New Year 2025 Celebrations Live: ਦੇਸ਼ ਭਰ ਵਿੱਚ ਨਵੇਂ ਵਰ੍ਹੇ ਦੇ ਸਵਾਗਤ ਦੇ ਜਸ਼ਨ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

ਰਵਿੰਦਰ ਸਿੰਘ Jan 01, 2025, 11:43 AM IST

New Year 2025 Celebrations Live: ਰਾਤ ਦੇ 12 ਵਜਦੇ ਹੀ ਭਾਰਤ ਸਮੇਤ ਪੂਰੀ ਦੁਨੀਆ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬ ਗਏ ਸਨ। ਨਵੇਂ ਸੁਪਨਿਆਂ ਅਤੇ ਨਵੀਆਂ ਉਮੀਦਾਂ ਨਾਲ 2025 ਵਰ੍ਹੇ ਦੀ ਆਮਦ ਹੋਈ ਹੈ।

New Year 2025 Celebrations Live: ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਦੇ ਸਵਾਗਤ ਵਿੱਚ ਭਾਰੀ ਉਤਸ਼ਾਹ ਨਾਲ ਜਸ਼ਨ ਮਨਾਏ ਜਾ ਰਹੇ ਹਨ। ਹੱਡ ਠਾਰ੍ਹਦੀ ਠੰਢ ਵਿੱਚ ਪੰਜਾਬ ਵਿੱਚ ਨਵੇਂ ਵਰ੍ਹੇ ਦੀ ਆਮਦ ਉਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਧਾਰਮਿਕ ਸਥਾਨਾਂ ਤੋਂ ਲੈ ਕੇ ਸੈਰ ਸਪਾਟਾ ਸਥਾਨਾਂ ਤੱਕ ਜਸ਼ਨ ਦਾ ਮਾਹੌਲ ਹੈ।


ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਇਆ ਹੈ।  ਲੋਕ ਆਪਣੇ-ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਸਵਾਗਤ ਕਰ ਰਹੇ ਹਨ।  ਨਵਾਂ ਸਾਲ 2025 ਸਾਰਿਆਂ ਲਈ ਉਮੀਦਾਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਦੇਸ਼ ਵਾਸੀਆਂ ਨੇ ਬੀਤੇ ਸਾਲ ਨੂੰ 31 ਦਸੰਬਰ ਦੀ ਅੱਧੀ ਰਾਤ ਨੂੰ ਜਿੱਥੇ ਪੁਰਾਣੇ ਸਾਲ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਨਾਲ ਅਲਵਿਦਾ ਕਿਹਾ ਉਥੇ ਨਵੇਂ ਸਾਲ ਦੇ ਸੂਰਜ ਦੀਆਂ ਕਿਰਨਾਂ ਦੀ ਆਮਦ ਹਰ ਘਰ ਦੇ ਵਿਹੜੇ ਦੇ ਸ਼ਗਨ ਮੰਨਦੇ ਹੋਏ ਚੰਗੇਰੇ ਭਲਕ ਲਈ ਦੁਆਵਾਂ ਵੀ ਕਰਦੇ ਹੋਏ ਨਜ਼ਰ ਆਏ। ਦੇਸ਼ ਭਰ ਵਿੱਚ ਵੱਡੀਆਂ ਸ਼ਖ਼ਸੀਅਤਾਂ ਨੇ ਨਵੇਂ ਵਰ੍ਹੇ ਦੀ ਆਮਦ ਉਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
New Year 2025 Celebrations Live:


 

नवीनतम अद्यतन

  • ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

     

  • ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਕੇ ਲਿਖਿਆ ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ, ਮੈਂ ਉਮੀਦ ਕਰਦਾ ਹਾਂ ਕਿ ਇਹ ਸਾਲ ਤੁਹਾਡੇ ਜੀਵਨ ਵਿੱਚ ਨਵਾਂ ਉਤਸ਼ਾਹ, ਨਵਾਂ ਉਤਸ਼ਾਹ ਅਤੇ ਖੁਸ਼ੀਆਂ ਲੈ ਕੇ ਆਵੇ।

     

     

  • ਨਵੇਂ ਵਰ੍ਹੇ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ। ਦੋ ਘੰਟਿਆਂ ਵਿੱਚ 3 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੜਕਸਾਰ ਨਤਮਸਤਕ ਹੋਏ।

  • ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੇਸ਼ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ ਦੀ ਮੁਬਾਰਕਬਾਦ ਦਿੱਤੀ।

  • ਦੇਸ਼ ਵਾਸੀ ਅੱਜ ਨਵੇਂ ਵਰ੍ਹੇ ਦੀ ਆਮਦ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ।

     

  • ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

     

  • ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ ਦੀ ਮੁਬਾਰਕਬਾਦ ਦਿੱਤੀ।

  • ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਰ੍ਹੇ ਦੀਆਂ ਮਬਾਰਕਾਂ ਦਿੱਤੀਆਂ।

     

  • ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸ਼ਰਧਾ ਦਾ ਸੈਲਾਬ

     

  • ਨਵੇਂ ਸਾਲ ਦੀ ਆਮਦ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

     

ZEENEWS TRENDING STORIES

By continuing to use the site, you agree to the use of cookies. You can find out more by Tapping this link