Punjab Breaking Live Updates: ਜ਼ਿਮਨੀ ਚੋਣਾਂ ਮਗਰੋਂ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚਾਲੇ ਸ਼ਬਦੀ ਜੰਗ, ਇੱਥੇ ਜਾਣੋ ਪੰਜਾਬ ਦੀਆਂ ਵੱਡੀਆਂ ਖਬਰਾਂ

रिया बावा Sun, 24 Nov 2024-5:02 pm,

Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਲ ਇੰਡੀਆ ਰੇਡੀਓ 'ਤੇ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਵਿੱਚ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਪ੍ਰਧਾਨ ਮੰਤਰੀ ਦੀ 116ਵੀਂ ਮਨ ਕੀ ਬਾਤ ਹੋਵੇਗੀ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


 


Punjab Breaking Live Updates


 

नवीनतम अद्यतन

  • ਕਿਸਾਨਾਂ ਨੂੰ ਦਿੱਲੀ ਆਉਣ ਦਾ ਹੱਕ-ਸੀਐਮ ਮਾਨ
    ਕਿਸਾਨਾਂ ਨੂੰ ਦਿੱਲੀ ਆਉਣ ਦਾ ਹੱਕ ਹੈ ਤੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਆਉਣ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

  • ਅਮਨ ਅਰੋੜਾ 

  • ਬਟਾਲਾ ਨੇੜਲੇ ਪਿੰਡ ਰਸੂਲਪੁਰ ਵਿੱਚ ਉਸ ਵੇਲੇ ਸੰਸਦੀ ਫੈਲ ਗਈ ਜਦੋਂ ਦਿਨ ਚੜਦੇ ਹੀ ਪੁਲਿਸ ਨੂੰ ਕਿਸੇ ਅਗਿਆਤ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਪਿੰਡ ਰਸੂਲਪੁਰ ਦੇ ਬਾਰ-ਵਾਰ ਇੱਕ ਕਾਰ ਖੜੀ ਹੈ ਜਿਸ ਵਿੱਚ ਇੱਕ ਮ੍ਰਿਤਕ ਵਿਅਕਤੀ ਪਿਆ ਹੈ ਜਦੋਂ ਪੁਲਿਸ ਨੇ ਆ ਕੇ ਜਾਂਚ ਕੀਤੀ ਤਾਂ ਇਸ ਵਿਅਕਤੀ ਦੀ ਪਹਿਚਾਣ ਬਲਬੀਰ ਸਿੰਘ ਵਜੋਂ ਹੋਈ ਜੋ ਕਿ ਜੱਦੀ ਪਿੰਡ ਕਰਨਾਮੇ ਦਾ ਰਹਿਣ ਵਾਲਾ ਹੈ ਤੇ ਦੁਕਾਨ ਪਿੰਡ ਪੰਜ ਗਰਾਈਆਂ ਕਰਦਾ ਸੀ ਰਸਤੇ ਵਿੱਚ ਖੜੀ ਕਾਰਜ ਇਸ ਨੂੰ ਗੋਲੀਆਂ ਲੱਗੀਆਂ ਨੇ ਚਾਰ ਤੋਂ ਪੰਜ ਸੜਕ ਤੇ ਖਿਲਰੇ ਪਏ ਨੇ ਕਿਸ ਵੱਲੋਂ ਚਲਾਈ ਗਈ ਗੋਲੀ ਕਿਉਂ ਮਾਰਿਆ ਗਿਆ ਮੌਕੇ ਤੇ ਪੁਲਿਸ ਪਹੁੰਚ ਕੇ ਜਾਂਚ ਕਰ ਰਹੀ ਆ। ਮ੍ਰਿਤਕ ਬਲਬੀਰ ਸਿੰਘ ਦਾ ਭਰਾ ਪਿੰਡ ਕਰਨਾਮੇ ਦਾ ਮੌਜੂਦਾ ਸਰਪੰਚ

     

  • ਬਠਿੰਡਾ ਵਿੱਚ ਇੱਕ ਹਫਤੇ ਦੇ ਵਿੱਚ ਵਾਪਰਿਆ ਦੂਸਰਾ ਗੋਲੀਕਾਂਡ
    ਰਾਜਨੀਤੀ ਵਿੱਚ ਸਰਗਰਮ ਦੋ ਸਕੇ ਭਰਾਵਾਂ ਦੇ ਘਰਾਂ ਤੇ ਅਣਪਛਾਤੇ ਲੋਕਾਂ ਨੇ ਦਾਗੀਆਂ ਗੋਲੀਆਂ
    ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਕਾਂਗਰਸ ਦੇ ਜਨਰਲ ਸੈਕਟਰੀ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ਤੇ ਕੀਤੀ ਫਾਇਰਿੰਗ
    ਦੇਰ ਰਾਤ ਸਾਢੇ 11 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ

    ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

    ਦੇਰ ਰਾਤ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ

  • ਅੰਮ੍ਰਿਤਸਰ ਵਿੱਚ ਭਾਰਤੀ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਫ ਮੈਰਾਥਨ ਦਾ ਆਯੋਜਨ ਕੀਤਾ ਗਿਆ

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ

    ਹਾਫ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

    ਇਸ ਮੌਕੇ ਹਰਭਜਨ ਸਿੰਘ ਈ.ਟੀ.ਓ ਨੇ ਨਸ਼ਾ ਮੁਕਤ ਸਮਾਜ ਸਿਰਜਣ ਦੀ ਸਹੁੰ ਚੁਕਾਈ।

  • ਕਿਸਾਨ ਆਗੂ ਸਰਵਣ ਸਿੰਘ ਪੰਧੇਰ
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਵਾਲੇ ਕਿਸਾਨ ਪੈਦਲ ਹੀ ਹੋਣਗੇ ਅਤੇ ਮਜਬੂਰਨ 26 ਨਵੰਬਰ ਨੂੰ ਡੱਲੇਬਲ ਸਾਹਿਬ ਵਿਖੇ ਮਰਨ ਵਰਤ ’ਤੇ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰਵਨੀਤ ਬਿੱਟੂ ਕਿਸਾਨਾਂ ਦੇ ਮੁੱਦੇ ਨੂੰ ਸੰਸਦ 'ਚ ਉਠਾਉਣ ਦੀ ਗੱਲ ਕਰ ਰਹੇ ਹਨ ਅਤੇ ਗੱਲਬਾਤ ਲਈ ਮਾਹੌਲ ਬਣਾਉਣ ਦੀ ਗੱਲ ਵੀ ਕਰ ਰਹੇ ਹਨ, ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਕੇਂਦਰ ਸਰਕਾਰ ਭਰੋਸੇ ਦਾ ਮਾਹੌਲ ਪੈਦਾ ਕਰੇ।

  • Punjab Breaking Live Updates: ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਵੱਡੀ ਸਨਸਨੀ ਫੈਲ ਗਈ ਜਦੋਂ ਥਾਣਾ ਅਜਨਾਲਾ ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀI ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਥਾਣੇ ਦੇ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਪੁਲਿਸ ਦੇ ਉੱਚ ਅਧਿਕਾਰੀ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪਹੁੰਚ ਰਹੇ ਹਨ।

  • ਬਠਿੰਡਾ  ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ

    ਅੱਜ ਦਿਨ ਚੜਦੇ ਹੀ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਸਥਿਤ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਇੱਕ ਰੈਸਟੋਰੈਂਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਚਲਦੇ ਹੀ ਬਠਿੰਡਾ ਤੋਂ ਇਲਾਵਾ ਰਾਮਪੁਰਾ ਫੂਲ ਭੁੱਚੋ ਮੰਡੀ ਅਤੇ ਬਠਿੰਡਾ ਥਰਮਲ ਪਲਾਂਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਜਿਨਾਂ ਵੱਲੋਂ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਰੈਸਟੋਰੈਂਟ ਵਿੱਚ ਲੱਗੀ ਅੱਗ ਤੇ ਕਾਬੂ ਪਾਇਆ ਗਿਆ ਫਾਇਰਮੈਨ ਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਭੁੱਚੋ ਮੰਡੀ ਵਿਖੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ ਸੀ ਜਿਸ ਤੇ ਉਨਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਵੱਖ-ਵੱਖ ਥਾਵਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਬੜੀ ਮਸਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ ਅੱਗ ਲੱਗਣ ਦੌਰਾਨ ਰੈਸਟੋਰੈਂਟ ਵਿੱਚ ਪਿਆ ਇੱਕ ਸਿਲੰਡਰ ਫਟ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਰੈਸਟੋਰੈਂਟ ਦੀ ਅੱਗ ਨੇ ਨਾਲ ਲੱਗਦੀਆਂ ਦੁਕਾਨਾਂ ਨੂੰ ਵੀ ਆਪਣੀ ਚਪੇਟ ਵਿੱਚ ਲਿਆ ਸੀ ਪਰ ਸਮਾਂ ਰਹਿੰਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ ਅਤੇ ਵੱਡੀ ਘਟਨਾ ਵਾਪਰਨ ਤੋਂ ਰੋਕੀ ਗਈ

