Kisan Andolan 2.0: ਕਿਸਾਨ ਅੰਦੋਲਨ ਬਾਰੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਅਗਲਾ ਪਲਾਨ, ਕਿਹਾ WTO `ਤੇ ਹੋਵੇਗੀ ਚਰਚਾ
Sarwan Singh Pandher News: ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ, ਜੋ ਕਿ 11 ਦਿਨਾਂ ਤੋਂ ਬੰਦ ਸਨ, ਨੂੰ ਅਸਥਾਈ ਤੌਰ `ਤੇ ਖੋਲ੍ਹ ਦਿੱਤਾ ਗਿਆ ਹੈ।
Sarwan Singh Pandher News: ਅੱਜ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਅੱਜ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਅਤੇ ਡਬਲਯੂ.ਟੀ.ਓ. ਦੇ ਨੁਕਸਾਨਾਂ ਬਾਰੇ ਦੱਸਣਗੇ।
ਇਸ ਵਿਚਾਲੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਅੱਜ ਸ਼ੰਭੂ ਅਤੇ ਖਨੌਰੀ ਵਿੱਚ ਲੱਗੇ ਮੋਰਚੇ ਦਾ 13ਵਾਂ ਦਿਨ ਹੈ। ਅੱਜ ਅਸੀਂ ਦੋਵਾਂ ਸਰਹੱਦਾਂ 'ਤੇ ਕਾਨਫਰੰਸ ਕਰਾਂਗੇ ਕਿਉਂਕਿ WTO 'ਤੇ ਚਰਚਾ ਹੋਵੇਗੀ। ਅਸੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਖੇਤੀਬਾੜੀ ਸੈਕਟਰ ਨੂੰ ਡਬਲਯੂ.ਟੀ.ਓ. ਤੋਂ ਬਾਹਰ ਕੱਢੇ। ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰਾਂਗੇ।
ਇਹ ਵੀ ਪੜ੍ਹੋ: Kisan Andolan: ਬਾਰਡਰ ਦੇ ਵੇਖੋ ਤਾਜ਼ਾ ਹਾਲਾਤ, ਵੇਖੋ ਕੀ ਤੋਂ ਕੀ ਬਣ ਗਏ ਹਾਲਾਤ ...
ਇਸ ਤੋਂ ਇਲਾਵਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਨੂੰ ਬਾਅਦ ਦੁਪਹਿਰ ਦੋਵੇਂ ਸਰਹੱਦਾਂ 'ਤੇ 20 ਫੁੱਟ ਤੋਂ ਵੀ ਵੱਡੇ ਪੁਤਲੇ ਫੂਕੇ ਜਾਣਗੇ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ, SKM (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗਾ। 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਚਰਚਾ ਕਰਨਗੇ। ਅਗਲਾ ਕਦਮ 29 ਫਰਵਰੀ ਨੂੰ ਤੈਅ ਕੀਤਾ ਜਾਵੇਗਾ।
ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਅੰਦੋਲਨ ਵਿੱਚ ਸ਼ਾਮਲ ਹਰਿਆਣਾ ਦੀ ਸੀਆਈਡੀ ਦੇ 200 ਤੋਂ ਵੱਧ ਜਵਾਨ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਨੇਤਾਵਾਂ ਲਈ ਦੁਰਘਟਨਾਵਾਂ ਦਾ ਕਾਰਨ ਬਣ ਸਕਦੇ ਹਨ ਜਾਂ ਲੜਾਈ ਕਰਕੇ ਉਨ੍ਹਾਂ 'ਤੇ ਹਮਲਾ ਵੀ ਕਰ ਸਕਦੇ ਹਨ।
ਦੂਜੇ ਪਾਸੇ ਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਹੋਇਆ ਹੈ। ਪੰਜਾਬ ਸਰਕਾਰ ਨੇ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲੀਸ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।
ਇਹ ਵੀ ਪੜ੍ਹੋ: Farmers Protest Update: ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਲਿਖੀ ਚਿੱਠੀ ਦਾ ਅਸਰ! ਕਿਸਾਨ ਪ੍ਰੀਤਪਾਲ ਸਿੰਘ ਨੂੰ ਕੀਤਾ PGI ਰੈਫਰ