Haryana News:  ਹਰਿਆਣਾ ਵਿਧਾਨ ਸਭਾ ਦੇ ਸੈਸ਼ਨ ਦੀ ਤਾਰੀਕ ਮਿੱਥ ਦਿੱਤੀ ਗਈ ਹੈ। ਹਰਿਆਣਾ ਦੀ ਨਵੀਂ ਸਰਕਾਰ ਬਣਨ ਤੋਂ ਬਾਅਦ ਹੁਣ ਵਿਧਾਨ ਸਭਾ ਦਾ ਸੈਸ਼ਨ 25 ਅਕਤੂਬਰ ਤੋਂ ਬੁਲਾਇਆ ਜਾਵੇਗਾ। ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਇਹ ਸੂਚਨਾ ਜਾਰੀ ਕੀਤੀ ਹੈ। ਰਘੁਬੀਰ ਸਿੰਘ ਕਦਿਆਨ ਨੂੰ ਸੈਸ਼ਨ ਲਈ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਰਘੁਬੀਰ ਸਿੰਘ ਕਦਿਆਨ ਵਿਧਾਇਕਾਂ ਨੂੰ ਗੋਪਨੀਯਤਾ ਦੀ ਸਹੁੰ ਚੁਕਵਾਉਣਗੇ। ਇਹ ਸੈਸ਼ਨ 2 ਦਿਨਾਂ ਲਈ ਬੁਲਾਇਆ ਜਾ ਸਕਦਾ ਹੈ। ਫਿਲਹਾਲ ਸੈਸ਼ਨ ਦੀ ਤਰੀਕ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।


COMMERCIAL BREAK
SCROLL TO CONTINUE READING

ਹਰਿਆਣਾ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਵਿੱਚ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਵੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਚਰਚਾ ਹੈ ਕਿ ਘੜੌਂਦਾ ਦੇ ਵਿਧਾਇਕ ਹਰਵਿੰਦਰ ਕਲਿਆਣ ਅਤੇ ਬੱਲਭਗੜ੍ਹ ਦੇ ਵਿਧਾਇਕ ਮੂਲਚੰਦ ਸ਼ਰਮਾ ਵਿੱਚੋਂ ਕਿਸੇ ਇੱਕ ਨੂੰ ਸਪੀਕਰ ਬਣਾਇਆ ਜਾ ਸਕਦਾ ਹੈ ਅਤੇ ਜੀਂਦ ਦੇ ਵਿਧਾਇਕ ਡਾਕਟਰ ਕ੍ਰਿਸ਼ਨ ਮਿੱਢਾ ਅਤੇ ਸਫੀਦੋਂ ਤੋਂ ਵਿਧਾਇਕ ਰਾਮ ਕੁਮਾਰ ਗੌਤਮ ਦੇ ਨਾਮ ਵੀ ਸਾਹਮਣੇ ਆ ਰਹੇ ਹਨ।


ਇਸ ਦੇ ਨਾਲ ਹੀ ਸੀਨੀਅਰ ਵਿਧਾਇਕ ਡਾ. ਰਘੁਬੀਰ ਸਿੰਘ ਕਾਦਿਆਨ ਨੂੰ ਹਰਿਆਣਾ ਵਿਧਾਨ ਸਭਾ ਦਾ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਵਿਧਾਨ ਸਭਾ ਸਕੱਤਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 25 ਅਕਤੂਬਰ ਨੂੰ ਸਵੇਰੇ 10 ਵਜੇ ਰਾਜਪਾਲ ਡਾ. ਕਾਦਿਆਨ ਨੂੰ ਕਾਰਜਕਾਰੀ ਸਪੀਕਰ ਵਜੋਂ ਅਹੁਦੇ ਦੀ ਸਹੁੰ ਚੁਕਾਉਣਗੇ।


ਇਹ ਵੀ ਪੜ੍ਹੋ : Hoshiarpur News: ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ, ਫ਼ਿਰ ਘਰ ਤੋਂ ਹੋਇਆ ਫ਼ਰਾਰ


ਦੱਸ ਦੇਈਏ ਕਿ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਅਦ ਨਾਇਬ ਸੈਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 18 ਅਕਤੂਬਰ ਨੂੰ ਹੋਈ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸੈਣੀ ਨੇ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਐਸਸੀ ਰਿਜ਼ਰਵੇਸ਼ਨ ਵਿੱਚ ਵਰਗੀਕਰਨ ਦੇ ਫੈਸਲੇ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਗਿਆ।


ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