Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਨੂੰ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ 'ਆਪ' ਵਿਧਾਇਕ ਦਲ ਦੀ ਬੈਠਕ 'ਚ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ 'ਤੇ ਸਹਿਮਤੀ ਬਣੀ ਸੀ।
Punjab Breaking Live Updates:
नवीनतम अद्यतन
ਪੰਜਾਬ ਵਿੱਚ ਲਗਾਤਾਰ ਗੈਂਗਸਟਰਾਂ ਦਾ ਬੋਲ ਬਾਲਾ ਵੱਧਦਾ ਹੀ ਜਾ ਰਿਹਾ ਹੈ ਅਤੇ ਉਨਾਂ ਵੱਲੋਂ ਪੰਜਾਬ ਵਿੱਚ ਲਗਾਤਾਰ ਨਾਮ ਚਿੰਨ ਲੋਕਾਂ ਨੂੰ ਗੈਂਗਸਟਰ ਵੱਲੋਂ ਫਰੌਤੀਆਂ ਲਈ ਕਾਲਸ ਕੀਤੀਆਂ ਜਾ ਰਹੀਆਂ ਹਨ ਅਜਿਹਾ ਹੀ ਇੱਕ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਮੋਹਾਲੀ ਦੇ ਇੱਕ ਉਦਯੋਗਪਤੀ ਅਤੇ ਪ੍ਰਾਪਰਟੀ ਡੀਲਰ ਨੂੰ ਗੋਲਡੀ ਬਰਾੜ ਵੱਲੋਂ ਧਮਕੀ ਦੇ ਕੇ ਫਰੌਤੀ ਦੀ ਮੰਗ ਕੀਤੀ ਗਈ ਹੈ ਜਿਸ ਦੀ ਸ਼ਿਕਾਇਤ ਮਿਲਣ ਤੇ ਮੋਹਾਲੀ ਦੇ ਥਾਣਾ ਸੁਹਾਣਾ ਪੁਲਿਸ ਵੱਲੋਂ ਮੁਕਦਮਾ ਦਰਜ ਕਰ ਲਿਆ ਗਿਆ ਹੈl
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਹਿੰਦੂ ਸੈਨਾ (ਐਸ) ਦੇ ਪ੍ਰਧਾਨ ਸੁਰਜੀਤ ਯਾਦਵ ਨੇ ਦਾਇਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿੱਟੂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ।
ਜਨਹਿਤ ਪਟੀਸ਼ਨ ਬਿੱਟੂ ਵਿਰੁੱਧ ਕਾਰਵਾਈ ਦੀ ਮੰਗ ਕਰਦੀ ਹੈ, ਇਹ ਕਹਿੰਦੇ ਹੋਏ ਕਿ ਉਸ ਦੀਆਂ ਟਿੱਪਣੀਆਂ ਵਿੱਚ ਵਿਆਪਕ ਹਿੰਸਾ ਅਤੇ ਅਸ਼ਾਂਤੀ ਨੂੰ ਭੜਕਾਉਣ ਦੀ ਸਮਰੱਥਾ ਹੈ। ਪਟੀਸ਼ਨਰ ਬਿੱਟੂ ਦੀਆਂ ਟਿੱਪਣੀਆਂ ਕਾਰਨ ਜਨਤਕ ਸ਼ਾਂਤੀ ਅਤੇ ਸਦਭਾਵਨਾ ਨੂੰ ਹੋਣ ਵਾਲੇ ਸੰਭਾਵੀ ਖਤਰੇ 'ਤੇ ਜ਼ੋਰ ਦਿੰਦੇ ਹੋਏ, ਸਥਿਤੀ ਨੂੰ ਹੱਲ ਕਰਨ ਲਈ ਜ਼ਰੂਰੀ ਕਦਮ ਚੁੱਕਣ ਲਈ ਅਦਾਲਤ ਨੂੰ ਬੇਨਤੀ ਕਰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
ਮੰਗਲਵਾਰ ਦੇਰ ਸ਼ਾਮ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ, ਉਹ ਜਹਾਜ਼ ਤੋਂ ਉਤਰਨ ਤੋਂ ਬਾਅਦ ਆਪਣਾ ਸੰਤੁਲਨ ਗੁਆ ਬੈਠੇ ਅਤੇ ਉਨ੍ਹਾਂ ਨੂੰ ਡਰਿੱਪ ਲਗਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਦੁਪਹਿਰ ਨੂੰ ਦਿੱਲੀ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚੇ। ਜਦੋਂ ਉਹ ਜਹਾਜ਼ ਤੋਂ ਉਤਰ ਰਹੇ ਸਨ ਤਾਂ ਇੱਕ-ਇੱਕ ਕਰਕੇ ਸੁਰੱਖਿਆ ਅਮਲੇ ਨੇ ਸੀਐਮ ਭਗਵੰਤ ਮਾਨ ਨੂੰ ਨੇੜੇ ਖੜੀ ਕਾਰ ਵਿੱਚ ਬਿਠਾ ਲਿਆ ਅਤੇ ਫਿਰ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਲੈ ਗਏ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ ।
