Lawrence Bishnoi News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ
Lawrence Bishnoi News: ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਨ੍ਹਾ ਅਧਿਕਾਰੀਆਂ ਦੇ ਖਿਲਾਫ ਅਪਰਾਧਿਕ ਕਾਰਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਗਈ? ਕੋਰਟ ਵੱਲੋਂ ਡੀਜੀਪੀ ਨੂੰ ਪੁੱਛਿਆ ਕਿ ਬਾਕੀ ਅਫਸਰਾਂ ਖਿਲਾਫ ਕੀ ਕਾਰਵਾਈ ਕੀਤੀ ਜਾਵੇ ਇਸ ਬਾਰੇ ਵੀ ਜਵਾਬ ਦਾਇਰ ਕੀਤਾ ਜਾਵੇ।
Lawrence Bishnoi News: ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਖਿਲਾਫ ਨਰਾਜ਼ਗੀ ਜਾਹਿਰ ਕੀਤੀ ਹੈ। ਇਸ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤੀ ਹੈ ਕਿ ਕੈਂਸਲੇਸ਼ਨ ਰਿਪੋਰਟ ਦਾਇਰ ਕਿਵੇਂ ਹੋਈ ਹੈ। ਇਸ ਸਬੰਧੀ ਸਵਾਲ ਪੁੱਛਿਆ ਹੈ।
ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ CIA ਇੰਚਾਰਜ ਦੇ ਕਮਰੇ 'ਚ ਕਿਵੇਂ ਇਸ ਸੰਬਧੀ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਨ੍ਹਾ ਅਧਿਕਾਰੀਆਂ ਦੇ ਖਿਲਾਫ ਅਪਰਾਧਿਕ ਕਾਰਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਗਈ? ਕੋਰਟ ਵੱਲੋਂ ਡੀਜੀਪੀ ਨੂੰ ਪੁੱਛਿਆ ਕਿ ਬਾਕੀ ਅਫਸਰਾਂ ਖਿਲਾਫ ਕੀ ਕਾਰਵਾਈ ਕੀਤੀ ਜਾਵੇ ਇਸ ਬਾਰੇ ਵੀ ਜਵਾਬ ਦਾਇਰ ਕੀਤਾ ਜਾਵੇ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਗੋਲ ਬਾਗ ਦੇ ਨਜ਼ਦੀਕ ਪੁਲਿਸ ਮੁਲਾਜ਼ਮ ਵੱਲੋਂ ਖੁੱਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਹਾਈ ਕੋਰਟ ਨੇ ਇਸ ਇੰਟਰਵਿਊ ਮਾਮਲੇ ਵਿੱਚ ਬਣੀ SIT ਨੂੰ ਮਾਮਲੇ ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਅਤੇ 6 ਹਫ਼ਤਿਆਂ ਵਿੱਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਸਿੱਟ ਦੀ ਟੀਮ ਵਿੱਚ ਨਲਭ ਕਿਸ਼ੋਰ, ਏਡੀਜੀ ਪੀ, ਐਸਟੀਐਫ, ਐਲ ਨਾਗੇਸ਼ਵਰ ਰਾਓ, ਡੀਜੀਪੀ ਪ੍ਰੋਵੀਜ਼ਨਿੰਗ 2 ਮੈਂਬਰ ਅਤੇ ਐਸਆਈਟੀ ਵਿੱਚ ਸ਼ਾਮਲ।
ਇਹ ਵੀ ਪੜ੍ਹੋ: Kiratpur Sahib News: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਡੀ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