੈਬਨਿਟ ਵਿੱਚ ਐਂਟਰੀ ਦਿੱਤੀ ਹੈ।

1 . ਹਰਦੀਪ ਸਿੰਘ ਮੁੰਡੀਆਂ ਕੋਲ ਮਾਲ, ਮੁੜ ਵਸੇਬੇ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਭਾਗ ਦਿੱਤੇ ਗਏ ਹਨ।

2. ਬਰਿੰਦਰ ਗੋਇਲ ਖਣਨ ਅਤੇ ਭੂ ਵਿਗਿਆਨ, ਪਾਣੀ ਦੇ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਦਿੱਤੇ ਗਏ ਹਨ।

2. ਤਰੁਣਪ੍ਰੀਤ ਸਿੰਘ ਸੌਂਧ-ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦਾ ਵਿਭਾਗ, ਨਿਵੇਸ਼ ਪ੍ਰੋਤਸਾਹਨ,ਲੇਬਰ, ਮਹਿਮਾਨ ਨਿਵਾਜੀ, ਉਦਯੋਗ ਅਤੇ ਵਣਜ ਵਪਾਰ, ਪੇਂਡੂ ਵਿਕਾਸ ਤੇ  ਪੰਚਾਇਤ ਵਿਭਾਗ ਦਿੱਤੇ ਗਏ ਹਨ।

3. ਡਾ.ਰਵਜੋਤ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦਾ ਵਿਭਾਗ ਦਿੱਤੇ ਗਏ ਹਨ।

4. ਮਹਿੰਦਰ ਭਗਤ ਨੂੰ ਰੱਖਿਆ ਸੇਵਾ ਭਲਾਈ ਵਿਭਾਗ, ਆਜ਼ਾਦੀ ਘੁਲਾਟੀਏ, ਬਾਗਵਾਨੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Hansali Village News: ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

Trending news