Punjab Breaking Live Updates: ਡਿਸਚਾਰਜ ਹੁੰਦਿਆਂ ਹੀ ਐਕਸ਼ਨ ਮੋਡ `ਚ CM ਮਾਨ, ਸੱਦੀ ਇੱਕ ਹੋਰ ਅਹਿਮ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking News Live Updates
नवीनतम अद्यतन
ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਬੀਆਰਐਸ ਆਗੂ ਕੇ ਕਵਿਤਾ, ਵਿਜੇ ਨਾਇਰ ਅਤੇ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ
ਹਰਿਆਣਾ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਪਾਏ ਜਾਣ 'ਤੇ 10 ਨੇਤਾਵਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ: AICC
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 27.09.2024 ਤੋਂ 16.10.2024 ਤੱਕ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ''ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਚੱਲਣ ''ਤੇ ਪਾਬੰਦੀ ਲੋਕ ਹਿੱਤ ਵਿੱਚ ਹੈ ਤਾਂ ਜੋ ਗਰਾਮ ਪੰਚਾਇਤਾਂ-2024 ਦੀਆਂ ਆਮ ਚੋਣਾਂ ਦੌਰਾਨ ਅਮਨ-ਕਾਨੂੰਨ ਅਤੇ ਆਮ ਜਨਤਾ ਦੀ ਸੁਰੱਖਿਆ ਨਾਲ ਸਬੰਧਤ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
'ਆਪ' ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਮਾਣਹਾਨੀ ਦਾ ਕੇਸ: ਸੀਐਮ ਆਤਿਸ਼ੀ ਨੇ ਮਾਣਹਾਨੀ ਦੇ ਮਾਮਲੇ 'ਚ ਸੰਮਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਸ਼ਿਕਾਇਤਕਰਤਾ ਪ੍ਰਵੀਨ ਸ਼ੰਕਰ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲਾ 7 ਅਕਤੂਬਰ ਲਈ ਸੂਚੀਬੱਧ ਕੀਤਾ ਗਿਆ ਹੈ। ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਰਾਊਜ਼ ਐਵੇਨਿਊ ਅਦਾਲਤ ਦੇ ਮੈਜਿਸਟ੍ਰੇਟ ਨੇ ਇਸ ਸਾਲ 28 ਮਈ ਨੂੰ ਉਸ ਨੂੰ ਸੰਮਨ ਜਾਰੀ ਕੀਤਾ ਸੀ।
ਪੰਜਾਬ ਭਰ ਦੀਆਂ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ 1 ਅਕਤੂਬਰ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੇ ਮੰਤਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਇਹ ਜਾਣਕਾਰੀ ਖੰਨਾ ਵਿੱਚ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦਿੱਤੀ।
