PM Modi Chandigarh Visit Live Updates: ਚੰਡੀਗੜ੍ਹ ਪਹੁੰਚੇ PM ਮੋਦੀ ਅਤੇ ਅਮਿਤ ਸ਼ਾਹ, 3 ਨਵੇਂ ਕਾਨੂੰਨਾਂ ਦੀ ਕਾਰਜਸ਼ੈਲੀ ਨੂੰ ਸਮਝਿਆ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ 'ਤੇ ਅੱਜ 485 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਭਗਵੰਤ ਮਾਨ, ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰੌਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ ਹੁਣ ਤੱਕ ਕੁੱਲ 49940 ਨੌਜਵਾਨਾਂ ਨੂੰ ਮਾਨ ਸਰਕਾਰ ਨੇ ਨੌਕਰੀਆਂ ਦਿੱਤੀਆਂ ਹਨ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates
नवीनतम अद्यतन
PM-Modi Prayagraj Visit LIVE Updates: संगम तट पर पीएम मोदी ने की पूजा
प्रधानमंत्री नरेंद्र मोदी ने संगम तट पर पूजा की. पीएम मोदी के साथ मुख्यमंत्री योगी आदित्यनाथ और दोनों डिप्टी सीएम भी मौजूद हैं.PM Modi Chandigarh Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਐਕਟ ਦੀ ਸਮੀਖਿਆ ਕਰ ਰਹੇ ਹਨ।
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਪੀਐਮ ਮੋਦੀ, ਅਮਿਤ ਸ਼ਾਹ ਅਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪ੍ਰਦਰਸ਼ਨੀ ਦਿਖਾਈ। ਐਸਐਸਪੀ ਪੁਲਿਸ ਦੇ ਕੰਮਕਾਜ ਬਾਰੇ ਸਾਰਿਆਂ ਨੂੰ ਸਮਝਾ ਰਿਹਾ ਹੈ। ਪੀਐਮ ਨੂੰ ਕੇਸ ਦਰਜ ਕਰਨ ਤੋਂ ਲੈ ਕੇ ਜਾਂਚ ਤੱਕ ਦੀ ਪ੍ਰਕਿਰਿਆ ਅਤੇ ਮੁਲਜ਼ਮਾਂ ਨੂੰ ਜੇਲ੍ਹ ਵਿੱਚ ਕਿਵੇਂ ਰੱਖਿਆ ਜਾਂਦਾ ਹੈ, ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਨਵੇਂ ਕਾਨੂੰਨਾਂ ਅਨੁਸਾਰ ਚੰਡੀਗੜ੍ਹ ਵਿੱਚ 900 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 4 ਕੇਸਾਂ ਵਿੱਚ ਫੈਸਲਾ ਵੀ ਲਿਆ ਗਿਆ ਹੈ।
ਦੂਜੇ ਪਾਸੇ ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਲਈ ਫੰਡਾਂ ਦੇ ਐਲਾਨ ਨੂੰ ਲੈ ਕੇ ਯੂਥ ਕਾਂਗਰਸ ਦੇ ਵਰਕਰਾਂ ਨੇ ਸੈਕਟਰ-23 ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ, ਸੂਬਾ ਜਨਰਲ ਸਕੱਤਰ ਕਪਿਲ ਚੋਪੜਾ ਤੇ ਹੋਰਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਡੀ.ਜੀ.ਪੀ ਪੰਜਾਬ ਪੁਲਿਸ
