Punjab Breaking Live Updates: ਸੋਹਾਣਾ `ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ, 2 ਦੀ ਮੌਤ: 3 ਲੋਕ ਅਜੇ ਵੀ ਮਲਬੇ ਹੇਠ ਦੱਬੇ; ਬਚਾਅ ਕਾਰਜ ਜਾਰੀ
Punjab Breaking Live Updates: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਰੈਸਕਿਊ ਅਪ੍ਰੇਸ਼ਨ ਜਾਰੀ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਕਰੀਬ 10 ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਇੱਕ ਕੁੜੀ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਫੌਜ ਅਤੇ NDRF ਬਚਾਅ ਕਾਰਜ ਕਰ ਰਹੇ ਹਨ।ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates
नवीनतम अद्यतन
ਮੁਹਾਲੀ ਦੇ ਪਿੰਡ ਸੋਹਾਣਾ ਵਿੱਚ ਬੇਸਮੈਂਟ ਦੀ ਖੁਦਾਈ ਦੌਰਾਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਪੁੱਜੇ।
ਮੁਹਾਲੀ ਦੇ ਪਿੰਡ ਸੋਹਨ ਵਿੱਚ ਵਾਪਰੇ ਇਮਾਰਤ ਡਿੱਗਣ ਦੇ ਮਾਮਲੇ ਵਿੱਚ ਹੁਣ ਤੱਕ ਇੱਕ ਲੜਕੇ, ਜਿਸ ਦੀ ਪਛਾਣ ਅਭਿਸ਼ੇਕ ਵਾਸੀ ਅੰਬਾਲਾ ਵਜੋਂ ਹੋਈ ਹੈ ਅਤੇ ਹਿਮਾਚਲ ਵਾਸੀ ਦ੍ਰਿਸ਼ਟੀ ਵਰਮਾ, ਜਿਸ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਦੀ ਮੌਤ ਹੋ ਗਈ ਹੈ। ਅਤੇ ਇੱਕ ਲੜਕਾ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਂਜ ਐਸਡੀਐਮ ਮੁਹਾਲੀ ਵੱਲੋਂ ਇੱਕ ਅਨੁਮਾਨ ਅਨੁਸਾਰ ਇਸ ਇਮਾਰਤ ਦੇ ਮਲਬੇ ਹੇਠ 8 ਤੋਂ 12 ਵਿਅਕਤੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ।
ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਜਰੂਰੀ ਰੁਝੇਵਿਆਂ ਕਾਰਨ ਰੱਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।Mohali Gym Building Collapse: ਸੋਹਾਣਾ 'ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ ਦੌਰਾਨ ਇੱਕ ਹੋਰ ਲਾਸ਼ ਬਰਾਮਦ
ਮੋਹਾਲੀ, ਪੰਜਾਬ: ਡੀਐਸਪੀ ਹਰਸਿਮਰਨ ਸਿੰਘ ਦਾ ਕਹਿਣਾ ਹੈ, “ਅਸੀਂ ਇਮਾਰਤ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ।
ਮੋਹਾਲੀ ਦੇ ਸੁਹਾਣਾ ਵਿੱਚ ਢਹਿ ਢੇਰੀ ਹੋਈ ਇਮਾਰਤ ਵਿੱਚ ਫਸੇ ਲੋਕਾਂ ਲਈ ਵੱਡੀਆਂ ਮੁਸੀਬਤਾਂ
ਕਿਉਂਕਿ ਹੁਣ ਸੀਵਰੇਜ ਦੀ ਨਾਲੀ ਟੁੱਟਣ ਕਾਰਨ ਬੇਸਮੈਂਟ ਪਾਣੀ ਨਾਲ ਭਰ ਗਈ ਹੈ।
ਭਗਵੰਤ ਮਾਨ
8 ਪੋਹ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ, ਇਸ ਦਿਨ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਕਈ ਸਿੰਘ ਯੋਧੇ ਸ਼ਹੀਦ ਹੋਏ। ਮਹਾਨ ਸ਼ਹੀਦਾਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।