ਜੈਤੋ ਕਸਬੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਬਦਮਾਸ਼ ਗ੍ਰਿਫ਼ਤਾਰ, ਇਸ ਮਾਮਲੇ ਵਿੱਚ 11 ਹੋਰ ਵੀ ਨਾਮਜ਼ਦ, ਬੰਬੀਹਾ ਗੈਂਗ ਨਾਲ ਸਬੰਧਤ ਗੈਂਗਸਟਰ ਸਿੰਮਾ ਅਤੇ ਉਸ ਦੇ ਪਿਤਾ ਦਾ ਵੀ ਨਾਮ ਸਾਹਮਣੇ ਆਇਆ ਹੈ ਗੰਭੀਰ ਮਾਮਲਿਆਂ 'ਚ ਉਹ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਪਿਤਾ ਨੂੰ ਸਰਪੰਚੀ ਦੀ ਚੋਣ ਲੜਾਉਣਾ ਚਾਹੁੰਦਾ ਸੀ, ਜਿਸ ਲਈ ਭੂਮੀਕਾ ਕੋਲੋਂ ਇੱਕ ਰਾਈਫਲ, ਕਾਰਤੂਸ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ, ਬਾਕੀਆਂ ਦੀ ਭਾਲ ਜਾਰੀ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਅੱਜ ਤੋਂ ਹਰਿਆਣਾ ਵਿਜੇ ਸੰਕਲਪ ਯਾਤਰਾ ਸ਼ੁਰੂ ਕਰਨਗੇ। ਇਹ ਯਾਤਰਾ 3 ਅਕਤੂਬਰ ਤੱਕ ਜਾਰੀ ਰਹੇਗੀ। ਪਹਿਲੇ ਦਿਨ ਪ੍ਰਿਅੰਕਾ ਗਾਂਧੀ ਯਮੁਨਾਨਗਰ ਦੇ ਬਿਲਾਸਪੁਰ, ਮੁਲਾਣਾ, ਸਾਹਾ, ਲਾਡਵਾ, ਕੁਰੂਕਸ਼ੇਤਰ, ਇਸ ਯਾਤਰਾ 'ਚ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ, ਜਿਸ 'ਚ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ ਭਾਈ ਸ਼ਾਮਲ ਹੋਣਗੇ, ਜੋ ਕਿ ਸ਼ਾਮ 5 ਵਜੇ ਥਾਨੇਸਰ ਪਹੁੰਚੇਗੀ।
ਅੰਮ੍ਰਿਤਪਾਲ ਸਿੰਘ ਦਾ ਟਵੀਟ
ਮੇਰੇ ਪਿਤਾ ਭਾਈ ਭਾਈ ਤਰਸੇਮ ਸਿੰਘ ਜੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਨਵੀਂ ਪੰਥਕ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਪੰਥ-ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਹੱਲ ਹੋਣ ਦੀ ਥਾਂ ਹੋਰ ਤੀਬਰਤਾ ਨਾਲ ਪੰਥ ਨੂੰ ਦਰਪੇਸ਼ ਹੋ ਰਹੀਆਂ ਹਨ। ਪਿੱਛੇ ਝਾਤ ਮਾਰੀਏ ਤੇ ਇਹ ਸਪੱਸ਼ਟ ਹੈ ਕਿ ਨਾ ਤਾਂ ਮੌਜੂਦਾ ਪੰਥਕ ਅਤੇ ਨਾ ਹੀ ਗੈਰ-ਪੰਥਕ ਸਿਆਸੀ ਧਿਰਾਂ ਪੰਥ ਪੰਜਾਬ ਦੇ ਕਿਸੇ ਵੀ ਮੁੱਦੇ ਨੂੰ ਸਹੀ ਢੰਗ ਨਾਲ ਹੱਲ ਕਰ ਸਕੀਆਂ ਹਨ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗੁਰੂ ਮਹਾਰਾਜ ਜੀ ਦੇ ਓਟ ਆਸਰੇ ਨਾਲ ਅਸੀਂ ਜਲਦ ਹੀ ਨਵੀਂ ਪੰਥਕ ਸਿਆਸੀ ਪਾਰਟੀ ਦਾ ਨਾਮ ‘ਤੇ ਢਾਂਚੇ ਦਾ ਐਲਾਨ ਕਰਾਂਗੇ।
ਸੀ.ਬੀ.ਆਈ. ਦਾ ਫਰਜੀ ਅਧਿਕਾਰੀ ਬਣ ਕੇ ਡਿਜੀਟਲ ਅਰੈਸਟ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼
ਲੁਧਿਆਣਾ ਪੁਲਸ ਕਮਿਸ਼ਨਰ ਪੁਲਿਸ, ਦੇ ਦਿਸ਼ਾ ਨਿਰਦੇਸ਼ਾਂ ' ਨਿਗਰਾਨੀ ਹੇਠ ਸਾਈਬਰ ਠੱਗਾਂ ਖਿਲਾਫ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਪੁਲਿਸ ਵੱਲੋਂ ਮੁੱਕਦਮਾ ਨੰਬਰ 12 ਮਿਤੀ 31-08-2024 ਅ/ਧ 308(2)/319(2)/318(4)/351(2)/61(2) BNS 2023 भाडे 66-मी/66- ਸਾਈਬਰ ਕ੍ਰਾਈਮ ਲੁਧਿਆਣਾ ਦਰਜ ਕੀਤਾ ਗਿਆ। ਜਿਸ ਵਿੱਚ ਲੁਧਿਆਣਾ ਦੇ ਪ੍ਰਸਿੱਧ ਕਾਰੋਬਾਰੀ ਵਰਧਮਾਨ ਇੰਡਸਟਰੀ ਦੇ ਮਾਲਕ ਸ੍ਰੀ ਪੋਲ ਓਸਵਾਲ ਨੂੰ ਸੀ.