Punjab Breaking Live Updates: ਪੰਜਾਬ ਜ਼ਿਮਨੀ ਚੋਣਾਂ 'ਚ AAP ਦੀ 3 ਸੀਟਾਂ 'ਤੇ ਜਿੱਤ, ਇੱਥੇ ਜਾਣੋ ਪੰਜਾਬ ਦੀਆਂ ਵੱਡੀਆਂ ਖਬਰਾਂ
Advertisement
Article Detail0/zeephh/zeephh2528403

Punjab Breaking Live Updates: ਪੰਜਾਬ ਜ਼ਿਮਨੀ ਚੋਣਾਂ 'ਚ AAP ਦੀ 3 ਸੀਟਾਂ 'ਤੇ ਜਿੱਤ, ਇੱਥੇ ਜਾਣੋ ਪੰਜਾਬ ਦੀਆਂ ਵੱਡੀਆਂ ਖਬਰਾਂ

Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 

 Punjab Breaking Live Updates: ਪੰਜਾਬ ਜ਼ਿਮਨੀ ਚੋਣਾਂ 'ਚ AAP ਦੀ 3 ਸੀਟਾਂ 'ਤੇ ਜਿੱਤ, ਇੱਥੇ ਜਾਣੋ ਪੰਜਾਬ ਦੀਆਂ ਵੱਡੀਆਂ ਖਬਰਾਂ
LIVE Blog

Punjab Breaking Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਲ ਇੰਡੀਆ ਰੇਡੀਓ 'ਤੇ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਵਿੱਚ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਪ੍ਰਧਾਨ ਮੰਤਰੀ ਦੀ 116ਵੀਂ ਮਨ ਕੀ ਬਾਤ ਹੋਵੇਗੀ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

 

Punjab Breaking Live Updates

 

24 November 2024
08:44 AM

ਅਮਨ ਅਰੋੜਾ ਦਾ ਟਵੀਟ 
ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਤੁਹਾਡਾ ਬਹੁਤ ਬਹੁਤ ਧੰਨਵਾਦ @ਅਰਵਿੰਦਕੇਜਰੀਵਾਲ ਮੇਰੇ ਵਿੱਚ ਵਿਸ਼ਵਾਸ ਕਰਨ ਲਈ ਸਰ ਅਤੇ @mlasherykalsi ਅਸੀਂ ਤੁਹਾਨੂੰ ਤੁਹਾਡੇ ਫੈਸਲੇ 'ਤੇ ਮਾਣ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਤੁਹਾਡੀ ਕ੍ਰਿਸ਼ਮਈ ਅਗਵਾਈ ਨੇ ਇੱਕ ਵਾਰ ਫਿਰ ਅਗਵਾਈ ਕੀਤੀ ਹੈ@AAPPunjab 3 ਜ਼ਿਮਨੀ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕੀਤੀ।

08:34 AM

ਸਿਦਰਾ 'ਚ ਤਿਰੂਪਤੀ ਬਾਲਾਜੀ ਮੰਦਿਰ ਨੇੜੇ ਸ਼ੱਕੀ IED ਦੀ ਸੂਚਨਾ, ਵੱਡਾ ਸਰਚ ਆਪਰੇਸ਼ਨ ਸ਼ੁਰੂ

ਜੰਮੂ: ਤਿਰੂਪਤੀ ਬਾਲਾਜੀ ਮੰਦਰ ਦੇ ਨੇੜੇ ਸਿਦਰਾ ਵਿੱਚ ਇੱਕ ਸ਼ੱਕੀ ਵਿਸਫੋਟਕ ਯੰਤਰ (ਆਈਈਡੀ) ਦੀ ਸੂਚਨਾ ਤੋਂ ਬਾਅਦ, ਸੁਰੱਖਿਆ ਬਲਾਂ ਨੇ ਖੇਤਰ ਵਿੱਚ ਇੱਕ ਵੱਡੀ ਖੋਜ ਮੁਹਿੰਮ ਸ਼ੁਰੂ ਕੀਤੀ। ਜੰਮੂ-ਕਸ਼ਮੀਰ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਕਮਾਂਡੋਜ਼ ਅਤੇ ਬੰਬ ਨਿਰੋਧਕ ਦਸਤੇ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਹੈ।

ਖੁਫੀਆ ਜਾਣਕਾਰੀ ਤੋਂ ਬਾਅਦ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਸਥਾਨਕ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

08:33 AM

Guru Tegh Bahadur Shaheedi Diwas 2024: ਭਾਰਤ ਦੇ ਰਾਸ਼ਟਰਪਤੀ ਦਾ ਟਵੀਟ

08:32 AM

Guru Tegh Bahadur Shaheedi Diwas 2024: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੱਜ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹਾਦਤ ਕਿਸੇ ਹੋਰ ਧਰਮ ਦੀ ਰੱਖਿਆ ਲਈ ਦਿੱਤੀ । ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਇਸੇ ਲਈ ਕਿਹਾ ਜਾਂਦਾ ਹੈ। ਹਰ ਸਾਲ ਇਸ ਤਰੀਕ ਨੂੰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ।

07:49 AM

 ਐਲੋਨ ਮਸਕ  ਦਾ ਟਵੀਟ

ਭਾਰਤ ਨੇ 1 ਦਿਨ ਵਿੱਚ 640 ਮਿਲੀਅਨ ਵੋਟਾਂ ਦੀ ਗਿਣਤੀ ਕੀਤੀ। ਕੈਲੀਫੋਰਨੀਆ ਵਿੱਚ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ

07:48 AM

Dellhi Breaking Live Updates: ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਅੱਜ ਸਰਬ ਪਾਰਟੀ ਮੀਟਿੰਗ ਕਰੇਗੀ। ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।

Trending news