Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਜਾਰੀ
![Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਜਾਰੀ Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਜਾਰੀ](https://hindi.cdn.zeenews.com/hindi/sites/default/files/styles/zm_500x286/public/2024/12/05/3475941-punjab-breaking-live-updates.jpg?itok=norW5DAN)
Punjab Breaking Live Updates: ਅੱਜ CM ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਬੀਤੇ ਦਿਨ ਦੀ ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਹੇਠ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਵਿੱਚ ਵਾਟਰ ਵਰਕਸ ਦਾ ਉਦਘਾਟਨ ਕਰਨਗੇ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates
नवीनतम अद्यतन
ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹੱਕ ਵਿੱਚ ਹਾਂ ਜੇ ਸਾਡਾ ਅਕਾਲੀ ਦਲ ਨਾਲ ਗਠਜੋੜ ਹੋਵੇ।
ਸੁਖਬੀਰ ਸਿੰਘ ਬਾਦਲ ਦੀਆਂ ਦੋਨੋਂ ਬੇਟੀਆਂ ਵੱਲੋਂ ਵੀ ਭਾਂਡੇ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ।
ਭਾਜਪਾ ਆਗੂ ਸੋਮ ਪ੍ਰਕਾਸ਼ ਤੇ ਤੀਕਸ਼ਣ ਸੂਦ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਹਾਲ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ।
ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਭਾਅ ਰਹੇ ਸੇਵਾ।
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 3 ਮੁਲਜ਼ਮਾਂ ਨੂੰ ਪੰਜਾਬੀ ਬਾਗ ਰਿਜ਼ੋਰਟ ਕੋਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 4.45 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮੁਕੱਦਮੇ ਵਿੱਚ ਬਰੀ
ਪੰਜਾਬ ਦੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਗੁਰਪ੍ਰੀਤ ਸਿੰਘ ਢਾਹਾਂ ਉਰਫ ਬਾਬਾ ਖਿਲਾਫ 2018 ਵਿੱਚ ਫਿਰੌਤੀ ਮੰਗਣ ਦੀਆਂ ਧਰਾਵਾਂ ਤਹਿਤ ਮੋਹਾਲੀ ਦੇ ਥਾਣਾ ਫੇਸ 8 ਵਿੱਚ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਜਿਸ ਜਿਸ ਦਾ ਫੈਸਲਾ ਸੁਣਾਉਂਦੇ ਹੋਏ ਮੋਹਾਲੀ ਅਦਾਲਤ ਵੱਲੋਂ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਅਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਨਿਰਦੋਸ਼ ਕਰਾਰ ਦਿੰਦੇ ਹੋਏ ਬਰੀ ਕਰ ਦਿੱਤਾ।
ਮਾਨਸਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਇਸ ਦੌਰਾਨ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਇਕ ਵਿਅਕਤੀ ਵਲੋਂ ਗੋਲੀ ਚਲਾ ਕੇ ਜਾਨ ਲੇਵਾ ਹਮਲਾ ਕੀਤਾ ਗਿਆ ਪਰ ਉਹ ਗੁਰੂ ਰਾਮਦਾਸ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਵਾਲ-ਵਾਲ ਬਚ ਗਏ। ਉਕਤ ਵਿਅਕਤੀ ਨੂੰ ਪੰਜਾਬ ਪੁਲਿਸ ਦੇ ਏ.ਐਸ.ਆਈ. ਜਸਵੀਰ ਸਿੰਘ ਨੇ ਦਬੋਚ ਲਿਆ। ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਅਬਜ਼ਰਵਰ ਤੇ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਏ.ਐਸ.ਆਈ . ਜਸਵੀਰ ਸਿੰਘ ਨੂੰ ਆਪਣੇ ਵਲੋਂ ਇਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦੁਬਾਰਾ ਸ੍ਰੀ ਅੰਮ੍ਰਿਤਸਰ ਸਾਹਿਬ वे ਏ.ਐਸ.ਆਈ. ਜਸਵੀਰ ਸਿੰਘ ਨੂੰ ਨਕਦ ਇਕ ਲੱਖ ਰੁਪਏ ਦਾ ਇਨਾਮ ਦੇ ਕੇ ਉਨ੍ਹਾਂ ਦਾ ਸਨਮਾਨ ਕਰਨਗੇ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤੁੰਗ ਢਾਬ ਅੰਮ੍ਰਿਤਸਰ ਅਤੇ ਬੁੱਢੇ ਦਰਿਆ ਦੇ ਗੰਦੇ ਪਾਣੀ ਅਤੇ ਕੈਂਸਰ ਫੈਲਣ ਦਾ ਮੁੱਦਾ ਸੰਸਦ ਵਿੱਚ ਚੁੱਕਿਆ।
ਮਜੀਠਾ ਪੁਲਿਸ ਸਟੇਸ਼ਨ ਧਮਾਕੇ ਵਿੱਚ ਡੀਐਸਪੀ ਜਸਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸੇ ਵੀ ਤਰੀਕੇ ਦਾ ਕੋਈ ਬਲਾਸਟ ਨਹੀਂ ਹੋਇਆ। ਸਿਰਫ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਮੋਟਰਸਾਈਕਲ ਦੇ ਟਾਇਰ ਵਿੱਚ ਹਵਾ ਭਰੀ ਜਾ ਰਹੀ ਸੀ ਤਾਂ ਇਸ ਦੌਰਾਨ ਮੋਟਰਸਾਈਕਲ ਦਾ ਟਾਇਰ ਫਟ ਗਿਆ ਅਤੇ ਬਾਅਦ ਵਿੱਚ ਪੁਲਿਸ ਮੁਲਾਜ਼ਮ ਆਪਣਾ ਮੋਟਰਸਾਈਕਲ ਲੈ ਕੇ ਥਾਣੇ ਤੋਂ ਚਲਾ ਗਿਆ ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਥਾਣੇ ਦੇ ਅੰਦਰ ਕਿਸੇ ਵੀ ਤਰੀਕੇ ਦਾ ਕੋਈ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਸ਼ੀਸ਼ੇ ਟੁੱਟੇ ਹਨ। ਕਿਸ ਪੁਲਿਸ ਮੁਲਾਜ਼ਮ ਦੇ ਮੋਟਰਸਾਈਕਲ ਦਾ ਟਾਇਰ ਫਟਿਆ ਹੈ ਇਹ ਸਵੇਰੇ ਜਾਂਚ ਕੀਤੀ ਜਾਵੇਗੀ।