ਮੰਗਲਵਾਰ ਸ਼ਾਮ ਨੂੰ ਫਿਰ ਤੋਂ ਉਹਨਾਂ ਨੂੰ ਦਿੱਲੀ ਲਿਜਾਇਆ ਗਿਆ ਅਤੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਜਿੱਥੇ ਉਹਨਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਜਦੋਂ ਚੰਡੀਗੜ੍ਹ ਵਿੱਚ ਵੀ ਉਹਨਾਂ ਦਾ ਇਲਾਜ ਚੱਲ ਰਿਹਾ ਸੀ ਤਾਂ ਦਿੱਲੀ ਦੇ ਅਪੋਲੋ ਹਸਪਤਾਲ ਦੇ ਡਾਕਟਰ ਸੀਐਮ ਡਿਊਟੀ ’ਤੇ ਤਾਇਨਾਤ ਡਾਕਟਰਾਂ ਨਾਲ ਤਾਲਮੇਲ ਬਣਾ ਰਹੇ ਸਨ ਅਤੇ ਦਿੱਲੀ ਦੇ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਰਾਏ ਅਨੁਸਾਰ ਉਹਨਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਲਿਜਾਇਆ ਗਿਆ।
ਮਾਛੀਵਾੜਾ ਪੁਲਿਸ ਨੇ ਮਹਿਲਾ ਸਮੇਤ 2 ਟ੍ਰੈਵਲ ਏਜੰਟਾਂ ਨੂੰ ਕੀਤਾ ਕਾਬੂ, ਵਿਦੇਸ਼ ਭੇਜਣ ਦੇ ਨਾਮ ’ਤੇ ਕਈ ਲੋਕਾਂ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ
ਮਾਛੀਵਾੜਾ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 2 ਵੱਖ-ਵੱਖ ਮਾਮਲਿਆਂ ਵਿਚ ਗੁਰਜੀਤ ਸਿੰਘ ਵਾਸੀ ਸ਼ੇਰਪੁਰ ਬਸਤੀ ਅਤੇ ਮਹਿਲਾ ਸਤਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨਾਮ ਦੇ ਨੌਜਵਾਨ ਤੋਂ ਵਿਦੇਸ਼ ਅਮਰੀਕਾ ਭੇਜਣ ਲਈ ਲੱਖਾਂ ਰੁਪਏ ਲਏ। ਇਹ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨੂੰ ਦੁਬਈ ਭੇਜ ਦਿੱਤਾ ਜਿੱਥੋਂ ਉਹ ਅੱਗੇ ਅਮਰੀਕਾ ਨਾ ਜਾ ਸਕਿਆ ਜਿਸ ਕਾਰਨ ਉਸਨੇ ਵਾਪਸ ਆ ਕੇ ਗੁਰਜੀਤ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵਲੋਂ ਇਸ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ ਇਹ ਉਸ ਦਿਨ ਤੋਂ ਭਗੌਡ਼ਾ ਸੀ। ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆਂਦਾ ਗਿਆ। ਗੁਰਜੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਟ੍ਰੈਵਲ ਏਜੰਟ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਦਰਜ ਹਨ। ਦੂਸਰੇ ਮਾਮਲੇ ਵਿਚ ਮਾਛੀਵਾੜਾ ਪੁਲਸ ਨੇ ਸਤਿੰਦਰ ਕੌਰ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ ਜਿਸ ਖਿਲਾਫ਼ ਮਾਛੀਵਾੜਾ ਥਾਣਾ ਵਿਚ 14 ਵਿਅਕਤੀਆਂ ਨੇ ਕੈਨੇਡਾ ਭੇਜਣ ਦੇ ਨਾਮ ’ਤੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਮਾਮਲੇ ਸਬੰਧੀ ਸਤਿੰਦਰ ਕੌਰ ਤੇ ਉਸਦੇ ਪਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਜੋ ਫ਼ਰਾਰ ਚੱਲੇ ਆ ਰਹੇ ਸਨ। ਜਲੰਧਰ ਪੁਲਸ ਵਲੋਂ ਇੱਕ ਹੋਰ ਧੋਖਾਧਡ਼ੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੋਇਆ ਸੀ ਅਤੇ ਮਾਛੀਵਾੜਾ ਪੁਲਸ ਵਲੋਂ ਉਸ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ। ਦੋਵਾਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਗੱਦਿਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ
