Farmers Protest: ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ `ਤੇ ਤਾਇਨਾਤ ਸਬ ਇੰਸਪੈਕਟਰ ਦੀ ਮੌਤ
Farmers Protest: ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ `ਤੇ ਤਾਇਨਾਤ ਸਬ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
Farmers Protest: ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਪੰਜਵਾਂ ਦਿਨ ਹੈ। ਬੀਤੇ ਦਿਨੀ ਸ਼ੰਭੂ ਸਰਹੱਦ ‘ਤੇ ਅੱਜ ਫਿਰ ਹੰਗਾਮਾ ਹੋਇਆ। ਜਦੋਂ ਕਿਸਾਨਾਂ ਨੇ ਬੈਰੀਕੇਡਿੰਗ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਕਾਰਨ ਕਈ ਕਿਸਾਨ ਜ਼ਖਮੀ ਹੋ ਚੁੱਕੇ ਹਨ। ਇਸ ਵਿਚਾਲੇ ਬੇਹੱਦ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਕੂਚ ਦੌਰਾਨ ਸ਼ੰਭੂ ਸਰਹੱਦ ‘ਤੇ ਪਾਣੀਪਤ ਜੀਆਰਪੀ ‘ਚ ਤਾਇਨਾਤ ਖਰਖੌਦਾ ਦੇ ਵਾਰਡ 10 ਦੇ ਰਹਿਣ ਵਾਲੇ ਸਬ ਇੰਸਪੈਕਟਰ ਹੀਰਾਲਾਲ ਦੀ ਮੌਤ ਹੋ ਗਈ, ਜਿਸ ਦਾ ਖਰਖੌਦਾ ‘ਚ ਸਰਕਾਰੀ ਸਨਮਾਨਾ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਦੀ ਪਛਾਣ ਹੀਰਾ ਲਾਲ (52) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਲਾਲ ਨੂੰ ਸ਼ੰਭੂ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Farmer Protest: ਕਿਸਾਨੀ ਅੰਦੋਲਨ ਦੌਰਾਨ ਪੰਜਾਬ 'ਚ 2 ਦਿਨ ਟੋਲ ਫਰੀ, ਅੱਜ ਭਾਜਪਾ ਆਗੂਆਂ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ
ਬੁਲਾਰੇ ਨੇ ਦੱਸਿਆ ਕਿ ਡਿਊਟੀ ਦੌਰਾਨ ਸਬ ਇੰਸਪੈਕਟਰ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਅੰਬਾਲਾ ਦੇ ਸਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਲਾਲ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।
ਦੱਸ ਦਈਏਏ ਕਿ ਇਸ ਤੋਂ ਪਹਿਲਾਂ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਗੁਰਦਾਸਪੁਰ ਦੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਿਆਨ ਸਿੰਘ ਪਿੰਡ ਚਾਚੋਕੀ ਦਾ ਰਹਿਣ ਵਾਲਾ ਸੀ। ਉਸ 'ਤੇ ਬੈਂਕ ਤੋਂ 3 ਲੱਖ ਰੁਪਏ ਦਾ ਕਰਜ਼ਾ ਸੀ। ਉਹ ਇਸ ਕਰਜ਼ੇ ਦੀ ਮੁਆਫ਼ੀ ਲਈ ਅੰਦੋਲਨ ਵਿੱਚ ਸ਼ਾਮਲ ਹੋਏ ਸਨ। 14 ਫਰਵਰੀ ਨੂੰ ਸ਼ੰਭੂ ਸਰਹੱਦ 'ਤੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਗਿਆਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Farmer Protest: ਕਿਸਾਨੀ ਅੰਦੋਲਨ ਦੌਰਾਨ ਪੰਜਾਬ 'ਚ 2 ਦਿਨ ਟੋਲ ਫਰੀ, ਅੱਜ ਭਾਜਪਾ ਆਗੂਆਂ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