Punjab Breaking Live Updates: ਡੱਲੇਵਾਲ ਨੂੰ ਹਿਰਾਸਤ `ਚ ਲਏ ਜਾਣ ਪਿਛੋਂ ਕਿਸਾਨ ਉਲੀਕਣਗੇ ਨਵੀਂ ਰਣਨੀਤੀ , ਇੱਥੇ ਜਾਣੋ ਵੱਡੀਆਂ ਖਬਰਾਂ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਕਿਸਾਨ ਆਗੂ ਜਗਜੀਤ ਸਿੰਘ ਨੇ ਅੱਜ ਮਰਨ ਵਰਤ ਸ਼ੁਰੂ ਕਰਨਾ ਸੀ। ਇਸ ਤੋਂ ਪਹਿਲਾਂ ਹੀ ਰਾਤ ਢਾਈ ਵਜੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਕਿਸਾਨ ਨਵੀਂ ਰਣਨੀਤੀ ਉਲੀਕਣ ਜਾ ਰਹੇ ਹਨ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
नवीनतम अद्यतन
ਰਾਜ ਸਭਾ ਦੀ ਖਾਲੀ ਸੀਟਾਂ ਲਈ ਚੋਣਾਂ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 6 ਖਾਲੀ ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਚੋਣਾਂ 20 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ।
ਮ੍ਰਿਤਸਰ ਦੇ ਵੇਰਕਾ ਬਾਈਪਾਸ ਕੋਲ ਦਾਰਾ ਹੋਟਲ ਦੇ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇੱਕ ਗੈਂਗਸਟਰ ਨੂੰ ਗੋਲੀ ਲੱਗਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਦੱਸਿਆ ਜਾ ਰਿਹਾ। ਇਸ ਫਾਇਰਿੰਗ ਦੌਰਾਨ ਪੁਲਿਸ ਅਧਿਕਾਰੀ ਵੀ ਇੱਕ ਜ਼ਖਮੀ ਹੋਇਆ ਹੈ। ਪੁਲਿਸ ਨੂੰ ਪੂਰੇ ਇਲਾਕੇ ਸੀਲ ਕਰ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਦੀਆਂ ਦਿੱਤੀਆਂ ਵਧਾਈਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਦੀਆਂ ਵਧਾਈਆਂ ਦਿੱਤੀਆਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ 'ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਆਓ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਅਤੇ ਸੂਬੇ ਨੂੰ ਹੋਰ ਬੇਹਤਰ ਬਣਾਉਣ ਦਾ ਸੰਕਲਪ ਲਈਏ।ਆਦਮਪੁਰ ਨੇੜੇ ਗਊਆਂ ਨੂੰ ਕੱਟ ਕੇ ਸੁੱਟ ਦਿੱਤੇ ਜਾਣ ਕਾਰਨ ਭਾਰੀ ਰੋਸ
ਫਤਹਿਗੜ੍ਹ ਸਾਹਿਬ ਵਿੱਚ ਗਊਆਂ ਨੂੰ ਕੱਟ ਕੇ ਸੁੱਟ ਦੇਣ ਦਾ ਮਾਮਲਾ ਆਉਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰਕਸ਼ਾ ਦਲ ਦੇ ਪ੍ਰਧਾਨ ਨਿਕਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਟਿਆਲਾ-ਸਰਹਿੰਦ ਦੇ ਰਸਤੇ ਦੇ ਰਾਹੀਂ ਗਊਆਂ ਦੀ ਸਮੱਗਲਿੰਗ ਕੀਤੀ ਜਾਂਦੀ ਹੈ। ਜਦੋਂ ਉਨ੍ਹਾਂ ਨੂੰ ਰਾਤ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਵੱਲੋਂ ਦੋਵੇਂ ਸਾਈਡ ਉਤੇ ਨਾਕੇ ਲਗਾ ਕੇ ਚੈੱਕ ਕੀਤਾ ਗਿਆ। ਜਦੋਂ ਉਹ ਸਰਹਿੰਦ ਦੇ ਨਜ਼ਦੀਕ ਪਹੁੰਚੇ ਤਾਂ ਇੱਕ ਕਾਰ ਬੜੀ ਤੇਜ਼ੀ ਨਾਲ ਆ ਰਹੇ ਸੀ ਜਿਸ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ ਅਤੇ ਉਨ੍ਹਾਂ ਉਤੇ ਇੱਕ ਰਾਊਂਡ ਫਾਇਰ ਵੀ ਕੀਤਾ। ਜਦੋਂ ਉਹ ਪਿੰਡ ਆਦਮਪੁਰ ਦੇ ਕੋਲ ਪਹੁੰਚੇ ਤਾਂ ਉੱਥੇ ਕੁਝ ਗਊਆਂ ਦੇ ਅੰਗ ਕੱਟੇ ਹੋਏ ਮਿਲੇ ਤੇ ਕੁਝ ਨਹਿਰ ਵਿੱਚ ਸੁੱਟੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਇਹ ਗਊਆਂ ਦਾ ਮਾਸ ਹੋਟਲਾਂ ਵਿੱਚ ਸਪਲਾਈ ਹੁੰਦਾ ਹੈ ਜੋ ਕਿ ਇੱਕ ਵੱਡਾ ਕਾਰੋਬਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।ਪਟਿਆਲਾ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ
