Haryana Fake Certificates:  ਫਰਜ਼ੀ ਦਸਵੀਂ ਦੇ ਸਰਟੀਫਿਕੇਟਾਂ ਨਾਲ ਪੰਜਾਬ ਵਿੱਚ ਡਾਕ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਦੋ ਨੌਜਵਾਨਾ ਖਿਲਾਫ਼ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।ਇਹ ਮਾਮਲਾ ਪੋਸਟ ਆਫਿਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਉੱਤੇ ਦਰਜ ਕੀਤਾ ਗਿਆ ਹੈ। ਸੁਪਰਡੈਂਟ ਪੋਸਟ ਆਫਿਸਰ ਬਠਿੰਡਾ ਡਿਵੀਜ਼ਨ ਅਜੇ ਕੁਮਾਰ ਚੁਗ ਨੇ ਦੱਸਿਆ ਕਿ ਇਹ ਦੋਨੋਂ ਮੁਲਜ਼ਮ ਸਨ 2022 ਵਿੱਚ ਸਾਡੇ ਮਹਿਕਮੇ ਵਿੱਚ ਪੇਂਡੂ ਪੋਸਟਮੈਨ ਦੀ ਭਰਤੀ ਹੋਈ ਸੀ ਜਿਸ ਵਿੱਚ ਇਹ ਦੋਨੋਂ ਲੋਕ ਭਰਤੀ ਹੋਏ ਸਨ। 


COMMERCIAL BREAK
SCROLL TO CONTINUE READING

ਇਹ ਦੋਨੋਂ ਹੀ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਦੋ ਸਾਲ ਤੋਂ ਸਾਡੇ ਮਹਿਕਮੇ ਵਿੱਚ ਕੰਮ ਕਰ ਰਹੇ ਸਨ ਜਦ ਇਹਨਾਂ ਦੇ ਡਾਕੂਮੈਂਟਸ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਇਹਨਾਂ ਦੇ ਦਸਵੀਂ ਦੇ ਸਰਟੀਫਿਕੇਟ ਜਾਲੀ ਸਨ ਜਿਸ ਦੇ ਆਧਾਰ ਤੇ ਇਹਨਾਂ ਨੂੰ ਮਹਿਕਮੇ ਵਿੱਚੋਂ ਕੱਢ ਦਿੱਤਾ ਗਿਆ ਅਤੇ ਉਸਦੀ ਰਿਪੋਰਟ ਬਠਿੰਡਾ ਦੇ ਐਸਐਸਪੀ ਨੂੰ ਦੇ ਦਿੱਤੀ  ਗਈ।


ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
 


ਉਹਨਾਂ ਵੱਲੋਂ ਟੈਕਨੀਕਲ ਵਿੰਗ ਨੂੰ ਮਾਰਕ ਕਰ ਦਿੱਤੀ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਇਹਨਾਂ ਦੋਨਾਂ ਉਪਰ ਬਠਿੰਡਾ ਦੇ ਥਾਣਾ ਕਤਵਾਲੀ ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਸਾਡੇ ਕੋਲ 18 ਹਜਾਰ ਰੁਪਏ ਪ੍ਰਤੀ ਮਹੀਨਾ ਉੱਤੇ ਕੰਮ ਕਰਦੇ ਸਨ, ਦੂਜੇ ਪਾਸੇ ਥਾਣਾ ਉਤਵਾਲੀ ਦੇ ਐਸਐਚ ਓ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਐਸਐਸਪੀ ਬਠਿੰਡਾ ਨੂੰ ਪੋਸਟ ਆਫਿਸ ਦੇ ਸੁਪਡੈਂਟ ਅਜੇ ਕੁਮਾਰ ਅਤੇ ਰਾਜਕੁਮਾਰ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਾਕ ਵਿਭਾਗ ਵਿੱਚ 2022 ਵਿੱਚ ਪੋਸਟਾਂ ਕੱਢੀਆਂ ਗਈਆਂ ਸਨ ਇਹਨਾਂ ਪੋਸਟਾਂ ਵਿੱਚ ਹਰਿਆਣਾ ਨਾਲ ਸੰਬੰਧਿਤ ਜੰਟਾ ਸਿੰਘ ਨਿਵਾਸੀ ਕੁਲਾ ਜਿਲਾ ਫਤਿਹਾਬਾਦ ਹਰਿਆਣਾ ਅਤੇ ਜਗਨਦੀਪ ਸਿੰਘ ਨਿਵਾਸੀ ਬਣੀ ਜ਼ਿਲ੍ਹਾ ਸਰਸਾ ਹਰਿਆਣਾ ਵੱਲੋਂ ਅਪਲਾਈ ਕੀਤਾ ਗਿਆ ਸੀ ਤੇ ਇਹਨਾਂ ਦੋਨਾਂ ਨੌਜਵਾਨਾਂ ਦੀ ਸਲੈਕਸ਼ਨ ਡਾਕ ਵੱਲੋਂ ਕੀਤੀ ਗਈ ਸੀ। 


ਸਰਟੀਫਿਕੇਟ ਇਹਨਾਂ ਵੱਲੋਂ ਇਹਨਾਂ ਪੋਸਟਾਂ ਸਬੰਧੀ ਵਿਭਾਗ ਨੂੰ ਉਪਲਬਧ ਕਰਾਏ ਗਏ ਹਨ ਜਦੋਂ ਉਹਨਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਉਹ ਫਰਜ਼ੀ ਨਿਕਲੇ ਹਨ ਇਹਨਾਂ ਵੱਲੋਂ ਇਹ ਫਰਜ਼ੀ ਸਰਟੀਫਿਕੇਟ ਯੂਪੀ ਦੇ ਕਿਸੇ ਸਕੂਲ ਤੋਂ ਤਿਆਰ ਕਰਵਾਏ ਗਏ। ਪੋਸਟ ਆਫਿਸ ਦੇ ਅਧਿਕਾਰੀਆਂ ਦੀ ਸ਼ਿਕਾਇਤ ਤੇ ਦੋਵੇਂ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Mohali Murder News: ਮੋਹਾਲੀ ਦੇ ਢਕੋਲੀ 'ਚ ਨੌਜਵਾਨ ਦਾ ਕਤਲ ਕਰਕੇ ਲਾਸ਼ ਨਾਲੇ ਵਿੱਚ ਸੁੱਟੀ