Punjab Breaking Live Updates: ਭਾਜਪਾ ਕਰੇਗੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates
नवीनतम अद्यतन
ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਪੀਏਸੀ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਤਰਨਤਾਰਨ ਦੇ ਪਿੰਡ ਪਿੱਦੀ ਦੇ ਪੱਟੀ ਲਿੰਕ ਰੋਡ 'ਤੇ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ, ਜਿਸ ਨੇ ਮੌਕੇ 'ਤੇ ਪਹੁੰਚ ਕੇ ਕਤਲ 'ਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ। ਸਭ ਕੁਝ ਪਤਾ ਲੱਗਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ।
ਮੋਗਾ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀ
ਮੋਗਾ ਵਿੱਚ ਸੀਆਈਏ ਅਤੇ ਥਾਣਾ ਸਿਟੀ 1 ਪੁਲਿਸ ਨੇ ਸੁਨੀਲ ਬਾਬਾ ਨਾਮ ਦੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਸੁਨੀਲ ਬਾਬਾ ਦੀ ਲੱਤ ਵਿੱਚ ਗੋਲੀ ਲੱਗੀ ਹੈ।ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਦੀ ਗਿਣਤੀ 10,000 ਨੂੰ ਪਾਰ ਕਰ ਗਈ ਹੈ। ਇਸ ਸੀਜ਼ਨ ਵਿੱਚ 20 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 10104 ਘਟਨਾਵਾਂ ਸਾਹਮਣੇ ਆਈਆਂ ਹਨ। 20 ਨਵੰਬਰ ਨੂੰ ਕੁੱਲ 179 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ ਸੰਗਰੂਰ ਅਤੇ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 26-26 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਮੁਕਤਸਰ ਵਿੱਚ 20, ਤਰਨਤਾਰਨ ਵਿੱਚ 15, ਫਰੀਦਕੋਟ ਵਿੱਚ 14 ਅਤੇ ਫਾਜ਼ਿਲਕਾ ਵਿੱਚ 10 ਮਾਮਲੇ ਸਾਹਮਣੇ ਆਏ ਹਨ। ਜੇਕਰ ਤੁਲਨਾ ਕੀਤੀ ਜਾਵੇ ਤਾਂ 20 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ 2023 ਅਤੇ 2022 ਵਿੱਚ ਕ੍ਰਮਵਾਰ 35093 ਅਤੇ 49283 ਸਨ ਅਤੇ ਜੇਕਰ ਅਸੀਂ ਸਿਰਫ 20 ਨਵੰਬਰ ਦੀ ਗੱਲ ਕਰੀਏ, ਤਾਂ ਜਦੋਂ ਕਿ 2024 ਵਿੱਚ ਸਿਰਫ 179 ਮਾਮਲੇ ਸਾਹਮਣੇ ਆਏ ਸਨ, 2023 ਅਤੇ 2022 ਵਿੱਚ ਇਹ ਅੰਕੜਾ ਕ੍ਰਮਵਾਰ 634 ਅਤੇ 368 ਸੀ।
ਅਰਸ਼ਦੀਪ ਡੱਲਾ ਦੀ ਜ਼ਮਾਨਤ ਉਤੇ ਸੁਣਵਾਈ ਤੈਅ
ਗੈਂਗਸਟਰ ਅਰਸ਼ਦੀਪ ਡੱਲਾ ਦੀ ਜ਼ਮਾਨਤ ਉਤੇ ਸੁਣਵਾਈ ਤੈਅ ਹੋ ਗਈ ਹੈ। ਕੈਨੇਡਾ ਵਿੱਚ 22 ਨਵੰਬਰ ਨੂੰ ਡੱਲਾ ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਹੋਵੇਗੀ।
ਸੀਬੀਐਸਈ ਵੱਲੋਂ 10 ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਸੀਬੀਐਸਈ ਵੱਲੋਂ 10 ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। 15 ਫਰਵਰੀ ਤੋਂ ਪ੍ਰੀਖਿਆਵਾਂ ਹੋਣਗੀਆਂ।