Haryana Nafe Singh Rathi : ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਦੀ ਹਰਿਆਣਾ ਦੇ ਬਹਾਦਰਗੜ੍ਹ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਦੋਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਤਾਂ ਉਹ ਆਪਣੀ ਕਾਰ 'ਚ ਸੀ। ਹੁਣ ਹਰਿਆਣਾ ਪੁਲਿਸ ਨੇ ਐਫਆਈਆਰ ਵਿੱਚ ਨਰੇਸ਼ ਕੌਸ਼ਿਕ, ਰਮੇਸ਼ ਰਾਠੀ, ਸਤੀਸ਼ ਰਾਠੀ ਅਤੇ ਰਾਹੁਲ ਨਾਮ ਦੇ 4 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਸ ਸਨਸਨੀਖੇਜ਼ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰ ਕਾਰ ਵਿੱਚ ਬੈਠ ਕੇ ਕਾਫੀ ਦੇਰ ਤੱਕ ਨਫੇ ਸਿੰਘ ਦੇ ਆਉਣ ਦਾ ਇੰਤਜ਼ਾਰ ਕਰਦੇ ਰਹੇ। ਸਾਹਮਣੇ ਆਈ ਸੀਸੀਟੀਵੀ ਫੁਟੇਜ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ਦੀ ਹੈ। ਚਾਰੇ ਸ਼ੂਟਰ ਵੀਡੀਓ ਵਿੱਚ ਦਿਖਾਈ ਦੇ ਰਹੀ ਇੱਕ ਹੀ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਇੱਕ ਸ਼ੱਕੀ ਕਾਰ ਦੇਖੀ ਹੈ। ਪੁਲਿਸ ਵਾਹਨ ਦਾ ਨੰਬਰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।


ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸਾਬਕਾ ਵਿਧਾਇਕ ਨਫੇ ਸਿੰਘ ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਘੱਟੋ-ਘੱਟ 40-50 ਰਾਉਂਡ ਫਾਇਰ ਕੀਤੇ ਗਏ ਹਨ।


ਇਹ ਵੀ ਪੜ੍ਹੋ: Farmer Tractor March: ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ- ਅੱਜ ਕਿਸਾਨਾਂ ਦਾ ਟਰੈਕਟਰ ਮਾਰਚ


ਇੰਡੀਅਨ ਨੈਸ਼ਨਲ ਲੋਕ ਦਲ ਦੇ ਬੁਲਾਰੇ ਨੇ ਦੱਸਿਆ ਕਿ ਨਫੇ ਸਿੰਘ ਰਾਠੀ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਾਰਟੀ ਦੇ ਬੁਲਾਰੇ ਅਮਨਦੀਪ ਨੇ ਕਿਹਾ ਕਿ ਸਰਕਾਰ ਤੋਂ ਉਨ੍ਹਾਂ ਲਈ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ ਪਰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ 'ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ। ਝੱਜਰ ਦੇ ਐਸਪੀ ਅਰਪਿਤ ਜੈਨ ਨੇ ਦੱਸਿਆ ਕਿ ਪੁਲਿਸ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਸੀਆਈਏ ਅਤੇ ਐਸਟੀਐਫ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Kisan Andolan: ਕਿਸਾਨਾਂ ਦਾ ਅੰਦਲੋਨ ਜਾਰੀ, ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਲੰਗਰ,ਵੇਖੋ ਹੁਣ ਦੇ ਹਾਲਾਤ