ਕਿਸਾਨ ਜਥੇਬੰਦੀ ਦੇ ਆਗੂ ਨਛੱਤਰ ਸਿੰਘ ਨੂੰ ਜੈਤੋ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ
ਲੁਧਿਆਣਾ ਵਿਖੇ ਕਾਲੇ ਪਾਣੀ ਦੇ ਮੁੱਦੇ ਨੂੰ ਲੈ ਕੇ ਦਿੱਤੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾਣ ਤੋਂ ਰੋਕਿਆਅੱਜ ਲੁਧਿਆਣਾ ਵਿਖੇ ਕਾਲੇ ਪਾਣੀ ਨੂੰ ਲੈਕੇ ਲੱਖਾ ਸਿਧਾਣਾ ਵੱਲੋਂ ਇਕੱਤਰਤਾ ਕੀਤੀ ਜਾਣੀ ਸੀ ਜਿਸਦੇ ਚਲਦਿਆਂ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਕਿਸਾਨ ਆਗੂ ਨਛੱਤਰ ਸਿੰਘ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਤੇ ਘਰ ਦੇ ਬਾਹਰ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਵੀ ਆਪਣਾ ਰੋਸ ਜ਼ਾਹਿਰ ਕਰਦਿਆਂ ਘਰ ਦੇ ਬਾਹਰ ਹੀ ਇਕੱਠੇ ਹੋ ਗਏ। ਇਸ ਮੋਕੇ ਕਿਸਾਨ ਆਗੂ ਨਛੱਤਰ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਦੀ ਲੜਾਈ ਲੜ ਰਹੇ ਆ ਅਤੇ ਸਾਡਾ ਇੰਡਸਟਰੀ ਮਾਲਕਾਂ ਨਾਲ ਕੋਈ ਵੈਰ ਨਹੀਂ ਅਸੀਂ ਚਾਹੁਣੇ ਹਾ ਕੇ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਟਰੀਟਮੈਂਟ ਤੋ ਬਾਅਦ ਛੱਡਿਆ ਜਾਵੇ ਜਿਸ ਨਾਲ ਪ੍ਰਦੂਸ਼ਣ ਰੁਕ ਸਕੇ।
ਦਿੱਲੀ ਆਬਕਾਰੀ ਨੀਤੀ PMLA ਮਾਮਲਾ | ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇੱਕ ਜਾਂ ਦੋ ਦਿਨਾਂ ਵਿੱਚ ਮੁਕੱਦਮੇ ਦੀ ਮਨਜ਼ੂਰੀ ਦਾਇਰ ਕਰੇਗਾ। ਈਡੀ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੇਸ਼ ਕੀਤੀ ਗਈ ਇੱਕ ਅਰਜ਼ੀ ਦੇ ਜਵਾਬ ਵਿੱਚ ਇਹ ਪੇਸ਼ ਕੀਤਾ ਜਿਸ ਨੇ ਮੁਕੱਦਮੇ ਦੀ ਮਨਜ਼ੂਰੀ ਦੀ ਸਪਲਾਈ ਲਈ ਨਿਰਦੇਸ਼ ਦੀ ਮੰਗ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਨੂੰ 21 ਦਸੰਬਰ ਨੂੰ ਦਸਤਾਵੇਜ਼ਾਂ ਦੀ ਪੜਤਾਲ ਲਈ ਸੂਚੀਬੱਧ ਕੀਤਾ ਹੈ।
ਭਗਵੰਤ ਮਾਨ
ਹਰਜੋਤ ਸਿੰਘ ਬੈਂਸ
ਲੁਧਿਆਣਾ ਦੀ ਟਿੱਬਾ ਇਲਾਕੇ ਵਿੱਚ ਪੀਸੀਆਰ ਮੁਲਾਜ਼ਮਾਂ ਤੇ ਹਮਲਾ ਕਰਨ ਵਾਲੇ ਛੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ ਇਕ ਦੋਸ਼ੀ ਪਹੁੰਚ ਤੋਂ ਬਾਅਦ ਏ ਸੀ ਪੀ ਨੇ ਕਿਹਾ ਗੁੰਡਾ ਅਨਸਰਾਂ ਤੇ ਹੋਵੇਗੀ ਸਖ਼ਤ ਕਾਰਵਾਈ
