Punjab Breaking Live Updates: ਪੰਜਾਬ ਬੰਦ ਦੀ ਰਣਨੀਤੀ ਲਈ ਖਨੌਰੀ ਸਰਹੱਦ 'ਤੇ ਜਥੇਬੰਦੀਆਂ ਅਹਿਮ ਮੀਟਿੰਗ ਅੱਜ, ਜਾਣੋ ਹੁਣ ਤੱਕ ਦੇ ਅਪਡੇਟਸ
Advertisement
Article Detail0/zeephh/zeephh2574872

Punjab Breaking Live Updates: ਪੰਜਾਬ ਬੰਦ ਦੀ ਰਣਨੀਤੀ ਲਈ ਖਨੌਰੀ ਸਰਹੱਦ 'ਤੇ ਜਥੇਬੰਦੀਆਂ ਅਹਿਮ ਮੀਟਿੰਗ ਅੱਜ, ਜਾਣੋ ਹੁਣ ਤੱਕ ਦੇ ਅਪਡੇਟਸ

Punjab Breaking Live Updates: ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 30 ਦਿਨ ਹੋ ਗਏ ਹਨ। ਅੱਜ ਉਨ੍ਹਾਂ ਦਾ 31ਵਾਂ ਦਿਨ ਹੈ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਭਾਰ ਕਾਫੀ ਘੱਟ ਗਿਆ ਹੈ।

 

Punjab Breaking Live Updates: ਪੰਜਾਬ ਬੰਦ ਦੀ ਰਣਨੀਤੀ ਲਈ ਖਨੌਰੀ ਸਰਹੱਦ 'ਤੇ ਜਥੇਬੰਦੀਆਂ ਅਹਿਮ ਮੀਟਿੰਗ ਅੱਜ, ਜਾਣੋ ਹੁਣ ਤੱਕ ਦੇ ਅਪਡੇਟਸ
LIVE Blog

Punjab Breaking Live Updates: ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਤੋਂ ਪਹਿਲਾਂ ਅੱਜ ਅਹਿਮ ਮੀਟਿੰਗ ਸਵੇਰੇ 10 ਵਜੇ ਖਨੌਰੀ ਸਰਹੱਦ ਵਿਖੇ ਹੋਵੇਗੀ। ਇਸ ਵਿੱਚ ਵਪਾਰਕ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਿੱਸਾ ਲੈਣਗੀਆਂ।

ਇਸ ਦੌਰਾਨ ਪੰਜਾਬ ਬੰਦ ਸਬੰਧੀ ਵੱਖ-ਵੱਖ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking Live Updates:

26 December 2024
11:05 AM

AAP ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ

'ਆਪ' ਆਗੂਆਂ 'ਚ ਕਾਂਗਰਸ ਪ੍ਰਤੀ ਭਾਰੀ ਗੁੱਸਾ

'ਆਪ' ਇੰਡੀਆ ਗਠਜੋੜ ਤੋਂ ਕਾਂਗਰਸ ਨੂੰ ਬਾਹਰ ਕਰਨ ਲਈ ਹੋਰ ਪਾਰਟੀਆਂ ਨਾਲ ਗੱਲ ਕਰੇਗੀ

ਕਾਂਗਰਸ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਆਤਿਸ਼ੀ ਅਤੇ ਸੰਜੇ ਸਿੰਘ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰਨਗੇ

ਦਿੱਲੀ 'ਚ ਕਾਂਗਰਸੀ ਨੇਤਾਵਾਂ ਦੇ ਬਿਆਨਾਂ 'ਤੇ ਗੁੱਸਾ

ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਤੋਂ ਨਾਰਾਜ਼

10:59 AM

ਜਲੰਧਰ ਪੁਲਿਸ ਅਤੇ ਤਿੰਨ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰਾਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰ ਕੀਤੇ। ਇਸ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ।

 

09:22 AM

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਨਗੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ।
ਖਨੌਰੀ ਬਾਰਡਰ ਉਤੇ ਤਕਰੀਬਨ 2.30 ਵਜੇ ਪਹੁੰਚਣਗੇ।
ਜਗਜੀਤ ਸਿੰਘ ਡੱਲੇਵਾਲ ਦਾ ਅੱਜ ਮਰਨ ਵਰਤ ਹੋਇਆ 31ਵੇਂ ਦਿਨ ਵਿੱਚ ਸ਼ਾਮਲ

09:21 AM

ਕਿਸਾਨਾਂ ਵੱਲੋ ਪੰਜਾਬ ਨੂੰ ਛੱਡ ਕੇ ਬਾਕੀ ਰਾਜਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ।

06:57 AM

ਤਰਨਤਾਰਨ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਵੱਲੋਂ ਫਾਇਰਿੰਗ ਕਰਨ ਉਤੇ ਜਵਾਬੀ ਗੋਲੀਬਾਰੀ ਵਿੱਚ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ।

Trending news