Gulabchand Kataria: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੰਜਾਬ ਅਤੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਕਿਸੇ ਵੀ ਪ੍ਰਕਾਰ ਦਾ ਕੋਈ ਫੈਸਲਾ ਨਹੀਂ ਹੋਇਆ।


COMMERCIAL BREAK
SCROLL TO CONTINUE READING

ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਜੋ ਕੰਮ ਸਰਕਾਰ ਦੇ ਹਨ, ਉਸ ਉਤੇ ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਇਸ ਉਤੇ ਕੁਝ ਨਹੀਂ ਕਹਿ ਸਕਦਾ।


ਰਾਜਪਾਲ ਕਟਾਰੀਆ ਅੱਜ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਪੁੱਜੇ ਸਨ। ਰਾਜਪਾਲ ਕਟਾਰੀਆ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਵਿਧਾਨ ਸਭਾ ਭਵਨ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ।


ਵਿੱਤ ਮੰਤਰੀ ਨੇ ਕਿਹਾ ਸੀ-ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗਲਤ ਹੈ। ਇਹ ਪੰਜਾਬ ਦੇ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ।


ਹਰਿਆਣਾ ਨੇ ਜਵਾਬੀ ਕਾਰਵਾਈ ਕੀਤੀ
ਇਸ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ 'ਤੇ ਪਲਟਵਾਰ ਕਰਦਿਆਂ ਇਸ ਨੂੰ 'ਸੌੜੀ ਰਾਜਨੀਤੀ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦਾ ਹਿੱਸਾ ਹੈ। ਚੰਡੀਗੜ੍ਹ 'ਤੇ ਵੀ ਹਰਿਆਣਾ ਦਾ ਅਧਿਕਾਰ ਹੈ।


ਸੀਐਮ ਸੈਣੀ ਨੇ ਕਿਹਾ ਸੀ ਕਿ ਅਸੀਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਕਿਉਂ ਨਹੀਂ ਬਣਾ ਸਕਦੇ? ਸੈਣੀ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰੀ ਪਾਣੀ ਦਾ ਮੁੱਦਾ ਪੰਜਾਬ ਸਰਕਾਰ ਕੋਲ ਉਠਾਉਂਦਿਆਂ ਕਿਹਾ ਸੀ ਕਿ ਪੰਜਾਬ ਨੇ ਹਰਿਆਣਾ ਦਾ ਪਾਣੀ ਰੋਕ ਕੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਇਆ ਹੈ।