Punjab Breaking Live Updates: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 44ਵੇਂ ਦਿਨ `ਚ ਦਾਖ਼ਲ, ਹਾਲਤ ਨਾਜ਼ੁਕ ; ਜਾਣੋ ਹੋਰ ਵੱਡੀਆਂ ਖ਼ਬਰਾਂ
Punjab Breaking Live Updates: ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। ਇਸ ਮੌਕੇ ਅਸਤੀਫਿਆਂ ਸਬੰਧੀ ਡੂੰਘਿਆਈ ਨਾਲ ਚਰਚਾ ਹੋਵੇਗੀ।
Punjab Breaking Live Updates: ਖਨੌਰੀ ਸਰਹੱਦ ’ਤੇ 43 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਹਾਲਤ ਕਾਰਨ ਕਿਸਾਨ ਮੋਰਚੇ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਾ ਹੈ। ਅੱਜ ਉਨ੍ਹਾਂ ਦਾ ਮਰਨ ਵਰਤ 44ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਨੇ ਮੈਡੀਕਲ ਸਹੂਲਤ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮੀਡੀਆ ਬੁਲੇਟਿਨ ਜਾਰੀ ਕਰਦਿਆਂ ਡਾ. ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਤਾਂ ਗੱਲ ਕਰਨ ਦੇ ਵੀ ਅਸਮਰਥ ਨਹੀਂ ਹਨ। ਬਲੱਡ ਪ੍ਰੈਸ਼ਰ ਉੱਪਰ ਅਤੇ ਹੇਠਾਂ ਜਾ ਰਿਹਾ ਹੈ। ਕਮਜ਼ੋਰੀ ਕਾਰਨ ਉਹ ਕਰੀਬ ਇਕ ਘੰਟੇ ਤੱਕ ਬੇਹੋਸ਼ ਰਹੇ। ਡਾਕਟਰਾਂ ਨੇ ਉਸ ਨੂੰ ਪਾਣੀ ਪਿਲਾਇਆ ਤਾਂ ਉਸ ਨੂੰ ਕੁਝ ਰਾਹਤ ਮਿਲੀ। ਬੀਤੀ ਰਾਤ ਵੀ ਉਸਦਾ ਬੀਪੀ 77/45 ਤੋਂ ਹੇਠਾਂ ਅਤੇ ਨਬਜ਼ ਦੀ ਦਰ 38 ਤੋਂ ਹੇਠਾਂ ਆ ਗਈ ਸੀ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates:
नवीनतम अद्यतन
ਨੌਜਵਾਨ ਟਾਵਰ ਉਤੇ ਚੜ੍ਹਿਆ
ਗੁਰਦਾਸਪੁਰ ਦੇ ਕਸਬਾ ਧਾਰੀਵਾਲ ਰੇਲਵੇ ਸਟੇਸ਼ਨ ਦੇ ਤਕਰੀਬਨ 50 ਤੋਂ 70 ਫੁੱਟ ਉੱਚੇ ਟਾਵਰ ਉਤੇ ਨੌਜਵਾਨ ਚੜ੍ਹ ਗਿਆ। ਉਸ ਨੇ ਕਿਹਾ ਉਸਦੇ ਘਰ ਉੱਪਰ ਕਬਜ਼ਾ ਕੀਤਾ ਗਿਆ ਹੈ ਪਰ ਉਸ ਨੂੰ ਇਨਸਾਫ ਨਹੀਂ ਮਿਲ ਰਿਹਾ ਜਿਸ ਕਰਕੇ ਨੌਜਵਾਨ 70 ਫੁੱਟ ਦੇ ਟਾਵਰ ਦੇ ਉੱਪਰ ਚੜ੍ਹ ਗਿਆ। ਪੁਲਿਸ ਨੌਜਵਾਨ ਨੂੰ ਥੱਲੇ ਉਤਾਰਨ ਲਈ ਮਿੰਨਤਾਂ ਕਰ ਰਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੀ ਬਜਾਏ ਮੁੱਖ ਸਕੱਤਰ ਨੂੰ ਲਗਾਉਣ ਦੇ ਫੈਸਲੇ ਉਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੇ ਹੱਕਾਂ ਨੂੰ ਅਣਦੇਖਿਆ ਕਰ ਰਹੀ ਹੈ।
