Mahendragarh School Bus Accident: ਹਰਿਆਣਾ ਕੇ ਮਹੇਂਦਰਗੜ੍ਹ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ। ਕਈ ਬੱਚੇ ਜ਼ਖ਼ਮੀ ਦੱਸ ਜਾ ਰਹੇ ਹਨ।  ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਹ ਹਾਦਸਾ ਕਨੀਨਾ ਕਸਬੇ ਨੇੜੇ ਕਨੀਨਾ ਦਾਦਰੀ ਰੋਡ 'ਤੇ ਵਾਪਰਿਆ। ਹੁਣ ਤੱਕ ਪ੍ਰਸ਼ਾਸਨ ਨੇ ਪੰਜ ਬੱਚਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਦਕਿ ਦਰਜਨਾਂ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ।


COMMERCIAL BREAK
SCROLL TO CONTINUE READING

ਕਈ ਘਰਾਂ ਵਿੱਚ ਛਾਇਆ ਮਾਤਮ
ਇਸ ਹਾਦਸੇ 'ਚ ਜ਼ਖਮੀ ਹੋਏ ਬੱਚਿਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਘਰਾਂ ਵਿੱਚ ਸੋਗ ਦੀ ਲਹਿਰ ਹੈ।

ਬੱਸ ਬਹੁਤ ਤੇਜ਼ ਰਫਤਾਰ 'ਤੇ ਸੀ
ਦੱਸਿਆ ਜਾ ਰਿਹਾ ਹੈ ਕਿ ਬੱਸ ਬਹੁਤ ਤੇਜ਼ ਰਫਤਾਰ 'ਤੇ ਸੀ। ਇਸ ਹਾਦਸੇ ਵਿੱਚ ਕਈ ਬੱਚਿਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।


ਇਹ ਵੀ ਪੜ੍ਹੋ: Amritsar Fire: ਅੰਮ੍ਰਿਤਸਰ ਦੇ ਇੱਕ ਘਰ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਈਆ ਸੁਆਹ


ਜਾਣਕਾਰੀ ਮੁਤਾਬਕ ਪਿੰਡ ਉਨਹਾਨੀ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਹ ਬੱਸ ਨਿੱਜੀ ਸਕੂਲ ਜੀਐਲ ਪਬਲਿਕ ਸਕੂਲ ਦੀ ਸੀ, ਜਿਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਦੱਸਿਆ ਗਿਆ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਵਿੱਚ ਸਮਾਗਮ ਕੀਤਾ ਜਾ ਰਿਹਾ ਸੀ। ਬੱਚਿਆਂ ਨੂੰ ਲੈਣ ਲਈ ਸਕੂਲ ਤੋਂ ਬੱਸ ਭੇਜੀ ਗਈ ਸੀ।


ਇਹ ਵੀ ਪੜ੍ਹੋ:  Panchkula News: ਪੰਚਕੂਲਾ ਦੇ ਡੀਸੀ ਸੁਸ਼ੀਲ ਸਰਵਣ ਦਾ ਤਬਾਦਲਾ! ਜਾਣੋ ਕਾਰਨ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਕਰੇਨ ਦੀ ਮਦਦ ਨਾਲ ਬੱਸ ਸਿੱਧੀ ਕਰਵਾਈ। ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ਵਿੱਚ 40 ਬੱਚੇ ਸਵਾਰ ਸਨ।


ਮਹਿੰਦਰਗੜ੍ਹ ਦੇ ਕਨੀਨਾ ਕਸਬੇ ਵਿੱਚ ਸਥਿਤ ਜੀਐਲ ਪਬਲਿਕ ਸਕੂਲ ਈਦ ਦੀ ਛੁੱਟੀ ਹੋਣ ਤੋਂ ਬਾਅਦ ਵੀ ਖੁੱਲ੍ਹਾ ਰਿਹਾ। ਵੀਰਵਾਰ ਸਵੇਰੇ ਬੱਸ ਕਰੀਬ 35 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸੇ ਦੌਰਾਨ ਪਿੰਡ ਉਨਹਾਨੀ ਨੇੜੇ ਹਾਦਸਾ ਵਾਪਰ ਗਿਆ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ। 5 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਸੂਤਰਾਂ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਤੋਂ ਇਲਾਵਾ ਬੱਸ ਦੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਵੀ ਖਤਮ ਹੋ ਚੁੱਕੀ ਸੀ।