ਬੀ.ਆਈ. ਦਾ ਫਰਜੀ ਅਧਿਕਾਰੀ ਬਣ ਕੇ ਉਸਨੂੰ ਸੁਪਰੀਮ ਕੋਰਟ ਦੇ ਅਰੈਸਟ ਵਾਰੰਟ ਦਿਖਾ ਕੇ ਡਿਜੀਟਲ ਅਰੈਸਟ ਕਰਨ ਦਾ ਡਰਾਵਾ ਦੇ ਕੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 7 ਕਰੋੜ ਰੁਪਏ ਹਾਸਲ ਕਰਕੇ ਸਾਈਬਰ ਧੋਖਾਧੜੀ ਕੀਤੀ ਗਈ ਸੀ। ਜਿਸ ਤੇ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਵੱਲੋਂ ਇਸ ਇੰਟਰ ਸਟੇਟ ਗੈਂਗ ਨੂੰ 48 ਘੰਟਿਆਂ ਵਿੱਚ ਟਰੇਸ ਕੀਤਾ ਗਿਆ ਸੀ। ਇਸ ਪੱਧਰ ਦੇ ਸਾਈਬਰ ਕ੍ਰਾਈਮ ਕਰਨ ਵਾਲੇ 02 ਦੋਸ਼ੀਆਂ ਨੂੰ ਆਸਾਮ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ 7 ਦੋਸ਼ੀਆਂ ਨੂੰ ਜੋ ਕਿ ਆਸਾਮ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਦਿੱਲੀ ਨਾਲ ਸਬੰਧਤ ਹਨ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਮਿਲੀ। ਜਿਹਨਾਂ ਨੂੰ ਵੱਖ-ਵੱਖ ਟੀਮਾਂ ਰਾਹੀਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ 5 ਕਰੋੜ 25 ਲੱਖ ਰੁਪਏ ਰਿਕਵਰ ਕਰਵਾਉਣ ਅਤੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਮਿਲੀ। ਹੁਣ ਤੱਕ ਰਿਪੋਰਟ ਹੋਏ ਸਾਈਬਰ ਧੋਖਾਧੜੀ ਸਬੰਧੀ ਇੰਡੀਅਨ ਸਾਈਬਰ ਕ੍ਰਾਈਮ ਕੇਆਰਡੀਨੇਸ਼ਨ ਸੈਂਟਰ (MHA) ਮੁਤਾਬਿਕ 5,25,00,600/- ਰੁਪਏ ਹੁਣ ਤੱਕ ਦੀ ਭਾਰਤ ਦੀ ਸਭ ਤੋਂ ਵੱਡੀ ਰਿਕਵਰੀ ਮੰਨੀ ਗਈ ਹੈ।
ਬੀਐਸਐਫ ਪੰਜਾਬ ਫਰੰਟੀਅਰ ਪੋਸਟ -
ਪੰਜਾਬ ਪੁਲਿਸ ਨੇ ਐਤਵਾਰ ਨੂੰ ਅੰਤਰ-ਰਾਜੀ ਸਾਈਬਰ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਜਿਸ ਨੇ ਉੱਘੇ ਉਦਯੋਗਪਤੀ ਸ਼੍ਰੀ ਪਾਲ ਓਸਵਾਲ ਨੂੰ 7 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋ ਸਾਈਬਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।
Chandigarh News: ਚੰਡੀਗੜ੍ਹ ਦੇ Elante ਮਾਲ 'ਚ ਇੱਕ ਵਾਰ ਫਿਰ ਵਾਪਰਿਆ ਹਾਦਸਾ! ਇੱਕ ਬਾਲ ਅਦਾਕਾਰਾ ਹੋਈ ਜ਼ਖਮੀ
Elante Mall ਤੋਂ ਇੱਕ ਵਾਰ ਫਿਰ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲਕੇ ਸਾਹਮਣੇ ਆਈ ਹੈ। ਇੱਥੇ ਇੱਕ ਖਤਰਨਾਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਬਾਲ ਕਲਾਕਾਰਾ ਅਤੇ ਉਸਦੀ ਮਾਸੀ ਗੰਭੀਰ ਜ਼ਖਮੀ ਹੋ ਗਈ।