ਲੁਧਿਆਣਾ ਦੇ ਸੁਭਾਸ਼ ਨਗਰ ਇਲਾਕੇ ਵਿੱਚ ਪੀਸੀਆਰ ਮੁਲਾਜ਼ਮਾਂ ਤੇ ਤੇਜਾ ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈ ਸੀ ਇਸ ਮਾਮਲੇ ਵਿੱਚ ਟਿੱਬਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ ਪੁਲਿਸ ਤੇ ਹਮਲਾ ਕਰਨ ਵਾਲੇ ਛੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਦੋਸ਼ੀਆਂ ਦਾ ਇੱਕ ਸਾਥੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ ਪੁਲਿਸ ਨੇ ਦੱਸਿਆ ਕਿ ਅਨਮੋਲ ਗਿੱਲ ਕਾਰਤੀਕ ਬੱਗਣ ਦੀ ਵੰਸ਼ੂ ਚਿਰਾਗ ਜਗੋਤਾ ਸੁਭਾਨਸ਼ੂ ਜਲਾਨ ਅਤੇ ਜਗਾਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਮੁਲਜਮਾਂ ਦੇ ਰਿਮਾਂਡ ਹਾਸਲ ਕਰਕੇ ਪੁੱਛਕਿਛ ਕੀਤੀ ਜਾ ਰਹੀ ਹੈ। ਏਸੀਪੀ ਸੁਮਿਤ ਸੂਦ ਨੇ ਦੱਸਿਆ ਕਿ ਸੁਭਾਸ਼ ਨਗਰ ਜਦ ਪੀਸੀਆਰ ਵਾਲੇ ਗਸਤ ਕਰ ਰਹੇ ਸਨ ਇਸ ਦੌਰਾਨ ਕੁਝ ਇਕ ਢਾਬੇ ਤੇ ਨੇੜੇ ਤੇ ਹਥਿਆਰ ਲੈ ਖੜੇ ਸਨ ਜਿਨਾਂ ਨੂੰ ਦੇਖ ਕੇ ਪੀਸੀਆਰ ਮੁਲਾਜ਼ਮ ਉਹਨਾਂ ਨੂੰ ਫੜਨ ਲੱਗੇ ਮੁਲਜਮਾਨ ਉਲਟਾ ਪੀਸੀਆਰ ਮੁਲਾਜ਼ਮਾਂ ਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਇਸ ਤੋਂ ਬਾਅਦ ਮੁਲਜਮ ਪੀਸੀਆਰ ਮੁਲਾਜ਼ਮਾਂ ਨੂੰ ਧਮਕਾਉਂਦੇ ਹੋਏ ਫਰਾਰ ਹੋ ਗਏ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਵਿੱਚ ਕੈਦ ਹੋਈ ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਇਹ ਸੀਬੀ ਨੇ ਦੱਸਿਆ ਕਿ ਦੋਸ਼ੀਆਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਏਸੀਪੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੁੰਡਾਗਰਦੀ ਇਲਾਕੇ ਵਿੱਚ ਨਹੀਂ ਚੱਲਣ ਦਿੱਤੀ ਜਾਵੇਗੀ। ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਲੁਧਿਆਣਾ ਟਿੱਬਾ ਰੋਡ ਬੇਸਡ ਦੇ ਗੋਦਾਮ ਦੇ ਵਿੱਚ ਲੱਗੀ ਭਿਆਨਕ ਅੱਗ ਇਲਾਕੇ ਦੇ ਵਿੱਚ ਫੈਲਿਆ ਦਹਿਸ਼ਤ ਦਾ ਮਾਹੌਲ ਫਾਇਰ ਬਰਗੇਡ ਨਾ ਅੱਗ ਤੇ ਆ ਕੇ ਪਾਇਆ ਕਾਬੂ
ਲੁਧਿਆਣਾ ਟਿੱਬਾ ਦੀ ਮਾਇਆ ਪੂਰੀ ਇਲਾਕੇ ਵਿੱਚ ਇੱਕ ਫੌਜ ਦੀ ਦੇ ਬੇਸਡ ਗੁਦਾਮ ਵਿੱਚ ਅਚਾਨਕ ਅੱਗ ਲੱਗ ਗਈ ਜਦ ਅੱਗ ਲੱਗੀ ਤਾਂ ਆਲੇ ਦੁਆਲੇ ਰਹਿਣ ਵਾਲੇ ਲੋਕ ਬਾਹਰ ਆ ਗਏ ਉਹਨਾਂ ਨੇ ਤੁਰੰਤ ਫਾਇਰ ਬਰਗੇਡ ਨੂੰ ਸੂਚਨਾ ਦਿੱਤੀ ਮੌਕੇ ਤੇ ਪਹੁੰਚੇ ਫਾਇਰ ਬਰਗੇਡ ਨੇ ਅੱਗ ਤੇ ਕਾਬੂ ਪਾਇਆ ਮਿਲੀ ਜਾਣਕਾਰੀ ਅਨੁਸਾਰ ਖਾਲੀ ਪਲਾਟ ਵਿੱਚ ਹਾਜਰੀ ਦੇ ਵੇਸਟ ਦਾ ਗੋਦਾਮ ਬਣਾ ਕੇ ਰੱਖਿਆ ਹੋਇਆ ਸੀ ਅੱਗ ਦੇਰ ਰਾਤ ਲੱਗੀ ਵਾਹਿਗੁਰੂ ਗੇੜ ਨੇ ਅੱਗ ਤੇ ਕਾਬੂ ਪਾ ਲਿਆ ਪਰ ਅੱਗ ਲੱਗਣ ਤੋਂ ਬਾਅਦ ਇਲਾਕੇ ਦੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਸੀ ਮਾਲੀ ਨੁਕਸਾਨ ਹੋਇਆ ਜਾਨੀ ਨੁਕਸਾਨ ਦੀ ਕੋਈ ਵੀ ਸੂਚਨਾ ਨਹੀਂ ਹੈ
