Punjab Breaking Live Updates: ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸੀਐਮ ਦੀ ਰਿਹਾਇਸ਼ ਦਾ ਕਰਨਗੇ ਘਿਰਾਓ; ਜਾਣੋ ਹੋਰ ਵੱਡੀਆਂ ਖ਼ਬਰਾਂ

ਰਵਿੰਦਰ ਸਿੰਘ Jan 07, 2025, 13:29 PM IST

ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਤਿੰਨ ਦਿਨ ਦੀ ਹੜਤਾਲ ਉਤੇ ਹਨ। ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹਨ। ਠੇਕਾ ਮੁਲਾਜ਼ਮ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨਗੇ। ਸਵੇਰੇ 10 ਵਜੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕ

Punjab Breaking Live Updates: ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਤਿੰਨ ਦਿਨ ਦੀ ਹੜਤਾਲ ਉਤੇ ਹਨ। ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹਨ। ਠੇਕਾ ਮੁਲਾਜ਼ਮ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨਗੇ।


ਸਵੇਰੇ 10 ਵਜੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਨਾਲ-ਨਾਲ ਪੰਜਾਬ ਦੀਆਂ ਬੱਸਾਂ ਬੰਦ ਰੱਖੀਆਂ ਜਾਣਗੀਆਂ। ਇਹ ਕਾਰਨ ਮੁਸਾਫਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਮੁਲਾਜ਼ਮਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।


Punjab Breaking Live Updates:

नवीनतम अद्यतन

  • ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ

    ਦਿੱਲੀ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਸੁਪਰੀਮ ਕੋਰਟ ਕਹੇਗਾ ਅਸੀਂ ਉਹ ਹੀ ਕਰਾਂਗਾ।

  • ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਨਜ਼ਰਬੰਦ
    ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ, ਉਥੇ ਬਹੁਤ ਵੱਡਾ ਇਕੱਠ ਹੋ ਰਿਹਾ। ਇਸ ਲਈ ਉਨ੍ਹਾਂ ਨੇ ਉਥੇ ਇਕੱਠ ਵਿੱਚ ਸ਼ਾਮਲ ਹੋਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਵਿੱਚ ਪੁਲਿਸ ਵੱਲੋਂ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਪੂਰੇ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ। ਪਿੰਡ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਆਪਣੇ ਰੋਸ ਜ਼ਾਹਿਰ ਕਰਨ ਦਾ ਅਧਿਕਾਰ ਹੈ। ਇਸ ਕਰਕੇ ਸਾਰਿਆਂ ਨੂੰ ਇਸ ਚੀਜ਼ ਦਾ ਨੋਟਿਸ ਲੈਣਾ ਚਾਹੀਦਾ ਕਿ ਜਦੋਂ ਵੀ ਕੋਈ ਲੋਕ ਕਿਸੇ ਸਾਂਝੇ ਮੁੱਦੇ ਉਤੇ ਇਕੱਠੇ ਹੁੰਦੇ ਆ ਉਦੋਂ ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਤਰਸੇਮ ਸਿੰਘ ਨੇ ਸੰਗਤਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੌਮੀ ਇਨਸਾਫ ਮੋਰਚੇ ਉਤੇ ਪਹੁੰਚਣ ਤੇ ਉਨ੍ਹਾਂ ਦਾ ਸਾਥ ਦੇਣ ਤੇ ਆਪਣੇ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੋ।

     

  • ਲੁਧਿਆਣਾ ਵੱਲੋਂ ਚੰਡੀਗੜ੍ਹ ਆ ਰਹੇ ਬੱਸ ਮੁਲਾਜ਼ਮਾਂ ਨੂੰ ਖਮਾਣੋਂ ਦੇ ਨਜ਼ਦੀਕ ਰਾਣਵਾਂ ਕੋਲ ਰੋਕ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਘਿਰਾਓ ਕਰਨ ਆ ਰਹੇ ਮੁਲਾਜ਼ਮਾਂ ਨੂੰ ਰਸਤੇ ਵਿੱਚ ਰੋਕ ਰਿਹਾ ਹੈ। ਮੁਲਾਜ਼ਮਾਂ ਦੇ ਮੋਹਾਲੀ ਪੁੱਜਣ ਉਤੇ ਚੰਡੀਗੜ੍ਹ ਲੁਧਿਆਣਾ ਰੋਡ ਬੰਦ ਹੋ ਗਿਆ ਹੈ। ਮੁਲਾਜ਼ਮ ਰਾਣਵਾਂ ਗੁਰਦੁਆਰਾ ਕੋਲ ਰੋਡ ਉਪਰ ਬੈਠ ਗਏ ਹਨ।

  • ਤਰਨਤਾਰਨ 'ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ
    ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ 'ਚ ਸਥਿਤ ਬੀ.ਐੱਸ.ਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਐਕਟਿਵਾ 'ਤੇ ਸਵਾਰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਤੀ। ਇਸ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਐਕਟਿਵਾ ਸਵਾਰਾਂ ਦੀ ਪਛਾਣ ਕਰਮਜੀਤ ਸਿੰਘ ਅਤੇ ਗੁਰੂ ਲਾਲਜੀਤ ਸਿੰਘ ਵਜੋਂ ਹੋਈ ਹੈ, ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਸਾਥੀ ਦੱਸੇ ਜਾ ਰਹੇ ਹਨ।

     

  • ਖੇਤਾਂ 'ਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
     ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿੱਚ ਰਹਿੰਦੇ ਸੀ ਜਿਨ੍ਹਾਂ ਦਾ ਸ਼ਾਮ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਪੁੱਤਰ ਕਰਨੈਲ ਸਿੰਘ ਉਮਰ 66 ਸਾਲ ਅਮਰਜੀਤ ਕੌਰ ਪਤਨੀ ਗਿਆਸ ਉਮਰ 62 ਸਾਲ ਦੱਸੀ ਜਾ ਰਹੀ ਹੈ। 

  • ਅੰਮ੍ਰਿਤਸਰ ਵਿੱਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਦੇ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸਵੇਰੇ 5 ਵਜੇ ਚੰਡੀਗੜ੍ਹ ਜਾਣ ਵਲੀ ਟ੍ਰੇਨ ਰੱਦ ਹੋ ਗਈ ਤੇ ਕਈ ਟ੍ਰੇਨਾਂ ਦੇਰੀ ਦੇ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀ ਪਰੇਸ਼ਾਨ ਹਨ।

  • ਪੀਆਰਟੀਸੀ ਤੇ ਪਨਬਸ ਮੁਲਾਜ਼ਮ 10 ਵਜੇ ਮੋਹਾਲੀ ਵਿੱਚ ਇਕੱਠੇ ਹੋਣਗੇ ਅਤੇ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

ZEENEWS TRENDING STORIES

By continuing to use the site, you agree to the use of cookies. You can find out more by Tapping this link