Punjab Breaking Live Updates: ਕਿਸਾਨੀ ਮਸਲਿਆਂ `ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Breaking Live Updates: ਪੰਜਾਬ ਦੇ ਖਨੌਰੀ ਬਾਰਡਰ `ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 39ਵਾਂ ਦਿਨ ਹੈ।
Punjab Breaking Live Updates: ਸ਼ੰਭੂ ਸਰਹੱਦ ਅਤੇ ਖਨੌਰੀ ਸਰਹੱਦ ਉਤੇ ਬੈਠੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਪੰਚਕੂਲਾ ਦੇ ਪੀਡਬਲਯੂਡੀ ਰੈਸਟ ਹਾਊਸ ਵਿਖੇ ਸਵੇਰੇ 11 ਵਜੇ ਹੋਵੇਗੀ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates:
नवीनतम अद्यतन
ਸੀਬੀਆਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ 2002 ਵਿੱਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ਾਂ ਵਿੱਚੋਂ ਰਾਮ ਰਹੀਮ ਅਤੇ ਹੋਰਾਂ ਨੂੰ ਬਰੀ ਕਰਨ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੀੜਤ ਪਰਿਵਾਰ ਦੀ ਪਟੀਸ਼ਨ ਉਤੇ ਨੋਟਿਸ ਜਾਰੀ ਕੀਤਾ ਸੀ। ਅੱਜ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਨੇ ਨੋਟਿਸ ਜਾਰੀ ਕਰਕੇ ਸੀਬੀਆਈ ਦੀ ਅਰਜ਼ੀ ਉਸੇ ਬੈਂਚ ਨੂੰ ਭੇਜ ਦਿੱਤੀ ਹੈ। ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਦੋਵਾਂ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰੇਗੀ।
ਪੰਧੇਰ ਨੇ ਕੇਂਦਰ ਸਰਕਾਰ ਨੂੰ ਲਤਾੜਿਆ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮੁਆਵਜ਼ਾ ਨਹੀਂ ਦੇਵੇਗੀ ਤਦ ਤੱਕ ਕਿਸਾਨ ਆਪਣੀ ਜ਼ਮੀਨ ਉੱਤੇ ਕਬਜ਼ਾ ਨਹੀਂ ਹੋਣ ਦੇਣਗੇ। ਉਥੇ ਹੀ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਲੋਕਾਂ ਦੇ ਅੱਗੇ ਵੀ ਕੀਤੀ ਅਪੀਲ ਕਿ ਇਕਜੁੱਟ ਹੋਣ ਦੀ ਜ਼ਰੂਰਤ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ: ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਹੋਈ ਮੁਲਤਵੀ
ਧੁੰਦ ਕਾਰਨ ਬੱਸ ਅਤੇ ਟਰੱਕ ਚ ਟੱਕਰ 20 ਦੇ ਕਰੀਬ ਸਵਾਰੀਆਂ ਜ਼ਖਮੀ
ਧੁੰਦ ਕਾਰਨ ਰੌਂਗ ਸਾਈਡ ਤੋਂ ਆ ਰਹੇ ਟਰਾਲੇ ਵਿੱਚ ਵੱਜੀ ਪ੍ਰਾਈਵੇਟ ਬੱਸਅੰਮ੍ਰਿਤਸਰ ਵਿੱਚ ਠੰਢ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ।
ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਾਹਨਾਂ ਚਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।