ਫ਼ਿਰੋਜ਼ਪੁਰ ਵਿੱਚ ਦੋ ਨਸ਼ਾ ਵੇਚਣ ਵਾਲਿਆਂ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ
ਐਸਪੀਡੀ ਰਣਧੀਰ ਕੁਮਾਰ ਨੇ ਜਾਣਕਾਰੀ ਦਿੱਤੀ
ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਦਾ ਕੇਸ ਦਰਜ ਹੈ।ਐੱਨ.ਐੱਚ.ਡੀ. ਰਣਧੀਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਦੇ ਐੱਸ.ਪੀ.ਡੀ ਰਣਧੀਰ ਕੁਮਾਰ ਨੇ ਦੋ ਵਿਅਕਤੀਆਂ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਦਾ ਕੇਸ ਦਰਜ ਹੈ ਅਤੇ ਉਸ ਦੀ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ।
#ਅੰਮ੍ਰਿਤਸਰ: ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਧਾਰਮਿਕ ਸਜ਼ਾ ਪੂਰੀ ਕਰੇਗੀ ਅਤੇ ਹਰ ਆਗੂ ਆਪਣੀ ਸਜ਼ਾ ਅਨੁਸਾਰ ਦਰਬਾਰ ਸਾਹਿਬ ਵਿੱਚ ਸੇਵਾ ਕਰੇਗਾ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬੇਅਦਬੀ ਕਾਂਡ ਵਿੱਚ ਸਜ਼ਾ ਸੁਣਾਈ ਗਈ ਸੀ ਅਤੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜੇ ਤਖਤਾਂ ਦੇ ਭਾਂਡੇ ਸਾਫ਼ ਕਰਨੇ ਪੈਣਗੇ। ਉਹ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਦੇ ਗਲ 'ਚ ਤਖ਼ਤੀ ਪਾਉਣੀ ਹੋਵੇਗੀ, ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦੇ ਦਿੱਤੇ ਹੁਕਮ, ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਜਾਵੇਗਾ।
#ਅੰਮ੍ਰਿਤਸਰ: ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਧਾਰਮਿਕ ਸਜ਼ਾ ਪੂਰੀ ਕਰੇਗੀ ਅਤੇ ਹਰ ਆਗੂ ਆਪਣੀ ਸਜ਼ਾ ਅਨੁਸਾਰ ਦਰਬਾਰ ਸਾਹਿਬ ਵਿੱਚ ਸੇਵਾ ਕਰੇਗਾ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬੇਅਦਬੀ ਕਾਂਡ ਵਿੱਚ ਸਜ਼ਾ ਸੁਣਾਈ ਗਈ ਸੀ ਅਤੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜੇ ਤਖਤਾਂ ਦੇ ਭਾਂਡੇ ਸਾਫ਼ ਕਰਨੇ ਪੈਣਗੇ। ਉਹ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਦੇ ਗਲ 'ਚ ਤਖ਼ਤੀ ਪਾਉਣੀ ਹੋਵੇਗੀ, ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦੇ ਦਿੱਤੇ ਹੁਕਮ, ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਜਾਵੇਗਾ।
