Haryana Internet: ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ 13 ਫਰਵਰੀ ਤੋਂ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਸੀ। ਹੁਣ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬਹਾਲ ਕੀਤੀ ਗਈ ਹੈ, ਉਨ੍ਹਾਂ ਵਿੱਚ ਕੈਥਲ, ਕੁਰੂਕਸ਼ੇਤਰ, ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ ਅਤੇ ਹਿਸਾਰ ਸ਼ਾਮਲ ਹਨ।
Trending Photos
Haryana Internet latest Update: ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ 13 ਫਰਵਰੀ ਤੋਂ ਅਹਿਤਿਆਤ ਦੇ ਤੌਰ 'ਤੇ ਇਨ੍ਹਾਂ ਜ਼ਿਲਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਹੁਣ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ (Haryana Internet Services Restore) ਬਹਾਲ ਕੀਤੀ ਗਈ ਹੈ, ਉਨ੍ਹਾਂ ਵਿੱਚ ਕੈਥਲ, ਕੁਰੂਕਸ਼ੇਤਰ, ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ ਅਤੇ ਹਿਸਾਰ ਸ਼ਾਮਲ ਹਨ। ਇੰਟਰਨੈੱਟ ਸੇਵਾ ਬੰਦ ਹੋਣ ਕਾਰਨ ਵਿਦਿਆਰਥੀਆਂ ਅਤੇ ਵਪਾਰੀ ਵਰਗ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅਜਿਹੇ 'ਚ ਪਿਛਲੇ ਕੁਝ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇੰਟਰਨੈੱਟ ਸੇਵਾ ਬਹਾਲ ਕੀਤੀ ਜਾਵੇ।
ਦੱਸ ਦੇਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬਹਾਲ (Haryana Internet Services Restore) ਕਰਨ ਦੇ ਨਾਲ-ਨਾਲ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ਦੀਆਂ ਬੰਦ ਸਰਵਿਸ ਸੜਕਾਂ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸਰਹੱਦਾਂ ਨੂੰ ਖੋਲ੍ਹ ਦਿੱਤਾ ਸੀ। ਪੁਲੀਸ ਨੇ ਕਿਸਾਨਾਂ ਦੇ ‘ਦਿੱਲੀ ਮਾਰਚ’ ਨੂੰ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ: Farmers Protest News: ਵੱਡੀ ਖ਼ਬਰ! ਦਿੱਲੀ ਦੇ ਕੁੰਡਲੀ-ਸਿੰਘੂ ਤੇ ਟਿਕਰੀ ਬਾਰਡਰ ਖੁੱਲ੍ਹਣੇ ਹੋਏ ਸ਼ੁਰੂ
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨੀ ਕਰਜ਼ਾ ਮੁਆਫ਼ੀ ਸਮੇਤ ਵੱਖ-ਵੱਖ ਮੰਗਾਂ ਲਈ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਨਾਲ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਡੇਰੇ ਲਾ ਰਹੇ ਹਨ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ 29 ਫਰਵਰੀ ਨੂੰ ਆਪਣੇ ‘ਦਿੱਲੀ ਚਲੋ’ ਅੰਦੋਲਨ ਸਬੰਧੀ ਅਗਲੇ ਕਦਮ ਬਾਰੇ ਫੈਸਲਾ ਕਰਨਗੇ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਬਾਰੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਅਗਲਾ ਪਲਾਨ, ਕਿਹਾ WTO 'ਤੇ ਹੋਵੇਗੀ ਚਰਚਾ
ਅੱਜ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ।