Punjab Universities Law Bill: ਪੰਜਾਬ ਦੀਆਂ ਯੂਨੀਵਰਸਿਟੀ ਦੇ ਚਾਂਸਲਰ ਬਣੇ ਰਹਿਣਗੇ ਪੰਜਾਬ ਦੇ ਰਾਜਪਾਲ! ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ
Advertisement
Article Detail0/zeephh/zeephh2339522

Punjab Universities Law Bill: ਪੰਜਾਬ ਦੀਆਂ ਯੂਨੀਵਰਸਿਟੀ ਦੇ ਚਾਂਸਲਰ ਬਣੇ ਰਹਿਣਗੇ ਪੰਜਾਬ ਦੇ ਰਾਜਪਾਲ! ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ

Governor of Punjab will Chancellor Of The University: ਪੰਜਾਬ 'ਚ ਰਾਜਪਾਲ ਹੀ ਰਹੇਗਾ ਯੂਨੀਵਰਸਿਟੀ ਦਾ ਚਾਂਸਲਰ,  ਰਾਸ਼ਟਰਪਤੀ ਨੇ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨੂੰ ਮਨਜ਼ੂਰੀ ਨਹੀਂ ਦਿੱਤੀ, ਵਾਪਸ ਭੇਜ ਦਿੱਤਾ

Punjab Universities Law Bill: ਪੰਜਾਬ ਦੀਆਂ ਯੂਨੀਵਰਸਿਟੀ ਦੇ ਚਾਂਸਲਰ ਬਣੇ ਰਹਿਣਗੇ ਪੰਜਾਬ ਦੇ ਰਾਜਪਾਲ! ਬਿੱਲ ਨੂੰ ਨਹੀਂ ਮਿਲੀ ਮਨਜ਼ੂਰੀ

The Punjab Universities Law (Amendment) Bill, 2023/ਮਨੋਜ ਜੋਸ਼ੀ: ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ 2023, ਜੋ ਕਿ ਪਿਛਲੇ ਸਾਲ 21 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ, ਨੂੰ ਰਾਸ਼ਟਰਪਤੀ ਦੀ ਤਰਫੋਂ ਪੰਜਾਬ ਦੇ ਰਾਜਪਾਲ ਨੂੰ ਵਾਪਸ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਪੰਜਾਬ ਦੇ ਰਾਜਪਾਲ ਹੋਣਗੇ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।

ਜੂਨ 2023 ਵਿੱਚ ਇਹ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇੱਕ ਸਾਲ ਬਾਅਦ ਰਾਸ਼ਟਰਪਤੀ ਯੂਨੀਵਰਸਿਟੀ ਬਿੱਲ ਉੱਤੇ ਫੈਸਲਾ ਲਿਆ। ਸਿੱਖ ਗੁਰੂਦਵਾਰਾ ਸੋਧ ਬਿੱਲ 2023 ਅਤੇ ਪੰਜਾਬ ਪੁਲਿਸ ਸੋਧ ਬਿਲ ਹਾਲੇ ਰਾਸ਼ਟਰਪਤੀ ਕੋਲ ਪੇਂਡਿੰਗ ਹਨ। ਜੂਨ 2023 ਵਿਚ ਹੋਏ ਸੈਸ਼ਨ ਨੂੰ ਗਵਰਨਰ ਨੇ ਗੈਰਸੰਵਿਧਾਨਕ ਦੱਸਿਆ ਸੀ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ! ਅੱਜ ਸਵੇਰ ਤੋਂ ਹੀ ਪੈ ਰਿਹਾ ਮੀਂਹ

ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੁਣ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜੇ ਗਏ ਤਿੰਨ ਬਿੱਲਾਂ ਵਿੱਚੋਂ ਇਹ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ।

ਪੰਜਾਬ ਦੇ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 200 ਤਹਿਤ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਤਿੰਨੋਂ ਬਿੱਲ ਭਾਰਤ ਦੇ ਰਾਸ਼ਟਰਪਤੀ ਲਈ ਰਾਖਵੇਂ ਰੱਖੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023, ਪੰਜਾਬ ਪੁਲਿਸ ਸੋਧ ਬਿੱਲ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਰਾਸ਼ਟਰਪਤੀ ਨੂੰ ਭੇਜੇ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

Trending news