Punjab Breaking Live Updates: CM ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2462265

Punjab Breaking Live Updates: CM ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

 

Punjab Breaking Live Updates: CM ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking News Live Updates:

 

07 October 2024
09:39 AM

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਦੌਰਾਨ 23 ਮੋਬਾਈਲ ਫੋਨ, 18 ਸਿਮ ਕਾਰਡ, 4 ਚਾਰਜਰ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਵੱਲੋਂ ਪੁਲਿਸ ਨੂੰ ਕੀਤੀ ਸ਼ਿਕਾਇਤ 'ਤੇ 4 ਕੈਦੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜੇਲ੍ਹ 'ਚੋਂ ਕੀਤੀ ਗਈ ਕਾਰਵਾਈ, ਫੋਰੈਂਸਿਕ ਜਾਂਚ ਲਈ ਭੇਜੇ ਗਏ ਮੋਬਾਈਲ।

09:38 AM

ਮਨੀਸ਼ ਸਿਸੋਦੀਆ 

 

09:20 AM

ਲੁਧਿਆਣਾ ਵਿੱਚ ਮੁੜ ਈਡੀ ਦੀ ਛਾਪੇਮਾਰੀ
ਲੁਧਿਆਣਾ ਵਿੱਚ ਮੁੜ ਈਡੀ ਦੀ ਛਾਪੇਮਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਈਡੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਰੀਅਲ ਸਟੇਟ ਦੇ ਕਾਰੋਬਾਰ ਹਿੰਮਤ ਸੂਦ ਅਤੇ ਮਹਾਦੀਪ ਐਪ ਨਾ ਦੇ ਵਿੱਚ ਨਾਮ ਆਉਣ ਵਾਲੇ ਜਲੰਧਰ ਦੇ ਚੰਦਰ ਅਗਰਵਾਲ ਦੇ ਟਿਕਾਣਿਆਂ ਤੇ ਜਲੰਧਰ ਅਤੇ ਲੁਧਿਆਣਾ ਦੇ ਵਿੱਚ ਛਾਪੇਮਾਰੀ ਚੱਲ ਰਹੀ ਹੈ ਸਰ ਪਰ ਕੋਈ ਕਨਫਰਮ ਨਹੀਂ ਕਰ ਰਿਹਾ

09:04 AM

ਬਰਨਾਲਾ ਨੇੜਲੇ ਪਿੰਡ ਚੀਮਾ ਵਿੱਚ ਸਰਪੰਚ ਉਮੀਦਵਾਰ ਨਿਰੰਜਣ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ।

ਸਰਪੰਚ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਉਮੀਦਵਾਰ ਸਰਕਾਰ 'ਤੇ ਗੰਭੀਰ ਦੋਸ਼ ਲਗਾ ਰਹੇ ਹਨ, ਅਜਿਹਾ ਹੀ ਇਕ ਮਾਮਲਾ ਬਰਨਾਲਾ ਦੇ ਪਿੰਡ ਚੀਮਾ ਤੋਂ ਸਾਹਮਣੇ ਆਇਆ ਹੈ, ਜਿਸ ਦੇ ਵਿਰੋਧ 'ਚ ਸਰਪੰਚ ਉਮੀਦਵਾਰ ਨਿਰੰਜਨ ਸਿੰਘ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ ਨਾਮਜ਼ਦਗੀ ਰੱਦ ਕਰ ਦਿੱਤੀ ਗਈ, ਉਹ ਪੈਟਰੋਲ ਦੀ ਬੋਤਲ ਲੈ ਕੇ ਗਿਆ ਅਤੇ ਉਸ ਦੇ ਸਮਰਥਕ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਦੇਖੇ ਗਏ।

09:02 AM

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਆ ਰਹੀ ਹੈ ਪਰ ਖ਼ਰੀਦ ਕਰਨ ਵਾਲਾ ਕੋਈ ਨਹੀਂ ਹੈ, ਹੁਣ ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। -ਭਾਵੇਂ ਸਰਕਾਰ ਨੇ 1 ਅਕਤੂਬਰ ਤੋਂ ਖਰੀਦ ਦਾ ਐਲਾਨ ਕੀਤਾ ਹੈ, ਸਾਰੀਆਂ ਦੁਕਾਨਾਂ ਖੁੱਲ੍ਹ ਗਈਆਂ, ਕਿਸਾਨ ਕਮਿਸ਼ਨ ਏਜੰਟਾਂ ਕੋਲ ਆ ਰਹੇ ਸਨ ਪਰ ਮੰਡੀ 'ਚ ਕੋਈ ਕੰਮ ਨਹੀਂ ਹੋ ਰਿਹਾ, ਹੁਣ ਦੁਕਾਨਾਂ ਬੰਦ ਰਹਿਣਗੀਆਂ।