ਤਿੰਨ ਮਜ਼ਦੂਰਾਂ ਦੀ ਹੋਈ ਮੌਤ ਅੱਗ ਤੇ ਕਾਬੂ ਪਾਉਣ ਲਈ ਪੰਜਾਬ ਤੋਂ ਇਲਾਵਾ ਹਰਿਆਣਾ ਤੋਂ ਮੰਗਾਉਣੀਆਂ ਪਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਅੱਗ ਦਾ ਭਿਆਨਕ ਰੂਪ ਦੇਖ ਕੇ ਮੌਕੇ ਉੱਤੇ ਪਹੁੰਚਿਆ ਜ਼ਿਲ੍ਹਾ ਪ੍ਰਸ਼ਾਸਨJammu Kashmir Election: ਜਲੰਧਰ ਤੋਂ MP ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੀਨੀਅਰ ਆਬਜ਼ਰਵਰ ਕੀਤਾ ਗਿਆ ਨਿਯੁਕਤ
Jammu Kashmir Election 2024: ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।
ਫ਼ਿਰੋਜ਼ਪੁਰ 'ਚ ਟ੍ਰਿਪਲ ਕਤਲ ਕਾਂਡ 'ਚ ਹਮਲਾਵਰਾਂ ਦਾ 7 ਦਿਨਾਂ ਦੇ ਰਿਮਾਂਡ ਤੋਂ ਬਾਅਦ ਚਾਰ ਦਿਨ ਦਾ ਪੁਲਿਸ ਰਿਮਾਂਡ ਮਿਲਿਆ, ਪੁਲਿਸ ਅਜੇ ਪੁੱਛਗਿੱਛ ਕਰ ਰਹੀ ਹੈ, ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਜੰਮੂ ਕਸ਼ਮੀਰ ਚੋਣਾਂ: ਅੱਜ ਪਹਿਲੇ ਪੜਾਅ ਦੀ ਵੋਟਿੰਗ
ਭਗਵੰਤ ਮਾਨ ਦਾ ਟਵੀਟ
ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ... ਗੁਰੂ ਸਾਹਿਬ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ... ਗੁਰੂ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਚ ਨਤਮਸਤਕ ਹੋਣ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ 'ਚ ਪ੍ਰਣਾਮ...
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ 19 ਸਤੰਬਰ ਨੂੰ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਸੀ।
ਬਠਿੰਡਾ 'ਚ ਲੱਕੜ ਦੀ ਫੈਕਟਰੀ 'ਚ ਲੱਗੀ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ, ਇਕ ਟਰੱਕ ਨੂੰ ਵੀ ਲੱਗੀ ਅੱਗ
ਪੰਜਾਬ ਦੇ ਬਠਿੰਡਾ ਵਿੱਚ ਇੱਕ ਲੱਕੜ ਫੈਕਟਰੀ ਵਿੱਚ ਰਾਤ ਨੂੰ ਅਚਾਨਕ ਅੱਗ ਲੱਗ ਗਈ। ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਕੁਝ ਹੀ ਦੇਰ ਵਿਚ ਵੱਡੀਆਂ ਲਾਟਾਂ ਅਤੇ ਧੂੰਏਂ ਦੇ ਬੱਦਲ ਉੱਠਣ ਲੱਗੇ। ਆਸਪਾਸ ਦੇ ਇਲਾਕੇ ਵਿੱਚ ਧੂੰਆਂ ਫੈਲ ਗਿਆ। ਫੈਕਟਰੀ 'ਚ ਅੱਗ ਲੱਗਣ ਤੋਂ ਬਾਅਦ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਘਟਨਾ ਰਾਤ ਕਰੀਬ 9 ਵਜੇ ਵਾਪਰੀ। ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।