Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

रिया बावा Tue, 24 Sep 2024-9:38 am,

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ ਲਿਆ।


ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਸਿੱਧਾ ਸਵਾਲ ਕੀਤਾ ਸੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਇਸ 'ਤੇ ਸਰਕਾਰ ਨੇ ਕਿਹਾ ਕਿ ਸਾਡੇ ਕੋਲ ਇਸ ਮਾਮਲੇ ਦੀ ਰਿਪੋਰਟ ਵੀ ਨਹੀਂ ਹੈ। ਇਸ ’ਤੇ ਅਦਾਲਤ ਨੇ ਕਿਹਾ ਕਿ ਪਿਛਲੇ ਹੁਕਮਾਂ ਵਿੱਚ ਦੱਸਿਆ ਗਿਆ ਸੀ ਕਿ ਪਹਿਲੀ ਇੰਟਰਵਿਊ ਸੀਆਈਏ ਖਰੜ ਵਿੱਚ ਹੋਈ ਸੀ। ਇਹ ਗੱਲ ਬਹੁਤ ਸਪੱਸ਼ਟ ਹੈ। ਤੁਸੀਂ ਜਿੰਮੇਵਾਰਾਂ ਖਿਲਾਫ ਕੀ ਕਾਰਵਾਈ ਕੀਤੀ? ਇਸ 'ਤੇ ਸਰਕਾਰੀ ਪੱਖ ਤੋਂ ਕਿਹਾ ਗਿਆ ਕਿ ਅਸੀਂ ਇਸ ਗੱਲ ਦੀ ਜਾਂਚ ਕਰ ਰਹੇ ਹਾਂ। ਜਿੰਮੇਵਾਰਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਦੌਰਾਨ ਸਰਕਾਰ ਆਪਣੀ ਰਿਪੋਰਟ ਅਦਾਲਤ ਨੂੰ ਦੇਵੇਗੀ।



Punjab Breaking News Live Updates:

नवीनतम अद्यतन

  • ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਘੋੜਾ ਟਰਾਲੇ ਵਿੱਚ ਸਵਾਰ ਦੋ ਨਸ਼ਾ ਤਸਕਰਾਂ ਨੂੰ 4 ਕਿਲੋ 74 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ, ਇੱਕ ਕਾਰ ਵੀ ਬਰਾਮਦ, ਥਾਣਾ ਸਿਟੀ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ

  • ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ 
    ਅੱਜ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ 
    ਸਿਹਤ ਵਿਭਾਗ ਦੇ ਨਵ ਨਿਯੁਕਤਾਂ  ਨੂੰ ਮਿਲਣਗੇ ਨਿਯੁਕਤੀ ਪੱਤਰ
    ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 1 ਵਜੇ ਹੋਵੇਗਾ ਨਿਯੁਕਤੀ ਪੱਤਰ ਵੰਡ ਸਮਾਗਮ

  • ਕੁਲਦੀਪ ਸਿੰਘ ਬਨੂੜ - ਐਸਡੀਐਮ ਡੇਰਾਬੱਸੀ ਦਾ ਤਬਾਦਲਾ ਹੋਇਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਐਸਡੀਐਮ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨਾਂ ਵਿੱਚ ਹਿਮਾਂਸ਼ੂ ਗੁਪਤਾ (PCS) ਐਸਡੀਐਮ ਡੇਰਾਬਸੀ ਦਾ ਤਬਾਦਲਾ, ਐਸਡੀਐਮ ਧਰਮਕੋਟ ਕੀਤਾ ਗਿਆ ਹੈ। ਡੀਜੀਪੀ ਪੰਜਾਬ ਵੱਲੋਂ 143 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ASP SD ਡੇਰਾ ਬੱਸੀ ਸੇਵਾ ਨਿਭਾ ਰਹੇ ਜਯੰਤ ਪੁਰੀ IPS ਦਾ ਤਬਾਦਲਾ ASP SD City -1 ਐਸਏਐਸ ਨਗਰ ਮੋਹਾਲੀ ਕੀਤਾ ਗਿਆ ਹੈ। ਉਹਨਾਂ ਦੀ ਜਗ੍ਹਾ ਤੇ ਬਿਕਰਮਜੀਤ ਸਿੰਘ ਬਰਾੜ (Dr 2016) DSP SD ਰਾਜਪੁਰਾ ਨੂੰ DSP ਡੇਰਾ ਬੱਸੀ SAS Nagar and Addition DSP AGTF ਪੰਜਾਬ ਲਗਾਇਆ ਗਿਆ ਹੈ।
  • ਨਵੇ ਚੇਹਰੇ ਕੀਤੇ ਕੈਬਿਨੇਟ ਵਿੱਚ ਸ਼ਾਮਿਲ ਉੱਪਰ ਡਾਕਟਰ ਧਰਮਵੀਰ ਗਾਂਧੀ ਨੇ ਲਈ ਚੁਟਕੀ 
    'ਜਿਸ ਮਰਜੀ ਨੂੰ ਸ਼ਾਮਿਲ ਕਰ ਲੈਣ,ਕੁਝ ਨਹੀਂ ਹੋਣਾ, ਇਹ ਪੰਜਾਬ ਦਾ ਬੇੜਗਰਕ ਕਰਨ ਆਏ ਹਨ, ਅੱਧਾ ਕਰਤਾ ਅੱਧਾ ਰਹਿ ਗਿਆ

  • ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, ਅੱਠ ਆਈਪੀਐਸ ਅਫ਼ਸਰਾਂ ਅਤੇ 135 ਡੀਐਸਪੀਜ਼ ਸਮੇਤ 143 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

  • #ਪਟਿਆਲਾ: ਅਕਾਲੀ ਦਲ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਨ ਮਨਾਏਗਾ, ਇਸ ਮੌਕੇ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ।

ZEENEWS TRENDING STORIES

By continuing to use the site, you agree to the use of cookies. You can find out more by Tapping this link