Punjab and Chandigarh Holiday: ਪੰਜਾਬ ਅਤੇ ਚੰਡੀਗੜ੍ਹ `ਚ ਇਸ ਦਿਨ ਸਰਕਾਰੀ ਛੁੱਟੀ! ਨੋਟੀਫਿਕੇਸ਼ਨ ਵੀ ਜਾਰੀ
Holiday in Punjab and Chandigarh: ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।
Punjab and Chandigarh Holiday: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਪੰਜਾਬ ਵਿਚ ਇੱਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।
ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ: Ankurit Chana Khane Ke Fayde: ਪੁੰਗਰੇ ਹੋਏ ਛੋਲਿਆਂ ਦੇ ਜਾਣੋ 5 ਫਾਇਦੇ, ਰੋਜ਼ਾਨਾ ਨਮਕ ਤੇ ਪਿਆਜ਼ ਦੇ ਨਾਲ ਖਾਣ ਨਾਲ ਕਰੋ ਸ਼ੁਰੂ
https://zeenews.india.com/hindi/zeephh/trending-news/photo-gallery-health-benefits-of-sprouted-gram-ankurit-chana-khane-ke-fayde/2539901