Chandigarh Blast Updates: ਚੰਡੀਗੜ੍ਹ ਦੇ ਸੈਕਟਰ 10 ਵਿੱਚ ਰਿਟਾਇਰਡ ਪੰਜਾਬ ਪੁਲਿਸ ਅਧਿਕਾਰੀ ਦੇ ਘਰ (ਮਕਾਨ ਨੰਬਰ 575) ਵਿੱਚ ਬੁੱਧਵਾਰ ਨੂੰ ਧਮਾਕਾ ਹੋਇਆ। ਇਸ ਧਮਾਕੇ ਕੌਰਾਨ ਉਸ ਮਕਾਨ ਦੇ ਸ਼ੀਸ਼ੇ ਟੁੱਟ ਗਏ ਹਨ। ਇਸ ਤੋਂ ਬਾਅਦ ਪੁਲਿਸ ਜਾਂਚ ਵਿੱਚ ਲੱਗ ਗਈ ਹੈ। ਹੁਣ ਸੋਸ਼ਲ ਮੀਡੀਆ ਉਪਰ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਹ ਪੋਸਟ ਹੈਪੀ ਪਸ਼ੀਆ ਦੇ ਅਕਾਊਂਟ ਤੋਂ ਸਾਂਝੀ ਕੀਤੀ ਦੱਸੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Chandigarh Bomb Attack: ਚੰਡੀਗੜ੍ਹ ਦੇ ਸੈਕਟਰ-10 ਵਿੱਚ ਸ਼ੱਕੀ ਧਮਾਕਾ; ਸੀਸੀਟੀਵੀ ਫੁਟੇਜ ਆਈ ਸਾਹਮਣੇ


ਇਸ ਪੋਸਟ ਮੁਤਾਬਕ ਹੈਪੀ ਪਸ਼ੀਆ ਨੇ ਚੰਡੀਗੜ੍ਹ ਹੈਂਡ ਗ੍ਰੇਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਪੋਸਟ ਵਿੱਚ ਦਾਅਵਾ ਕੀਤਾ ਹੈ ਕਿ ਉਹ ਨਕੋਦਰ ਵਿਚ 1986 ਵਿਚ ਸ਼ਹੀਦ ਕੀਤੇ ਸਿੰਘਾਂ ਦਾ ਬਦਲਾ ਲਿਆ ਗਿਆ ਹੈ। ਇਸ ਵਿੱਚ ਰਿਟਾਇਰਡ ਅਧਿਕਾਰੀ ਤੋਂ ਬਦਲਾ ਲਿਆ ਹੈ। ਪੋਸਟ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਜੀ ਮੀਡੀਆ ਅਦਾਰਾ ਇਸ ਪੋਸਟ ਵਿੱਚ ਦਿੱਤੀ ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। 


ਕਾਬਿਲੇਗੌਰ ਹੈ ਕਿ  ਗ੍ਰਨੇਡ ਸੁੱਟਣ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ ਪਰ ਪੁਲਿਸ ਵੱਲੋਂ ਆਟੋ ਚਾਲਕ ਨੂੰ ਦੇਰ ਸ਼ਾਮ ਨੂੰ ਹੀ ਚੰਡੀਗੜ੍ਹ ਦੇ ਸੈਕਟਰ 43 ਦੇ ਨਜ਼ਦੀਕੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਇੱਕ ਸੀਸੀਟੀਵੀ ਸਾਹਮਣੇ ਆਈ ਹੈ। ਸੀਸੀਟੀਵੀ ਦੇ ਵਿੱਚ ਬਲਾਸਟ ਹੁੰਦਾ ਸੁਣਾਈ ਦੇ ਰਿਹਾ ਅਤੇ ਕਿਸ ਤਰੀਕੇ ਦੇ ਨਾਲ ਹਮਲਾਵਰ ਉਥੋਂ ਫਰਾਰ ਹੋ ਰਹੇ ਹਨ ਇਹ ਦਿਖਾਈ ਦੇ ਰਿਹਾ।
ਚੰਡੀਗੜ੍ਹ ਕੇ ਸੈਕਟਰ 10 ਵਿੱਚ ਜਿਸ ਮਕਾਨ ਦੇ ਉੱਪਰ ਬੀਤੇ ਦਿਨੀਂ ਹਮਲੇ ਦੇ ਤਾਰ ਪੰਜਾਬ ਪੁਲਿਸ ਦੇ ਰਿਟਾਇਰਡ ਅਫਸਰ ਨਾਲ ਜੋੜੇ ਜਾ ਰਹੇ ਹਨ। ਦਰਅਸਲ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀ ਜਸਕੀਰਤ ਸਿੰਘ ਚਹਿਲ ਇਸ ਮਕਾਨ ਵਿੱਚ 2023 ਤੱਕ ਕਿਰਾਏ ਉਤੇ ਰਹਿੰਦੇ ਰਹੇ ਸਨ ਅਤੇ 2023 ਦੇ ਵਿੱਚ ਅੱਤਵਾਦੀ ਹਰਿੰਦਰ ਸਿੰਘ ਰਿੰਦਾ ਦੇ ਗੁਰਗਿਆਂ ਵੱਲੋਂ ਜਸਕੀਰਤ ਸਿੰਘ ਚਹਿਲ ਦੀ ਰੇਕੀ ਕਰਵਾਈ ਜਾ ਰਹੀ ਸੀ ਜਿਸ ਸਮੇਂ ਉਹ ਗੈਂਗਸਟਰ ਰੇਕੀ ਕਰ ਰਹੇ ਸਨ ਤਾਂ ਉਸ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਤਿੰਨ ਵਿਅਕਤੀਆਂ ਦੇ ਨਾਮ ਦੇ ਉੱਪਰ ਪਰਚਾ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Lawrence Interview News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ; ਹਾਈ ਕੋਰਟ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਤਲਬ