Punjab Breaking Live Updates: ਸੋਹਾਣਾ 'ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ, ਰੈਸਕਿਊ ਅਪ੍ਰੇਸ਼ਨ ਜਾਰੀ , ਜਾਣੋ ਹੁਣ ਤੱਕ ਦੇ ਅਪਡੇਟਸ
Advertisement
Article Detail0/zeephh/zeephh2569147

Punjab Breaking Live Updates: ਸੋਹਾਣਾ 'ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ, ਰੈਸਕਿਊ ਅਪ੍ਰੇਸ਼ਨ ਜਾਰੀ , ਜਾਣੋ ਹੁਣ ਤੱਕ ਦੇ ਅਪਡੇਟਸ

Punjab Breaking Live Updates: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਰੈਸਕਿਊ ਅਪ੍ਰੇਸ਼ਨ ਜਾਰੀ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates: ਸੋਹਾਣਾ 'ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ, ਰੈਸਕਿਊ ਅਪ੍ਰੇਸ਼ਨ ਜਾਰੀ , ਜਾਣੋ ਹੁਣ ਤੱਕ ਦੇ ਅਪਡੇਟਸ
LIVE Blog

Punjab Breaking Live Updates: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਕਰੀਬ 10 ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਇੱਕ ਕੁੜੀ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਫੌਜ ਅਤੇ NDRF ਬਚਾਅ ਕਾਰਜ ਕਰ ਰਹੇ ਹਨ।ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking Live Updates

 

 

 

22 December 2024
06:52 AM

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। NDRF ਤੋਂ ਇਲਾਵਾ ਫੌਜ ਨੂੰ ਬੁਲਾਇਆ ਗਿਆ ਸੀ। ਸਾਡੀ ਕੋਸ਼ਿਸ਼ ਲੋਕਾਂ ਨੂੰ ਬਚਾਉਣ ਦੀ ਹੈ।

06:52 AM

ਮੁੱਖ ਮੰਤਰੀ ਨੇ ਕਿਹਾ- ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰਾ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਤਾਇਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਦੋਸ਼ੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

NDRF ਦੇ ਨਾਲ ਫੌਜ ਦੀਆਂ ਟੀਮਾਂ ਨੇ ਮੌਕੇ 'ਤੇ ਰਾਤ ਭਰ ਬਚਾਅ ਕਾਰਜ ਚਲਾਇਆ। ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਮੌਕੇ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਡਾਗ ਸਕੁਐਡ ਟੀਮਾਂ ਵੀ ਪਹੁੰਚ ਗਈਆਂ ਹਨ। ਹਾਦਸੇ 'ਚ ਵਾਲ-ਵਾਲ ਬਚੇ ਜਿਮ ਟ੍ਰੇਨਰ ਮੁਤਾਬਕ ਇਮਾਰਤ ਦੀਆਂ 3 ਮੰਜ਼ਿਲਾਂ 'ਤੇ ਜਿੰਮ ਸਨ ਅਤੇ ਬਾਕੀ 2 ਮੰਜ਼ਿਲਾਂ 'ਤੇ ਲੋਕ ਕਿਰਾਏ 'ਤੇ ਰਹਿੰਦੇ ਸਨ।

06:51 AM

ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਢਹਿ ਗਈ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਹਨ। ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਸੀ, ਇਸ ਲਈ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।

Trending news