08:46 AM

ਡੀਜੀਪੀ ਪੰਜਾਬ ਦੇ ਗੰਭੀਰ ਨੋਟਿਸ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸਨ ਨੇ 24 ਘੰਟਿਆਂ ਦੇ ਅੰਦਰ ਨਕਾਬਪੋਸ਼ਾਂ ਨੂੰ ਕਾਬੂ ਕਰ ਲਿਆ।

ਬੀਤੇ ਦਿਨ ਇੱਕ ਦਿਲ ਦਹਿਲਾ ਦੇਣ ਵਾਲੀ ਸੀਸੀਟੀਵੀ ਕੈਮਰੇ ਦੀ ਫੁਟੇਜ ਸਾਹਮਣੇ ਆਈ ਸੀ ਜਿਸ ਵਿੱਚ ਬਾਈਕ ਸਵਾਰ ਦੋ ਨਕਾਬਪੋਸ਼ ਵਿਅਕਤੀ ਇੱਕ ਲੜਕੀ ਦਾ ਬੈਗ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਉਸ ਨੂੰ ਬੈਗ ਸਮੇਤ 10 ਮੀਟਰ ਤੱਕ ਖਿੱਚ ਕੇ ਲੈ ਗਏ ਸਨ, ਜਿਸ ਕਾਰਨ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਇਹ ਸਾਰੀ ਖੌਫਨਾਕ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। 

08:21 AM

ਅਕਾਲੀ ਦਲ ਨੇ ਬੁਲਾਏ ਆਪਣੇ ਸਰਪੰਚੀ ਅਤੇ ਪੰਚੀ ਦੇ ਉਹ ਉਮੀਦਵਾਰ ਜਿਨਾਂ ਦੇ ਨਾਮਜ਼ਦਗੀ ਪੇਪਰ ਦਾਖਿਲ ਨਹੀਂ ਹੋਏ ਜਾਂ ਜਿਨਾਂ ਦੇ ਰੱਦ ਕਰ ਦਿੱਤੇ ਗਏ।

ਅੱਜ 11 ਵਜੇ ਪਾਰਟੀ ਦਫਤਰ ਬੁਲਾਈ ਗਈ ਮੀਟਿੰਗ 

ਪਾਰਟੀ ਵੱਲੋਂ ਤਮਾਮ ਵਰਕਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਲਿਆ ਜਾਏਗਾ ਕੋਈ ਕਾਨੂੰਨੀ ਰਾਸਤਾ

08:21 AM

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਕੈਦੀ ਕੋਲੋਂ ਮੋਬਾਈਲ ਫੋਨ, 3 ਮੋਬਾਈਲ ਚਾਰਜਰ, 2 ਡਾਟਾ ਕੇਬਲ ਸਮੇਤ ਜ਼ਰਦਾ ਅਤੇ ਬੀੜੀ ਦੇ ਬੰਡਲ ਬਰਾਮਦ ਕੀਤੇ ਗਏ ਹਨ, ਇਹ ਸਾਮਾਨ ਬਾਹਰੋਂ ਸੁੱਟ ਕੇ ਪੈਕੇਟਾਂ ਵਿੱਚ ਲਿਆਇਆ ਗਿਆ ਸੀ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਸ ਨੇ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ

08:20 AM

ਭਗਵੰਤ ਮਾਨ ਦਾ ਟਵੀਟ

ਜੋੜ ਮੇਲਾ ਬੀੜ ਬਾਬਾ ਬੁੱਢਾ ਜੀ (ਠੱਠਾ) ਦੇ ਪਾਵਨ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ... ਬਾਬਾ ਬੁੱਢਾ ਸਾਹਿਬ ਜੀ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ੍ਰੀ ਬੀੜ ਸਾਹਿਬ ਠੱਠਾ ਵਿਖੇ ਸਜਦੇ ਸਲਾਨਾ ਜੋੜ ਮੇਲੇ 'ਚ ਪਹੁੰਚੀਆਂ ਸਮੂਹ ਸੰਗਤਾਂ ਸਮੇਤ ਬਾਬਾ ਜੀ ਦੀ ਸੇਵਾ ਭਾਵਨਾ ਨੂੰ ਸਿਜਦਾ ਕਰਦੇ ਹਾਂ....

