Chandigarh School Holiday News: ਚੰਡੀਗੜ੍ਹ `ਚ ਵੀ 13 ਜੁਲਾਈ ਤੱਕ ਸਾਰੇ ਸਕੂਲ `ਚ ਛੁੱਟੀ ਦਾ ਐਲਾਨ
ਸ਼ਨਿੱਚਵਾਰ ਸਵੇਰ ਤੋਂ ਪਏ ਰਹੇ ਲਗਾਤਾਰ ਮੀਂਹ ਕਾਰਨ ਟ੍ਰਾਈਸਿਟੀ ਵਿੱਚ ਹਾਲਾਤ ਕਾਫੀ ਬਦਤਰ ਹੋ ਚੁੱਕੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਬਣਿਆ ਹੋਇਆ ਹੈ। ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਵੜਨ ਦਾ ਖਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਸ਼ਹਿਰ `ਚ ਅਗਲੇ 3 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਫੀਲਡ ਵਿੱਚ ਮੌਜੂਦ ਹਨ। ਉਹ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਟੀਮਾਂ ਬਣਾ ਕੇ ਡਿਊਟੀ `ਤੇ ਤਾਇਨਾਤ ਹਨ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਸਕੂਲ 13 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਧਿਆਨ ਨਾਲ ਗੱਡੀ ਚਲਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ। ਆਮ ਲੋਕਾਂ ਨੂੰ ਸੁਖਨਾ ਝੀਲ, ਚੋਅ, ਤਾਲਾਬ ਆਦਿ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ। ਸਿਵਲ ਅਥਾਰਟੀ ਅਤੇ ਮਿਊਂਸੀਪਲ ਇੰਜਨੀਅਰਿੰਗ ਵਿਭਾਗ ਆਦਿ ਨੂੰ ਮੀਂਹ ਕਾਰਨ ਡਿੱਗੇ ਦਰੱਖਤਾਂ ਅਤੇ ਬੂਟਿਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਵੀ ਪੜ੍ਹੋ : Punjab Weather Today: ਪੰਜਾਬ `ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ `ਤੇ, ਸਕੂਲ ਬੰਦ ਕਰਨ ਦੇ ਹੁਕਮ ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿੱਚ ਵੰਡ ਕੇ ਹਰ ਜ਼ੋਨ ਲਈ ਇੱਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿੱਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਵੀ ਪੜ੍ਹੋ : Punjab News: ਮੋਗਾ ਵਿੱਚ ਨੌਜਵਾਨ ਦੀ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ; ਪਿੰਡ `ਚ ਸੋਗ ਦੀ ਲਹਿਰ
Chandigarh School Holiday News: ਸ਼ਨਿੱਚਵਾਰ ਸਵੇਰ ਤੋਂ ਪਏ ਰਹੇ ਲਗਾਤਾਰ ਮੀਂਹ ਕਾਰਨ ਟ੍ਰਾਈਸਿਟੀ ਵਿੱਚ ਹਾਲਾਤ ਕਾਫੀ ਬਦਤਰ ਹੋ ਚੁੱਕੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ।