Farmer Protest: ਕਿਸਾਨਾਂ ਨੇ ਸ਼ੰਭੂ, ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ’ਤੇ ਆਪਣੀ ਸਥਿਤੀ ਕਾਇਮ ਰੱਖੀ ਅਤੇ ਅੱਗੇ ਵਧਣ ਦੀ ਕੋਸ਼ਿਸ਼ ਨਹੀਂ ਕੀਤੀ।
Trending Photos
Farmer Protest Haryana Toll Free: ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਉਨ੍ਹਾਂ ਨੂੰ ਰੋਕਿਆ। ਇਸ ਮੁੱਦੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ।ਇਸ ਦੌਰਾਨ ਦੂਜਾ ਪਾਸੇ ਅੱਜ ਹਰਿਆਣਾ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ 3 ਘੰਟੇ ਲਈ ਟੋਲ ਪਲਾਜ਼ਿਆਂ 'ਤੇ 'ਕਬਜ਼ਾ' ਕਰਨਗੇ। ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਦੇ ਘੰਟੇ ਲਈ ਟੋਲ ਪਲਾਜ਼ਾ ਫ੍ਰੀ (Haryana Toll Free) ਕੀਤੇ ਗਏ ਹਨ।
ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ (Haryana Toll Free) ਕਰਨਗੇ। ਚੜੂਨੀ ਗਰੁੱਪ ਦੇ ਜਗਵਿੰਦਰ ਸਿੰਘ ਮੱਖਣ ਨੇ ਦੱਸਿਆ ਕਿ 16 ਫਰਵਰੀ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਸਾਰੇ ਟੋਲ ਮੁਕਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 17 ਫਰਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: Bharat Bandh Call: ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ, ਕੀ ਬੰਦ ਅਤੇ ਕੀ ਰਹੇਗਾ ਖੁੱਲ੍ਹਾ, ਪੜ੍ਹੋ ਇਹ ਖ਼ਬਰ
ਦੱਸ ਦਈਏ ਕਿ ਬੀਤੀ ਰਾਤ 8 ਵਜੇ ਤੋਂ 1.30 ਵਜੇ ਤੱਕ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ ਸੀ। ਸਾਢੇ ਪੰਜ ਘੰਟੇ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰਾ ਮਾਮਲਾ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ’ਤੇ ਅਟਕਿਆ ਹੋਇਆ ਹੈ।
ਇਸ ਤੋਂ ਇਲਾਵਾ 18 ਫਰਵਰੀ ਨੂੰ ਬ੍ਰਹਮਾ ਸਰੋਵਰ ਦੇ ਕੰਢੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ, ਖਾਪ ਪੰਚਾਇਤਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕੇਂਦਰ ਨੇ MSP 'ਤੇ ਮੰਗਿਆ ਸਮਾਂ, ਹਰਿਆਣਾ 'ਚ ਅੱਜ ਟੋਲ ਫ੍ਰੀ, ਕਿਸਾਨਾਂ ਵੱਲੋਂ ਅੱਜ ਭਾਰਤ ਬੰਦ