HC On Farmer Protest: ਹਾਈਕੋਰਟ ਨੇ ਕਿਸਾਨਾਂ ਨੂੰ ਲਗਾਈ ਫਟਕਾਰ, ਕਿਸਾਨਾਂ ਆਗੂ ਨੂੰ ਗ੍ਰਿਫ਼ਤਾਰ ਕਰ ਚੇਨਈ ਭੇਜਿਆ ਜਾਵੇ...
HC On Farmer Protest: ਹਾਈਕੋਰਟ ਨੇ ਇਸ ਮਾਮਲੇ `ਚ ਸੁਣਵਾਈ ਕਰਦੇ ਹੋਏ ਕਿਸਾਨਾਂ ਨੂੰ ਫਟਕਾਰ ਲਗਾਈ ਹੈ। ਅਤੇ ਹਾਈਕਰੋਟ ਨੇ ਕਿਹਾ ਕਿ ਦੋਵੇਂ ਸੂਬੇ ਦੀਆਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ `ਚ ਅਸਫਲ ਰਹੀਆਂ ਹਨ।
Chandigarh News: ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਪਟੀਸ਼ਨ ਕੀਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ 'ਚ ਸੁਣਵਾਈ ਕਰਦੇ ਹੋਏ ਕਿਸਾਨਾਂ ਨੂੰ ਫਟਕਾਰ ਲਗਾਈ ਹੈ। ਅਤੇ ਹਾਈਕਰੋਟ ਨੇ ਕਿਹਾ ਕਿ ਦੋਵੇਂ ਸੂਬੇ ਦੀਆਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ 'ਚ ਅਸਫਲ ਰਹੀਆਂ ਹਨ।
ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਹਾਈ ਕੋਰਟ ਵਿੱਚ ਵਿਰੋਧ ਪ੍ਰਦਰਸ਼ਨ ਦੀਆਂ ਕਈ ਤਸਵੀਰਾਂ ਦਿਖਾਈਆਂ। ਫੋਟੋ ਦੇਖਣ ਤੋਂ ਬਾਅਦ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ 'ਤੇ ਟਿੱਪਣੀ ਕਰਦੇ ਹੋਏ। ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਤੁਸੀਂ ਪ੍ਰਦਰਸ਼ਨ ਲਈ ਬੱਚਿਆਂ ਨੂੰ ਅੱਗੇ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ?.. ਬੱਚਿਆਂ ਦੀ ਆੜ ਵਿੱਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ...ਹਾਈਕੋਰਟ ਨੇ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਇੱਥੇ ਖੜ੍ਹੇ ਹੋਣ ਦਾ ਵੀ ਹੱਕ ਨਹੀਂ ਹੈ।
ਇਹ ਵੀ ਪੜ੍ਹੋ: Sarvan Singh Pandher: ਸਰਵਨ ਸਿੰਘ ਪੰਧੇਰ ਦਾ ਵੱਡਾ ਬਿਆਨ- 10 ਨੂੰ ਰੋਕਾਂਗੇ ਰੇਲ, ਭਲਕੇ ਮਨਾਵਾਂਗੇ ਮਹਿਲਾ ਕੌਮਾਂਤਰੀ ਦਿਵਸ
ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ, ਤੁਸੀਂ ਦਿੱਲੀ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਇਸ ਮੌਕੇ ਕੋਰਟ ਨੇ ਕਿਹਾ ਤੁਹਾਡੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜਿਆ ਜਾਣਾ ਚਾਹੀਦਾ ਹੈ। ਤੁਸੀਂ ਭੋਲੇ ਭਾਲੇ ਲੋਕਾਂ ਨੂੰ ਪ੍ਰਦਰਸ਼ਨ ਲਈ ਅੱਗੇ ਕਰ ਰਹੇ ਹੋ ਜੋ ਕਿ ਕਾਫੀ ਸ਼ਰਮਨਾਕ ਹੈ, ਅਦਾਲਤ ਨੇ ਇਸ ਘਟਨਾ ਨੂੰ ਵਾਰ-ਵਾਰ ਸ਼ਰਮਨਾਕ ਆਖਿਆ।
ਇਹ ਵੀ ਪੜ੍ਹੋ: Shubhkaran Death Case: ਮ੍ਰਿਤਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨ ਕਰ ਦੇਣ ਵਾਲਾ ਖੁਲਾਸਾ