Chandigarh Holiday News: ਚੰਡੀਗੜ੍ਹ ਵਿੱਚ ਹਰਿਆਣਾ ਦੇ ਵੋਟਰਾਂ ਲਈ 5 ਅਕਤੂਬਰ ਦੀ ਛੁੱਟੀ ਦਾ ਐਲਾਨ
Chandigarh Holiday News: ਹਰਿਆਣਾ ਵਿੱਚ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 5 ਅਕਤੂਬਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
Chandigarh Holiday News: ਹਰਿਆਣਾ ਵਿੱਚ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 5 ਅਕਤੂਬਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 5 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿੱਚ ਫੈਕਟਰੀਆਂ, ਦੁਕਾਨਾਂ ਅਤੇ ਹੋਰ ਕਾਰੋਬਾਰੀ ਸੰਸਥਾਵਾਂ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ ਵਿੱਚ ਉਨ੍ਹਾਂ ਕਰਮਚਾਰੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜੋ ਹਰਿਆਣਾ ਦੇ ਵੋਟਰ ਹਨ। ਇਹ ਛੁੱਟੀ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ ਤਹਿਤ ਤਨਖਾਹ ਸਮੇਤ ਛੁੱਟੀ ਵਜੋਂ ਦਿੱਤੀ ਗਈ ਹੈ।
ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਸੀਏਕਿਊਐਮ ਨੇ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਖ਼ਿਲਾਫ਼ ਇੱਕ ਵੀ ਕੇਸ ਦਰਜ ਨਹੀਂ ਕੀਤਾ ਜਦਕਿ ਵਿਭਾਗ ਨੇ ਕਿਹਾ ਕਿ ਇਸ ਮਾਮਲੇ ’ਤੇ 29 ਅਗਸਤ ਨੂੰ ਹੀ ਮੀਟਿੰਗ ਹੋਈ ਸੀ। ਸਿਖਰਲੀ ਅਦਾਲਤ ਨੇ ਨੋਟ ਕੀਤਾ ਕਿ ਮੀਟਿੰਗ ਵਿੱਚ 11 ਵਿੱਚੋਂ ਸਿਰਫ਼ ਪੰਜ ਮੈਂਬਰ ਹਾਜ਼ਰ ਸਨ ਜਿੱਥੇ ਇਸ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਵੀ ਚਰਚਾ ਨਹੀਂ ਕੀਤੀ ਗਈ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਰਾਜਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਮੁਆਵਜ਼ਾ ਹੀ ਵਸੂਲਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਸੀਏਕਿਊਐਮ ਨੂੰ ਇਸ ਮਾਮਲੇ ’ਤੇ ਇਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਸੁਣਵਾਈ 16 ਅਕਤੂਬਰ ’ਤੇ ਪਾ ਦਿੱਤੀ ਹੈ।
ਇਸ ਤੋਂ ਪਹਿਲਾਂ ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Haryana News: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ; ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