ਆਮ ਆਦਮੀ ਪਾਰਟੀ ਦੀ ਪਟਿਆਲਾ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਚੁੱਕੀ ਹੈ। ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਆਪ ਵਰਕਰ ਜੁੜ ਰਹੇ ਹਨ।
ਰਵਨੀਤ ਬਿੱਟੂ ਦਾ ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਸਬੰਧੀ ਵੱਡਾ ਬਿਆਨ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਸਬੰਧੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਰਚੀ ਗਈ ਹੈ। ਉਸ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ 'ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਂਦੀ।
ਚੰਡੀਗੜ੍ਹ ਵਿੱਚ ਹੋਟਲ ਦੇ ਬਾਹਰ ਧਮਾਕਾ
ਚੰਡੀਗੜ੍ਹ ਦੇ ਸੈਕਟਰ-26 ਸਥਿਤ ਵਿੱਚ ਕਲੱਬ ਦੇ ਬਾਹਰ ਧਮਾਕੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਡੀਓਰਾ ਕਲੱਬ ਦੇ ਬਾਹਰ ਧਮਾਕਾ ਹੋਣ ਕਾਰਨ ਚੰਡੀਗੜ੍ਹ ਇੱਕ ਵਾਰ ਮੁੜ ਦਹਿਲ ਗਿਆ ਹੈ।
ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਅੱਜ
ਅੱਜ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਸ਼ੁਕਰਾਨਾ ਯਾਤਰਾ ਕੱਢੇਗੀ। ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਪਹੁੰਚੇਗੀ।
ਆਮ ਆਦਮੀ ਪਾਰਟੀ ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।
ਹਾਈ ਕੋਰਟ ਵੱਲੋਂ ਫਿਰੋਜ਼ਪੁਰ ਜੇਲ੍ਹ ਦੇ 5 ਸੁਪਰਡੈਂਟਾਂ ਤੇ 4 ਸਹਾਇਕ ਸੁਪਰਡੈਂਟਾਂ ਖਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
ਹਾਈ ਕੋਰਟ ਨੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਤਾਇਨਾਤ 5 ਜੇਲ੍ਹ ਸੁਪਰਡੈਂਟਾਂ, 4 ਸਹਾਇਕ ਜੇਲ੍ਹ ਸੁਪਰਡੈਂਟਾਂ ਅਤੇ 5 ਜੇਲ੍ਹ ਵਾਰਡਰਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਇਨ੍ਹਾਂ ਸਾਰਿਆਂ ਦੀਆਂ ਜਾਇਦਾਦਾਂ ਸਮੇਤ ਉਨ੍ਹਾਂ ਦੇ ਕਰੀਬੀਆਂ ਦੀਆਂ ਜਾਇਦਾਦਾਂ ਦੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ। ਪਿਛਲੇ ਸਾਲ ਫ਼ਿਰੋਜ਼ਪੁਰ ਜੇਲ੍ਹ ਵਿੱਚੋਂ ਦੋ ਮੋਬਾਈਲ ਨੰਬਰਾਂ ਤੋਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਕਮ ਦਿੱਤੇ ਗਏ ਹਨ।ਡੀਐਮਸੀ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲਏ ਕੇ ਐਲਾਨ ਕੀਤਾ ਸੀ ਕਿ ਉਹ 26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਪੁਲਿਸ ਨੇ ਉਨ੍ਹਾਂ ਨੂੰ ਪਹਿਲਾ ਹੀ ਹਿਰਾਸਤ ਵਿੱਚ ਲੈ ਕੇ ਡੀਐਮਸੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਉਣ ਦੀਆਂ ਕਨਸੋਆ ਚੱਲ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਹਾਲਤ ਖਰਾਬ ਨਾ ਹੋਵੇ ਪਰ ਅਧਿਕਾਰਕ ਤੌਰ ਉਤੇ ਹਾਲੇ ਤੱਕ ਕਿਸੇ ਵੱਲੋਂ ਇਹਦੀ ਪੁਸ਼ਟੀ ਨਹੀਂ ਕੀਤੀ ਪਰ ਡੀਐਮਸੀ ਹਸਪਤਾਲ ਦੇ ਬਾਹਰ ਭਾਰੀ ਫੋਰਸ ਜ਼ਰੂਰ ਤਾਇਨਾਤ ਕਰ ਦਿੱਤੀ ਗਈ ਹੈ।