ਵੱਖ-ਵੱਖ ਪੁਲਿਸ ਥਾਣਿਆਂ ਉਤੇ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਹੈਪੀ ਪਸ਼ੀਆ ਉਤੇ ਐਨਆਈਏ ਨੇ 5 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਅਤੇ ਉਸ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਹੈਪੀ ਪਸ਼ੀਆ ਦੇ ਅਮਰੀਕਾ ਵਿੱਚ ਹੋਣ ਦਾ ਸ਼ੱਕ ਹੈ। ਹੈਪੀ ਪਸ਼ੀਆ ਉਤੇ ਪਹਿਲਾ ਵੀ ਬਹੁਤ ਸਾਰੇ ਮਾਮਲੇ ਦਰਜ ਹਨ।
ਜਲੰਧਰ ਵਿੱਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਜਲੰਧਰ ਵਿੱਚ ਬੀਤੀ ਦੇਰ ਰਾਤ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਧਰਨਾ ਲਗਾ ਦਿੱਤਾ ਅਤੇ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਦਰਅਸਲ ਮਾਮਲਾ ਇਸ ਤਰ੍ਹਾਂ ਹੈ ਕਿ ਸਵੇਰੇ ਤੜਕਸਾਰ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਹ ਰਾਮਾਂਮੰਡੀ ਕੋਲ ਪੈਂਦੀ ਤੇਲ ਦੀ ਫੈਕਟਰੀ ਨੇੜੇ ਪੈਦਲ ਜਾ ਰਿਹਾ ਸੀ ਅਤੇ ਉਸਦੇ ਪੈਰ ਥੱਲੇ ਪਈ ਹਾਈ ਵੋਲਟੇਜ ਤਾਰਾਂ ਉੱਤੇ ਰੱਖਿਆ ਗਿਆ ਜਿਸ ਦੇ ਨਾਲ ਉਸਦੀ ਮੌਤ ਹੋ ਗਈ।ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ
ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਕੌਮੀ ਖੇਤੀ ਮੰਡੀਕਰਨ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ। ਲੋਹੜੀ ਵਾਲੇ ਦਿਨ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਤੇ ਸੱਤਾਧਾਰੀ ਪਾਰਟੀਆਂ ਦਿੱਲੀ ਚੋਣਾਂ ਵਿੱਚ ਰੁਝ ਗਈਆਂ ਹਨ। ਕਿਸਾਨਾਂ ਦੀ ਸਾਰ ਲੈਣ ਵਾਲਾ ਕੋਈ ਦਿਖਾਈ ਨਹੀਂ ਦੇ ਰਿਹਾ ਹੈ।
ਬੁੱਧਵਾਰ ਸਵੇਰੇ ਮੁੱਠਭੇੜ 'ਚ ਫੜੇ ਗਏ ਬਦਮਾਸ਼ ਨੇ ਹਸਪਤਾਲ 'ਚੋਂ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਮੁੜ ਕਾਬੂ ਕਰ ਲਿਆ। ਤਰਨਤਾਰਨ ਪੁਲਿਸ ਨੇ ਗੈਂਗਸਟਰ ਪ੍ਰਭ ਦਾਦੂਵਾਲ ਗੈਂਗ ਨਾਲ ਸਬੰਧਤ ਅਪਰਾਧੀਆਂ ਗੁਰਲਾਲਜੀਤ ਸਿੰਘ ਅਤੇ ਕਰਨਜੀਤ ਸਿੰਘ ਨੂੰ ਬੁੱਧਵਾਰ ਨੂੰ ਇੱਕ ਮੁਠਭੇੜ ਵਿੱਚ ਗ੍ਰਿਫਤਾਰ ਕੀਤਾ ਸੀ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਗੁਰਲਾਲਜੀਤ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੇ ਉਸ ਨੂੰ ਮੁੜ ਫੜ ਲਿਆ।