ਦੇਰ ਸ਼ਾਮ ਮੁਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ ਜਿੱਥੇ ਪਲਾਟ ਦੇ ਨਾਲ ਲੱਗਦੀ ਇਮਾਰਤ ਤਾਸ਼ ਦੇ ਘਰ ਵਾਂਗ ਡਿੱਗਦੀ ਨਜ਼ਰ ਆਈ। ਜਿਸ ਵਿੱਚ ਕਰੀਬ 8 ਤੋਂ 12 ਲੋਕ ਇਸ ਤੋਂ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਮੌਕੇ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਨ.ਡੀ.ਆਰ.ਐਫ ਦੀ ਟੀਮ ਅਤੇ ਫੌਜ ਨੂੰ ਮੌਕੇ 'ਤੇ ਬੁਲਾਇਆ ਗਿਆ, ਜਿੱਥੇ ਕਰੀਬ 12 ਘੰਟੇ ਬੀਤ ਚੁੱਕੇ ਹਨ ਅਤੇ ਉਨ੍ਹਾਂ ਦਾ ਅਪਰੇਸ਼ਨ ਬਿਨਾਂ ਕਿਸੇ ਰੋਕ-ਟੋਕ ਦੇ ਜਾਰੀ ਹੈ।
ਦੇਰ ਰਾਤ ਹਿਮਾਚਲ ਦੀ ਰਹਿਣ ਵਾਲੀ ਇੱਕ ਲੜਕੀ ਦੀ ਪਛਾਣ ਦ੍ਰਿਸ਼ਟੀ ਵਜੋਂ ਹੋਈ ਹੈ, ਜਿਸ ਨੂੰ ਐਨਡੀਆਰਐਫ ਦੀਆਂ ਟੀਮਾਂ ਨੇ ਬਚਾ ਲਿਆ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 11 ਵਜੇ ਇਕ ਨੌਜਵਾਨ ਨੂੰ ਵੀ ਬਚਾ ਲਿਆ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਇੱਕ ਨੌਜਵਾਨ ਅਭਿਸ਼ੇਕ ਹੈ, ਜਿਸ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਹਨ ਅਤੇ ਆਪਣੇ ਬੇਟੇ ਦਾ ਇੰਤਜ਼ਾਰ ਕਰ ਰਹੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। NDRF ਤੋਂ ਇਲਾਵਾ ਫੌਜ ਨੂੰ ਬੁਲਾਇਆ ਗਿਆ ਸੀ। ਸਾਡੀ ਕੋਸ਼ਿਸ਼ ਲੋਕਾਂ ਨੂੰ ਬਚਾਉਣ ਦੀ ਹੈ।
ਮੁੱਖ ਮੰਤਰੀ ਨੇ ਕਿਹਾ- ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰਾ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਤਾਇਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਦੋਸ਼ੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।NDRF ਦੇ ਨਾਲ ਫੌਜ ਦੀਆਂ ਟੀਮਾਂ ਨੇ ਮੌਕੇ 'ਤੇ ਰਾਤ ਭਰ ਬਚਾਅ ਕਾਰਜ ਚਲਾਇਆ। ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਮੌਕੇ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਡਾਗ ਸਕੁਐਡ ਟੀਮਾਂ ਵੀ ਪਹੁੰਚ ਗਈਆਂ ਹਨ। ਹਾਦਸੇ 'ਚ ਵਾਲ-ਵਾਲ ਬਚੇ ਜਿਮ ਟ੍ਰੇਨਰ ਮੁਤਾਬਕ ਇਮਾਰਤ ਦੀਆਂ 3 ਮੰਜ਼ਿਲਾਂ 'ਤੇ ਜਿੰਮ ਸਨ ਅਤੇ ਬਾਕੀ 2 ਮੰਜ਼ਿਲਾਂ 'ਤੇ ਲੋਕ ਕਿਰਾਏ 'ਤੇ ਰਹਿੰਦੇ ਸਨ।
ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਢਹਿ ਗਈ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਹਨ। ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਸੀ, ਇਸ ਲਈ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।