Kisan Andolan 2.0: ਟੋਹਾਣਾ ਸਰਹੱਦ `ਤੇ ਤਾਇਨਾਤ ਪੁਲਿਸ ਅਧਿਕਾਰੀ ਦੀ ਮੌਤ; ਸਿਹਤ ਵਿਗੜਨ ਮਗਰੋਂ ਤੋੜਿਆ ਦਮ
Kisan Andolan 2.0: ਕਿਸਾਨ ਅੰਦੋਲਨ ਵਿੱਚ ਟੋਹਾਣਾ ਬਾਰਡਰ ਉਤੇ ਤਾਇਨਾਤ ਇੱਕ ਹੋਰ ਪੁਲਿਸ ਮੁਲਾਜ਼ਮ ਐਸਆਈ ਦੀ ਦੇਰ ਸ਼ਾਮ ਮੌਤ ਹੋ ਗਈ।
Kisan Andolan 2.0: ਕਿਸਾਨ ਅੰਦੋਲਨ ਵਿੱਚ ਟੋਹਾਣਾ ਬਾਰਡਰ ਉਤੇ ਤਾਇਨਾਤ ਇੱਕ ਹੋਰ ਪੁਲਿਸ ਮੁਲਾਜ਼ਮ ਐਸਆਈ ਵਿਜੇ ਕੁਮਾਰ ਦੀ ਦੇਰ ਸ਼ਾਮ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਟੋਹਾਣਾ ਬਾਰਡਰ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ। ਡਿਊਟੀ ਦੌਰਾਨ ਉਸ ਦੀ ਸਿਹਤ ਅਚਾਨਕ ਵਿਗੜ ਗਈ।
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਦੁਖਦਾਈ ਹੈ। ਹਰਿਆਣਾ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ। ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਦੇ ਤੀਜੇ ਪੁਲਿਸ ਅਧਿਕਾਰੀ ਦੀ ਮੌਤ ਸਾਡੇ ਲਈ ਬਹੁਤ ਦੁਖਦਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਸਬ ਇੰਸਪੈਕਟਰ ਵਿਜੇ ਕੁਮਾਰ ਦੀ ਡਿਊਟੀ ਟੋਹਾਣਾ ਬਾਰਡਰ ਉਤੇ ਲਗਾਈ ਗਈ ਸੀ। ਉਨ੍ਹਾਂ ਦੀ ਉਮਰ ਲਗਭਗ 40 ਸੀ ਅਤੇ ਇਸ ਸਮੇਂ ਹਰਿਆਣਾ ਇਨਫੋਰਸਮੈਂਟ ਬਿਊਰੋ ਚੌਕੀ, ਨੂਹ ਵਿਖੇ ਤਾਇਨਾਤ ਸਨ। ਉਹ ਹਮੇਸ਼ਾ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਂਦੇ ਸਨ ਅਤੇ ਆਪਣੇ ਸਾਥੀਆਂ ਦਾ ਮਨੋਬਲ ਵਧਾਉਣ ਲਈ ਜਾਣੇ ਜਾਂਦੇ ਸਨ।
ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਈ ਸ਼ਲਾਘਾਯੋਗ ਕੰਮ ਕੀਤੇ।ਸਬ ਇੰਸਪੈਕਟਰ ਵਿਜੇ ਕੁਮਾਰ ਦਾ ਅੰਤਿਮ ਸਸਕਾਰ ਰੋਹਤਕ ਵਿੱਚ ਕੀਤਾ ਗਿਆ। ਉਨ੍ਹਾਂ ਦੀ ਅਚਾਨਕ ਹੋਈ ਮੌਤ ਨਾਲ ਹਰਿਆਣਾ ਪੁਲਿਸ ਵਿੱਚ ਸੋਗ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਸ਼ੰਭੂ ਬਾਰਡਰ 'ਤੇ ਤਾਇਨਾਤ ਜੀਆਰਪੀ ਸਬ-ਇੰਸਪੈਕਟਰ ਹੀਰਾਲਾਲ ਦੀ ਵੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Kisan Andolan Live: ਸ਼ੰਭੂ ਬਾਰਡਰ 'ਤੇ ਮੱਚੀ ਹਾਹਾਕਾਰ, ਮਾਹੌਲ ਤਣਾਅਪੂਰਨ, ਵਰਾਏ ਜਾ ਰਹੇ ਨੇ ਹੰਝੂ ਗੈਸ ਦੇ ਗੋਲੇ
ਇਸ ਤੋਂ ਬਾਅਦ 20 ਫਰਵਰੀ ਨੂੰ ਅੰਬਾਲਾ 'ਚ ਇਸੇ ਬਾਰਡਰ 'ਤੇ ਡਿਊਟੀ ਦੌਰਾਨ ਈਐੱਸਆਈ ਕੌਸ਼ਲ ਕੁਮਾਰ ਦੀ ਮੌਤ ਹੋ ਗਈ ਸੀ। ਸੋਮਵਾਰ 20 ਫਰਵਰੀ ਨੂੰ ਹਰਿਆਣਾ ਪੁਲਿਸ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਗੁਆ ਦਿੱਤਾ। ਇਸ ਤਰ੍ਹਾਂ ਹੁਣ ਤੱਕ ਹਰਿਆਣਾ ਪੁਲਿਸ ਦੇ 3 ਪੁਲਿਸ ਮੁਲਾਜ਼ਮ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ : Kisan Andolan 2.0: ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਦਿੱਤਾ ਜਵਾਬ, ਲਿਖਿਆ ਅਜੇ ਤੱਕ ਨਹੀਂ ਮਿਲੇ ਆਰਡਰ