 

07:51 AM

ਫਾਜ਼ਿਲਕਾ 'ਚ ਇਮਾਨਦਾਰੀ ਦੀ ਮਿਸਾਲ ਬਣਿਆ ਪੁਲਸ ਮੁਲਾਜ਼ਮ: ਪੈਸੇ ਦੇਖ ਕੇ ਵੀ ਨਹੀਂ ਡੋਲਿਆ ਵਿਸ਼ਵਾਸ, 10 ਦਿਨ ਤੱਕ ਲੱਭਿਆ ਮਾਲਕ

ਇਕ ਪਾਸੇ ਪੰਜਾਬ ਪੁਲਸ 'ਤੇ ਪੈਸੇ ਲੈਣ ਦੇ ਦੋਸ਼ ਲੱਗੇ ਹਨ, ਉਥੇ ਹੀ ਫਾਜ਼ਿਲਕਾ ਪੁਲਸ ਦੇ ਇਕ ਮੁਲਾਜ਼ਮ ਨੇ ਇਕ ਵੱਖਰੀ ਹੀ ਮਿਸਾਲ ਪੇਸ਼ ਕੀਤੀ ਹੈ, ਜਿਸ 'ਚ ਪੁਲਸ ਮੁਲਾਜ਼ਮ ਨੇ ਹਜ਼ਾਰਾਂ ਰੁਪਏ ਦੇ ਕਾਗਜ਼ਾਤ ਬਰਾਮਦ ਕੀਤੇ ਹਨ ਆਖਿਰਕਾਰ 10 ਦਿਨਾਂ ਦੀ ਜਾਂਚ ਤੋਂ ਬਾਅਦ ਪਰਸ ਦੇ ਮਾਲਕ ਨੂੰ ਲੱਭ ਲਿਆ ਗਿਆ, ਜਿਸ ਤੋਂ ਬਾਅਦ ਹਰ ਪਾਸੇ ਪੁਲਸ ਮੁਲਾਜ਼ਮਾਂ ਦੀ ਤਾਰੀਫ ਹੋ ਰਹੀ ਹੈ।

07:50 AM

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਦੇ ਵਿਧਾਇਕ ਜਸਵਿੰਦਰ ਸਿੰਘ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਵਾਈ ਅੱਡੇ ਦੇ ਬਾਹਰ ਧਰਨਾ ਦਿੱਤਾ।
-ਕਿਹਾ ਕਿ ਅਸਲ ਮਾਲਕ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਹਵਾਈ ਅੱਡੇ ਦੇ ਬਾਹਰ ਧਰਨਾ ਦਿੱਤਾ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਸਰਕਾਰ 'ਤੇ ਬੋਲਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ, ਫਿਰ ਉਸ ਵਿਅਕਤੀ ਦਾ ਆਪਣਾ ਕੋਈ ਨਹੀਂ ਹੁੰਦਾ, ਉਹ ਆਪਣੇ ਹੀ ਲੋਕਾਂ ਤੋਂ ਪਰੇਸ਼ਾਨ ਹੋ ਕੇ ਖੂਹ ਵਿੱਚ ਛਾਲ ਮਾਰ ਦਿੰਦਾ ਹੈ, ਉਹ ਪੁਲਿਸ ਦੀ ਗੜਬੜੀ ਦਾ ਵਿਰੋਧ ਕਰ ਰਿਹਾ ਹੈ ਅਤੇ ਉਹ ਕਹਿ ਰਿਹਾ ਹੈ ਕਿ ਪੁਲਿਸ ਉਸ ਵਿਅਕਤੀ ਨੂੰ ਬਾਹਰ ਕੱਢਣਾ ਚਾਹੁੰਦੀ ਹੈ ਜੋ ਜ਼ਮੀਨ ਦਾ ਮਾਲਕ ਹੈ ਉਸ ਦੀ ਥਾਂ ਕਿਸੇ ਹੋਰ ਨੂੰ ਬਿਠਾਉਣਾ ਚਾਹੁੰਦੇ ਹਨ, ਉਹ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ।

07:40 AM

ਕਰਾਚੀ ਹਵਾਈ ਅੱਡੇ ਦੇ ਨੇੜੇ ਧਮਾਕੇ ਵਿੱਚ ਘੱਟੋ-ਘੱਟ ਇੱਕ ਦੀ ਮੌਤ, 10 ਜ਼ਖਮੀ 
ਐਤਵਾਰ ਰਾਤ ਨੂੰ ਕਰਾਚੀ ਹਵਾਈ ਅੱਡੇ ਦੇ ਨੇੜੇ ਇੱਕ ