Punjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ `ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ 25/11/2024 ਨੂੰ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਦੁਪਹਿਰ 2:00 ਵਜੇ PSPCL ਵਿੱਚ ਨਿਯੁਕਤੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ।
Punjab Breaking Live Updates
नवीनतम अद्यतन
5 ਆਈਪੀਐਫ ਅਫਸਰਾਂ ਦੇ ਤਬਾਦਲੇ
ਪੰਜਾਬ ਸਰਕਾਰ ਨੇ 5 ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪੰਜ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੂੰ ਹਰਚੰਦ ਸਿੰਘ ਭੁੱਲਰ ਦੀ ਥਾਂ ਡੀਆਈਜੀ ਬਠਿੰਡਾ ਰੇਂਜ ਨਿਯੁਕਤ ਕੀਤਾ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਜਗਦਲੇ ਨੀਲਾਂਬਰ ਵਿਜੇ ਨੂੰ ਡੀਆਈਜੀ ਟੈਕਨੀਕਲ ਸਰਵਿਸਿਜ਼ ਐਂਡ ਕਮਿਊਨਿਟੀ ਅਫੇਅਰਜ਼, ਚੰਡੀਗੜ੍ਹ, ਜਦੋਂ ਕਿ ਡੀਆਈਜੀ ਹਰਚੰਦ ਸਿੰਘ ਭੁੱਲਰ ਨੂੰ ਡੀਆਈਜੀ, ਰੋਪੜ ਰੇਂਜ ਨਿਯੁਕਤ ਕੀਤਾ ਗਿਆ ਹੈ। ਗੌਰਵ ਤੂਰ, ਜੋ ਕਿ ਇਸ ਸਮੇਂ ਏਆਈਜੀ ਪਰਸੋਨਲ ਵਜੋਂ ਤਾਇਨਾਤ ਸਨ, ਨੂੰ ਐਸਐਸਪੀ ਕਪੂਰਥਲਾ, ਜਦਕਿ ਕਪੂਰਥਲਾ ਦੀ ਮੌਜੂਦਾ ਐਸਐਸਪੀ ਵਤਸਲਾ ਗੁਪਤਾ ਨੂੰ ਕਮਾਂਡੈਂਟ ਪੀਏਪੀ ਜਲੰਧਰ ਤਾਇਨਾਤ ਕੀਤਾ ਗਿਆ ਹੈ।
ਮੋਗਾ ਦੇ ਖੋਸਾ ਕੋਟਲਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਕਰੋੜਪਤੀ ਪਤੀ ਬਣ ਗਿਆ। ਉਸ ਨੇ ਨਾਗਾਲੈਂਡ ਲਾਟਰੀ (Nagaland Lottery) ਲਈ 6-6 ਰੁਪਏ ਦੀਆਂ 25 ਟਿਕਟਾਂ ਖਰੀਦੀਆਂ ਅਤੇ 1 ਕਰੋੜ ਰੁਪਏ ਦਾ ਇਨਾਮ ਜਿੱਤਿਆ। ਸੁਖਦੇਵ ਦੇ ਘਰ ਖੁਸ਼ੀ ਦਾ ਮਾਹੌਲ। ਪਿੰਡ ਵਾਸੀ ਵਧਾਈ ਦੇ ਰਹੇ ਹਨ।
ਡੀ.ਜੀ.ਪੀ ਪੰਜਾਬ ਪੁਲਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਅਦਾਲਤ ਨੂੰ ਕਿਹਾ ਗਿਆ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਇਸ ਲਈ ਸਰਕਾਰ ਨੂੰ ਫੈਸਲਾ ਲੈਣ ਵਿੱਚ ਸਮਾਂ ਲੱਗ ਰਿਹਾ ਹੈ। ਇਸ ਮਾਮਲੇ ਵਿੱਚ ਕੁਝ ਏਜੰਸੀਆਂ ਨਾਲ ਵੀ ਗੱਲਬਾਤ ਹੋਣੀ ਹੈ। ਇਸ ਦੇ ਮੱਦੇਨਜ਼ਰ ਅਦਾਲਤ ਨੇ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ। ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਸ ਦੀ ਰਹਿਮ ਦੀ ਅਪੀਲ ਲਗਭਗ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕੋਈ ਰਾਹਤ ਨਾ ਦਿੰਦੇ ਹੋਏ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣਾ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਛੱਡ ਦਿੱਤਾ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਰਾਜੋਆਣਾ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।
ਰਾਹੁਲ ਗਾਂਧੀ
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ
AGTF ਅਤੇ ਮੋਹਾਲੀ ਪੁਲਿਸ ਦਾ ਸੀ ਜੁਆਇੰਟ ਆਪ੍ਰੇਸ਼ਨ
ਦਿੱਲੀ ਬੇਸਡ ਦੋ ਨਾਮੀ ਗੈਗਸਟਰਾਂ ਨੂੰ ਕੀਤਾ ਕਾਬੂ
ਪੰਜਾਬ ਐਟਰ ਹੁੰਦਿਆਂ ਹੀ ਪੁਲਿਸ ਨੇ ਕੀਤੇ ਗਿਰਫ਼ਤਾਰ
ਦੋਨਾਂ ਦੇ ਕੋਲੋ ਅਵੈਧ ਅਸਲਾ ਕੀਤਾ ਗਿਆ ਬਰਾਮਦ
ਪੰਜਾਬ ਵਿੱਚ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ਇਹ ਗੈਂਗਸਟਰ
ਵਿਦੇਸ਼ ਵਿੱਚ ਬੈਠੇ ਇਕ ਗੈਂਗਸਟਰ ਦੇ ਹੁਕਮ ਤੋਂ ਬਾਅਦ ਪਹੁੰਚ ਰਹੇ ਸਨ ਪੰਜਾਬ
ਦਿੱਲੀ ਐਨ ਸੀ ਆਰ ਵਿੱਚ ਕਾਫੀ ਮਾਮਲੇ ਦਰਜ ਹਨ ਇੰਨਾਂ ਗੈਗਸਟਰਾਂ ਤੇ
ਅੱਜ ਦੁਪਹਿਰ ਸੀਨੀਅਰ ਅਫ਼ਸਰ ਕਰ ਸਕਦੇ ਹਨ ਇਸ ਮਾਮਲੇ ਵਿੱਚ ਪ੍ਰੈਸਇੰਡੀਅਨ ਕੋਸਟ ਗਾਰਡ ਨੇ ਅੰਡੇਮਾਨ ਦੇ ਜਲ ਖੇਤਰ ਵਿੱਚ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਤੋਂ ਲਗਭਗ ਪੰਜ ਟਨ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਫੜੀ ਹੈ। ਇਹ ਭਾਰਤੀ ਤੱਟ ਰੱਖਿਅਕਾਂ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਹੋਰ ਵੇਰਵਿਆਂ ਦੀ ਉਡੀਕ: ਰੱਖਿਆ ਅਧਿਕਾਰੀ
ਦੇਰ ਰਾਤ ਨਵਾਂਸ਼ਹਿਰ ਜ਼ਿਲ੍ਹੇ ਦੇ ਜਾਡਲਾ ਬਾਈਪਾਸ ਤੋਂ ਕਸਬਾ ਰੋਡ ਨੂੰ ਜਾਣ ਵਾਲੀ ਸੜਕ 'ਤੇ ਥਾਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੋਡ ਸੇਫਟੀ ਫੋਰਸ ਦੇ ਕਰਮਚਾਰੀਆਂ ਅਤੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਚਾਲਕ ਦੀ ਪਛਾਣ ਸਤਪਾਲ ਸਿੰਘ ਵਾਸੀ ਪਿੰਡ ਬਾਗ ਵਜੋਂ ਹੋਈ ਹੈ। ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ, ਜਿਸ ਦੀ ਪਹਿਚਾਣ ਪਲਵਿੰਦਰ ਸਿੰਘ ਵਾਸੀ ਗਰਚਾ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 1 ਵਜੇ ਵੱਡੀ ਪ੍ਰੈੱਸ ਕਾਨਫਰੰਸ ਕਰਨਗੇ
ਪ੍ਰੈੱਸ ਕਾਨਫਰੰਸ 'ਚ ਕੇਜਰੀਵਾਲ ਕਰ ਸਕਦੇ ਹਨ ਵੱਡਾ ਐਲਾਨ
ਦਿੱਲੀ ਦੇ ਮੁੱਖ ਮੰਤਰੀ ਆਤਸ਼ੀ ਅਤੇ ਸੌਰਵ ਵੀ ਪ੍ਰੈੱਸ ਕਾਨਫਰੰਸ 'ਚ ਸ਼ਾਮਲ ਹੋਣਗੇ।
ਪੰਜਾਬ ਸਰਕਾਰ ਵੱਲੋਂ ਮਿਹਨਤੀ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ 'ਤੇ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਇਸ ਲੜੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 25 ਨਵੰਬਰ ਦਿਨ ਸੋਮਵਾਰ ਨੂੰ ਟੈਗੋਰ ਥਿਏਟਰ, ਚੰਡੀਗੜ੍ਹ ਵਿਖੇ ਪੀ.ਐੱਸ.ਪੀ.ਸੀ.ਐੱਲ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਫਰੀਦਕੋਟ ਸਾਦਿਕ ਰੋਡ ਤੇ ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਝੋਨੇ ਦੀਆਂ ਬੋਰੀਆਂ ਨਾਲ ਭਰੇ ਟਰੈਕਟਰ ਟਰਾਲੇ ਵਿਚ ਪਿੱਛੇ ਤੋਂ ਟਕਰਾਈ ਤੇਜ ਰਫਤਾਰ ਕਾਰ, ਕਾਰ ਸਵਾਰ 2 ਲੋਕਾਂ ਦੀ ਹੋਈ ਮੌਤ, ਇਕ ਦੀ ਹਾਲਤ ਗੰਭੀਰ, ਇਲਾਜ ਲਈ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਗਿਆ ਰੈਫਰ, ਕਾਰ ਦੇ ਉੱਡੇ ਪਰਖੱਚੇ,