  • ਅਮਨ ਅਰੋੜਾ ਦਾ ਟਵੀਟ 
    ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਤੁਹਾਡਾ ਬਹੁਤ ਬਹੁਤ ਧੰਨਵਾਦ @ਅਰਵਿੰਦਕੇਜਰੀਵਾਲ ਮੇਰੇ ਵਿੱਚ ਵਿਸ਼ਵਾਸ ਕਰਨ ਲਈ ਸਰ ਅਤੇ @mlasherykalsi ਅਸੀਂ ਤੁਹਾਨੂੰ ਤੁਹਾਡੇ ਫੈਸਲੇ 'ਤੇ ਮਾਣ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਤੁਹਾਡੀ ਕ੍ਰਿਸ਼ਮਈ ਅਗਵਾਈ ਨੇ ਇੱਕ ਵਾਰ ਫਿਰ ਅਗਵਾਈ ਕੀਤੀ ਹੈ@AAPPunjab 3 ਜ਼ਿਮਨੀ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕੀਤੀ।

  • ਸਿਦਰਾ 'ਚ ਤਿਰੂਪਤੀ ਬਾਲਾਜੀ ਮੰਦਿਰ ਨੇੜੇ ਸ਼ੱਕੀ IED ਦੀ ਸੂਚਨਾ, ਵੱਡਾ ਸਰਚ ਆਪਰੇਸ਼ਨ ਸ਼ੁਰੂ

    ਜੰਮੂ: ਤਿਰੂਪਤੀ ਬਾਲਾਜੀ ਮੰਦਰ ਦੇ ਨੇੜੇ ਸਿਦਰਾ ਵਿੱਚ ਇੱਕ ਸ਼ੱਕੀ ਵਿਸਫੋਟਕ ਯੰਤਰ (ਆਈਈਡੀ) ਦੀ ਸੂਚਨਾ ਤੋਂ ਬਾਅਦ, ਸੁਰੱਖਿਆ ਬਲਾਂ ਨੇ ਖੇਤਰ ਵਿੱਚ ਇੱਕ ਵੱਡੀ ਖੋਜ ਮੁਹਿੰਮ ਸ਼ੁਰੂ ਕੀਤੀ। ਜੰਮੂ-ਕਸ਼ਮੀਰ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਕਮਾਂਡੋਜ਼ ਅਤੇ ਬੰਬ ਨਿਰੋਧਕ ਦਸਤੇ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਹੈ।

    ਖੁਫੀਆ ਜਾਣਕਾਰੀ ਤੋਂ ਬਾਅਦ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਸਥਾਨਕ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

  • Guru Tegh Bahadur Shaheedi Diwas 2024: ਭਾਰਤ ਦੇ ਰਾਸ਼ਟਰਪਤੀ ਦਾ ਟਵੀਟ

  • Guru Tegh Bahadur Shaheedi Diwas 2024: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ

    ਅੱਜ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹਾਦਤ ਕਿਸੇ ਹੋਰ ਧਰਮ ਦੀ ਰੱਖਿਆ ਲਈ ਦਿੱਤੀ । ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਇਸੇ ਲਈ ਕਿਹਾ ਜਾਂਦਾ ਹੈ। ਹਰ ਸਾਲ ਇਸ ਤਰੀਕ ਨੂੰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ।

  •  ਐਲੋਨ ਮਸਕ  ਦਾ ਟਵੀਟ

    ਭਾਰਤ ਨੇ 1 ਦਿਨ ਵਿੱਚ 640 ਮਿਲੀਅਨ ਵੋਟਾਂ ਦੀ ਗਿਣਤੀ ਕੀਤੀ। ਕੈਲੀਫੋਰਨੀਆ ਵਿੱਚ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ

  • Dellhi Breaking Live Updates: ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਅੱਜ ਸਰਬ ਪਾਰਟੀ ਮੀਟਿੰਗ ਕਰੇਗੀ। ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।

ZEENEWS TRENDING STORIES

By continuing to use the site, you agree to the use of cookies. You can find out more by Tapping this link