Punjab News: ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਭਲਕੇ ਤੋਂ ਸਮਾਂ ਬਦਲ ਰਿਹਾ ਹੈ। ਹੁਣ ਪੰਜਾਬ ਤੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫ਼ਤਰ ਸਵੇਰੇ 9 ਵਜੇ ਖੁੱਲ੍ਹਣਗੇ ਤੇ ਬੰਦ ਹੋਣ ਦਾ ਸਮਾਂ ਸ਼ਾਮ 5 ਵਜੇ ਹੋਵੇਗਾ। ਇਸ ਦਰਮਿਆਨ ਖਬਰ ਸਾਹਮਣੇ ਆ ਰਹੀ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਹਸਪਤਾਲ ਪਹਿਲਾਂ ਵਾਂਗ 8 ਵਜੇ ਹੀ ਖੁੱਲ੍ਹਣਗੇ ਜਦਕਿ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਹੀ ਹੋਵੇਗਾ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਕਤ ਸਮਾਂ-ਸਾਰਣੀ ਸਿਰਫ਼ ਦਫ਼ਤਰਾਂ ਉਤੇ ਲਾਗੂ ਹੈ ਜਦਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁੱਲ੍ਹਣਗੇ ਤੇ ਦੁਪਹਿਰ 2 ਵਜੇ ਬੰਦ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।


ਇਨ੍ਹਾਂ ਹਸਪਤਾਲਾਂ ਵਿੱਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈਐਸਆਈ ਹਸਪਤਾਲ ਆਦਿ ਸ਼ਾਮਲ ਹਨ ਜਿਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 8 ਤੋਂ 2 ਵਜੇ ਤਕ ਹੋਵੇਗਾ। ਜ਼ਿਲ੍ਹਾ ਸਿਹਤ ਵਿਭਾਗ ਦੇ ਮੁਖੀ ਡਾ. ਮਹੇਸ਼ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਦਫ਼ਤਰਾਂ ਜਿਵੇਂ ਸਿਵਲ ਸਰਜਨ ਦਫ਼ਤਰ ਮੋਹਾਲੀ ਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਹੀ ਸਮਾਂ ਬਦਲਿਆ ਹੈ।


ਇਹ ਵੀ ਪੜ੍ਹੋ : Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ


ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਕਾਬਿਲੇਗੌਰ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਹੀ ਹੁੰਦਾ ਹੈ ਜਦਕਿ ਠੰਢ ਦੇ ਮੌਸਮ ਵਿੱਚ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੁੰਦਾ ਹੈ ਜਦਕਿ ਦਫ਼ਤਰਾਂ ਦਾ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੁੰਦਾ ਹੈ। ਪੰਜਾਬ ਸਰਕਾਰ ਨੇ ਗਰਮੀ ਦੇ ਸੀਜ਼ਨ ਕਾਰਨ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ ਤਕ ਸਵੇਰੇ 7-30 ਤੋਂ 2 ਵਜੇ ਤੱਕ ਕੀਤਾ ਸੀ।


ਇਹ ਵੀ ਪੜ੍ਹੋ : Jammu Kashmir News: ਅਮਰਨਾਥ ਯਾਤਰਾ 'ਤੇ ਆਈ ਮਹਿਲਾ ਸ਼ਰਧਾਲੂ ਦੀ ਪੱਥਰ ਲੱਗਣ ਨਾਲ ਹੋਈ ਮੌਤ