ਨਵਜੋਤ ਸਿੰਘ ਸਿੱਧੂ
ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦੇ ਇਲਾਜ 'ਤੇ ਕਿਹਾ ਹੈ ਕਿ ਡਾਕਟਰਾਂ ਦਾ ਇਲਾਜ ਸਭ ਤੋਂ ਜ਼ਰੂਰੀ ਹੈ। ਐਤਵਾਰ (24 ਨਵੰਬਰ) ਨੂੰ ਨਵਜੋਤ ਸਿੱਧੂ ਆਪਣੀ ਪਤਨੀ ਨੂੰ ਅੰਮ੍ਰਿਤਸਰ ਘੁੰਮਣ ਲਈ ਲੈ ਕੇ ਗਏ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਰੰਜੀਤ ਰੰਜਨ ਨੇ ਦਿੱਲੀ ਵਿੱਚ ਹਵਾ ਪ੍ਰਦੂਸ਼ਣ 'ਤੇ ਥੋੜ੍ਹੇ ਸਮੇਂ ਦੀ ਚਰਚਾ ਲਈ ਰਾਜ ਸਭਾ ਵਿੱਚ ਕਾਰਜਪ੍ਰਣਾਲੀ ਅਤੇ ਕਾਰੋਬਾਰ ਦੇ ਨਿਯਮਾਂ ਦੇ ਨਿਯਮ 176 ਦੇ ਤਹਿਤ ਰਾਜ ਸਭਾ ਦੇ ਸਕੱਤਰ-ਜਨਰਲ ਨੂੰ ਇੱਕ ਪੱਤਰ ਲਿਖਿਆ।
ਅਸੀਂ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਬਣਨ ਲਈ 4 ਦੇ ਸਮੂਹ - ਜਰਮਨੀ, ਬ੍ਰਾਜ਼ੀਲ, ਭਾਰਤ ਅਤੇ ਜਾਪਾਨ ਦੀਆਂ ਇੱਛਾਵਾਂ ਦਾ ਸਮਰਥਨ ਕਰਦੇ ਹਾਂ: ਫਰਾਂਸੀਸੀ ਬਿਆਨ- ਸਿਧਾਂਤ ਸਿੱਬਲ
#ਫਰੀਦਕੋਟ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸਵੇਰੇ 10 ਵਜੇ ਫਰੀਦਕੋਟ ਡੀਸੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਨਗੇ।
#ਪੰਜਾਬ: ਪੰਜਾਬ ਵਿੱਚ ਗੰਨੇ ਦੀ ਪਿੜਾਈ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਹੋ ਜਾਵੇਗੀ।
#ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਠਾਰਵੀਂ ਲੋਕ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਯਾਨੀ ਅੱਜ ਸਵੇਰੇ ਕਰੀਬ 10 ਵਜੇ ਮੀਡੀਆ ਬ੍ਰੀਫਿੰਗ ਕਰ ਸਕਦੇ ਹਨ।
#ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸਰਕਾਰ ਨੇ ਸੰਸਦ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਸੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਹ ਜਾਣਕਾਰੀ ਦਿੱਤੀ। ਸਰਦ ਰੁੱਤ ਸੈਸ਼ਨ ਲਈ ਜਿੱਥੇ ਸਰਕਾਰ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ, ਉਥੇ ਵਿਰੋਧੀ ਧਿਰ ਵੀ ਹੰਗਾਮਾ ਕਰਨ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਸਰਕਾਰ ਇਸ ਸੈਸ਼ਨ 'ਚ 5 ਨਵੇਂ ਕਾਨੂੰਨਾਂ ਸਮੇਤ 15 ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਵਿਰੋਧੀ ਧਿਰ ਅਡਾਨੀ ਗਰੁੱਪ 'ਤੇ ਰਿਸ਼ਵਤਖੋਰੀ ਦੇ ਦੋਸ਼ਾਂ ਤੋਂ ਇਲਾਵਾ ਮਨੀਪੁਰ ਮੁੱਦੇ, ਉੱਤਰੀ ਭਾਰਤ 'ਚ ਪ੍ਰਦੂਸ਼ਣ ਅਤੇ ਰੇਲ ਹਾਦਸਿਆਂ 'ਤੇ ਚਰਚਾ ਦੀ ਮੰਗ ਕਰ ਰਹੀ ਹੈ।
ਅੰਮ੍ਰਿਤਸਰ-ਬਠਿੰਡਾ ਬਾਈਪਾਸ 'ਤੇ ਅੰਮ੍ਰਿਤਸਰ-ਬਠਿੰਡਾ ਬਾਈਪਾਸ 'ਤੇ ਵਿਦੇਸ਼ 'ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਭਤੀਜੇ ਸੁਖਵਿੰਦਰ ਸਿੰਘ ਦੀ ਮੌਤ, ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆ 'ਚ ਫਿਰੌਤੀ ਮੰਗਣ ਤੋਂ ਤੰਗ ਆ ਕੇ ਇਕ ਵਪਾਰੀ ਨੂੰ ਗੋਲੀ ਮਾਰ ਦਿੱਤੀ ਗਈ।