Lakhbir Singh Landa News/ਮਨੋਜ ਜੋਸ਼ੀ : ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲੇ 'ਚ ਨਾਮਜ਼ਦ ਗੈਂਗਸਟਰ ਲਖਬੀਰ ਲੰਡਾ (Lakhbir Singh Landa) ਨੂੰ NIA ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਹੁਣ ਅਦਾਲਤ ਵਿਚ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਹ ਕਾਰਵਾਈ ਸੀਆਰਪੀਸੀ ਦੀ ਧਾਰਾ 82 (4) ਤਹਿਤ ਕੀਤੀ ਗਈ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ 2023 ਵਿੱਚ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਅਤੇ ਉਸ ਦੇ ਸਾਥੀਆਂ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਸਤਨਾਮ ਸਿੰਘ ਉਰਫ਼ ਸੱਤਾ, ਪਰਮਿੰਦਰ ਸਿੰਘ ਖਹਿਰਾ ਉਰਫ਼ ਪੱਟੂ, ਯਾਦਵਿੰਦਰ ਸਿੰਘ ਉਰਫ਼ ਜਾਡਾ ਖ਼ਿਲਾਫ਼ ਧਾਰਾ 17, 18 ਤਹਿਤ ਕੇਸ ਦਰਜ ਕੀਤਾ ਸੀ। 


COMMERCIAL BREAK
SCROLL TO CONTINUE READING

ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚੱਲ ਰਹੀ ਹੈ। ਮਾਮਲੇ ਦੀ ਪਹਿਲੀ ਸੁਣਵਾਈ 9 ਅਕਤੂਬਰ 2023 ਨੂੰ ਹੋਈ ਸੀ। ਐਨਆਈਏ ਨੇ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਕਿ ਬੀਤ ਚੁੱਕਾ ਹੈ। 


ਇਹ ਵੀ ਪੜ੍ਹੋ: Lakhbir Singh Landa: ਭਾਰਤ MHA ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਐਲਾਨਿਆ 'ਅੱਤਵਾਦੀ'


ਇਸ ਕਾਰਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਲੰਡਾ (Lakhbir Singh Landa)  ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਾਰੇ ਮੁਲਜ਼ਮਾਂ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 83 ਤਹਿਤ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ 'ਅੱਤਵਾਦੀ' ਐਲਾਨ ਕਰ ਦਿੱਤਾ ਸੀ। ਮੰਤਰਾਲੇ ਵੱਲੋਂ ਦਿੱਤੇ ਵੇਰਵਿਆਂ ਅਨੁਸਾਰ, 33 ਸਾਲਾ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਖਾਲਿਸਤਾਨੀ ਗਰੁੱਪ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਿਤ ਹੈ ਅਤੇ 2021 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਰਾਕੇਟ ਹਮਲੇ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸੀ।


ਲਖਬੀਰ ਸਿੰਘ ਲੰਡਾ (Lakhbir Singh Landa) ਦਾ ਨਾਂ ਦਸੰਬਰ 2022 ਵਿਚ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਦੇ ਨਾਲ-ਨਾਲ ਹੋਰ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਮਾਮਲੇ ਵਿਚ ਸਾਹਮਣੇ ਆਇਆ ਸੀ। ਦੱਸ ਦਈਏ ਕਿ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ ਨੇ ਅੱਜ ਕੈਨੇਡਾ ਸਮੇਤ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਦੋ ਵੱਡੀਆਂ ਕਾਰਵਾਈਆਂ
ਕੀਤੀਆਂ ਹਨ। 

ਇਹ ਵੀ ਪੜ੍ਹੋ: Punjab Crime News: ਫਗਵਾੜਾ 'ਚ ਬੇਅਦਬੀ ਦੇ ਮਾਮਲੇ 'ਚ ਕਤਲ ਹੋਏ ਨੌਜਵਾਨ ਦੀ ਹੋਈ ਪਛਾਣ!