Haryana News: ਹਰਿਆਣਾ ਭਾਜਪਾ ਦੇ ਰਤੀਆ ਵਿਧਾਇਕ ਲਕਸ਼ਮਣ ਨਾਪਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸਿਰਸਾ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਰਤੀਆ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।



COMMERCIAL BREAK
SCROLL TO CONTINUE READING

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰਿਆਣਾ ਦੇ ਫਤਿਹਾਬਾਦ ਦੇ ਰਤੀਆ ਤੋਂ ਭਾਜਪਾ ਵਿਧਾਇਕ ਲਕਸ਼ਮਣ ਨਾਪਾ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਕਸ਼ਮਣ ਨਾਪਾ ਨੇ ਆਉਣ ਵਾਲੀਆਂ ਚੋਣਾਂ 'ਚ ਟਿਕਟ ਨਾ ਮਿਲਣ ਕਾਰਨ ਪਾਰਟੀ ਛੱਡ ਦਿੱਤੀ ਹੈ। ਇਸ ਵਾਰ ਭਾਜਪਾ ਨੇ ਰਤੀਆ ਸੀਟ ਤੋਂ ਸੁਨੀਤਾ ਦੁੱਗਲ ਨੂੰ ਟਿਕਟ ਦਿੱਤੀ ਹੈ।


ਇਹ ਵੀ ਪੜ੍ਹੋ: Khanna ED Raid: ਖੰਨਾ 'ਚ ED ਦੀ ਰੇਡ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਭਾਜਪਾ ਦੇ ਇੱਕ ਹੋਰ ਸੀਨੀਅਰ ਆਗੂ ਸ਼ਮਸ਼ੇਰ ਗਿੱਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਇਹ ਕਦਮ ਉਕਲਾਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਟਿਕਟ ਦੀ ਗਲਤ ਅਲਾਟਮੈਂਟ ਦੇ ਵਿਰੋਧ ਵਿੱਚ ਚੁੱਕਿਆ ਸੀ। ਗਿੱਲ ਦਾ ਕਹਿਣਾ ਹੈ ਕਿ ਇਸ ਟਿਕਟ ਦੀ ਵੰਡ ਨਾ ਸਿਰਫ਼ ਪਾਰਟੀ ਨੂੰ ਪਰੇਸ਼ਾਨ ਕਰੇਗੀ ਸਗੋਂ ਪੂਰੇ ਹਰਿਆਣਾ ਨੂੰ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ਅਟਲ ਬਿਹਾਰੀ ਵਾਜਪਾਈ ਦੇ ਸਿਧਾਂਤਾਂ 'ਤੇ ਆਧਾਰਿਤ ਪਾਰਟੀ ਨਹੀਂ ਰਹੀ।