Punjab Breaking Live Updates: ਕਿਸਾਨ ਦੇਸ਼ ਭਰ ਵਿੱਚ ਅੱਜ ਕੱਢਣਗੇ ਟਰੈਕਟਰ ਮਾਰਚ, ਜਾਣੋ ਹੁਣ ਤੱਕ ਦੇ ਅਪਡੇਟਸ

ਰਵਿੰਦਰ ਸਿੰਘ Dec 16, 2024, 11:36 AM IST

Punjab Breaking Live Updates: ਕਿਸਾਨਾਂ ਵੱਲੋਂ ਦੇਸ਼ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਜਾਣੋ ਹੁਣ ਤੱਕ ਦੇ ਅਪਡੇਟਸ

Punjab Breaking Live Updates: ਸੋਮਵਾਰ ਨੂੰ ਕਿਸਾਨਾਂ ਵੱਲੋਂ ਦੇਸ਼ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਹਾਲਾਂਕਿ ਪੰਜਾਬ ਵਿੱਚ ਟਰੈਕਟਰ ਮਾਰਚ ਦੀ ਬਜਾਏ ਬੁੱਧਵਾਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੱਡੇ ਟਰੈਕਟਰ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਤਾਮਿਲਨਾਡੂ 'ਚ 15 ਥਾਵਾਂ 'ਤੇ ਟਰੇਨਾਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 21ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਬੀਤੇ ਦਿਨ ਉਨ੍ਹਾਂ ਨੇ ਮਰਨ ਵਰਤ ਤੋੜਨ ਤੋਂ ਇਨਕਾਰ ਕਰ ਦਿੱਤਾ ਹੈ।


ਇਸ ਤੋਂ ਬਾਅਦ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਉਤੇ ਹਮਲੇ ਦੇ ਮਾਮਲੇ ਵਿੱਚ ਘਿਰੇ ਨਰਾਇਣ ਸਿੰਘ ਚੌੜਾ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


Punjab Breaking Live Updates


 

नवीनतम अद्यतन

  • ਪਟਿਆਲਾ ਵਿੱਚ ਨਾਮਜ਼ਦਗੀ ਦੌਰਾਨ ਮਹਿਲਾਵਾਂ ਨਾਲ ਧੱਕਾਮੁੱਕੀ ਦੀ ਘਟਨਾ ਮਗਰੋਂ ਭਾਜਪਾ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।

  • ਮਰਨ ਵਰਤ ਉਤੇ ਬੈਠੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਡੱਲੇਵਾਲ ਨੂੰ ਮਿਲਣ ਲਈ ਪੁੱਜ ਰਹੇ ਹਨ।

  • 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵਿੱਚ ਫੈਸਲਾ 8 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮਾਮਲਾ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਸਿੱਖ ਪਿਓ-ਪੁੱਤ ਦੇ ਕਤਲ ਨਾਲ ਸਬੰਧਤ ਹੈ। ਸੱਜਣ ਕੁਮਾਰ 'ਤੇ ਭੀੜ ਦੀ ਅਗਵਾਈ ਕਰਨ ਦਾ ਦੋਸ਼ ਹੈ। ਉਸ ਦੇ ਉਕਸਾਉਣ 'ਤੇ ਭੀੜ ਨੇ ਦੋ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਘਰ 'ਚ ਲੁੱਟਮਾਰ ਕੀਤੀ ਅਤੇ ਘਰ 'ਚ ਮੌਜੂਦ ਹੋਰ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਸੀ।

  • ਮੋਹਾਲੀ ਪੁਲਿਸ ਨੇ ਏਜੀਟੀਐਫ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

  • ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਉਤੇ ਡਟੇ ਹੋਏ ਹਨ।  ਇਸ ਵਿਚਾਲੇ ਗਾਇਕ ਕਿਸਾਨਾਂ ਦੇ ਹੱਕ ਵਿੱਚ ਨਿੱਤਰਨੇ ਸ਼ੁਰੂ ਹੋ ਗਏ। ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਭਰ ਵਿੱਚ ਅੰਨ੍ਹ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਜ਼ਰੂਰ ਸੁਣਨੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ  ਕਿ ਕਿਰਪਾ ਕਰਕੇ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰੋ।

ZEENEWS TRENDING STORIES

By continuing to use the site, you agree to the use of cookies. You can find out more by Tapping this link