#Chandigarh Traffic Advisory: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ 3 ਦਸੰਬਰ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਦੌਰਾਨ ਵੀ.ਵੀ.ਆਈ.ਪੀ., ਸਾਊਥ ਰੋਡ 'ਤੇ ਏਅਰਪੋਰਟ ਲਾਈਟ ਪੁਆਇੰਟ, ਹਾਲੋ ਮਾਜਰਾ ਲਾਈਟ ਪੁਆਇੰਟ, ਪੋਲਟਰੀ ਫਾਰਮ ਚੌਕ, ਟ੍ਰਿਬਿਊਨ ਚੌਕ, ਆਇਰਨ ਮਾਰਕੀਟ ਲਾਈਟ ਪੁਆਇੰਟ, ਗੁਰਦੁਆਰਾ ਚੌਕ, ਨਵਾਂ ਲੇਬਰ ਚੌਕ (ਸੈਕਟਰ 20/21-33/34); ਸਰੋਵਰ ਮਾਰਗ 'ਤੇ ਪੁਰਾਣਾ ਲੇਬਰ ਚੌਕ (ਸੈਕਟਰ 18/19-20/21 ਚੌਕ), ਏ.ਪੀ. ਚੌਕ (ਸੈਕਟਰ 7/8-18/19) ਅਤੇ ਹੀਰਾ ਸਿੰਘ ਚੌਕ (ਸੈਕਟਰ 5/6-7/8 ਚੌਕ); ਟ੍ਰੈਫਿਕ ਨੂੰ ਸੈਕਟਰ 4/5-8/9 ਚੌਕ, ਨਿਊ ਬੈਰੀਕੇਡ ਚੌਕ (ਸੈਕਟਰ 3/4-9/10), ਸੈਕਟਰ 2/3-10/11 ਚੌਕ ਅਤੇ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਲਾਈਟ ਪੁਆਇੰਟ ਤੋਂ ਵਿਗਿਆਨ ਮਾਰਗ 'ਤੇ ਡਾਇਵਰਟ ਕੀਤਾ ਜਾਵੇਗਾ 'ਤੇ ਪਾਬੰਦੀ ਲਗਾਈ ਜਾਵੇਗੀ। ਆਮ ਜਨਤਾ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 3:30 ਵਜੇ ਤੱਕ ਉਪਰੋਕਤ ਸੜਕ/ਸੈਕਸ਼ਨ 'ਤੇ ਜਾਣ ਤੋਂ ਬਚਣ ਦੀ ਬੇਨਤੀ ਕੀਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਚੰਡੀਗੜ੍ਹ ਦੌਰਾ,
ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ 'ਚ ਹੋਣ ਵਾਲੇ ਪ੍ਰੋਗਰਾਮ ਨੂੰ ਕਰਨਗੇ ਸੰਬੋਧਨ, ਕਰੀਬ 11 ਵਜੇ ਪੀ.ਐੱਮ ਨਰਿੰਦਰ ਮੋਦੀ ਚੰਡੀਗੜ੍ਹ 'ਚ ਸਥਿਤ ਪੰਜਾਬ ਇੰਜੀਨੀਅਰਿੰਗ ਕਾਲਜ (ਪੀ. ਈ. ਸੀ.) 'ਚ ਪਹੁੰਚਣਗੇ। ਚੰਡੀਗੜ੍ਹ ਸੈਕਟਰ 12.) ਦੌਰੇ ਦੌਰਾਨ ਪ੍ਰਧਾਨ ਮੰਤਰੀ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ, ਜੋ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਸੁਧਾਰਨ ਲਈ ਤਿਆਰ ਕੀਤੇ ਗਏ ਹਨ। ਪੁਲਿਸ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਕਾਨੂੰਨ ਲਾਗੂ ਕਰਨ, ਨਿਆਂਇਕ ਪ੍ਰਕਿਰਿਆਵਾਂ ਅਤੇ ਸਬੂਤ ਪ੍ਰਬੰਧਨ ਵਿੱਚ ਸੁਧਾਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਥੀਏਟਰ ਕਲਾਕਾਰਾਂ ਨੂੰ ਸ਼ਾਮਲ ਕਰਦੇ ਹੋਏ ਲਾਈਵ ਪ੍ਰਦਰਸ਼ਨ ਦਾ ਮੰਚਨ ਕਰੇਗੀ।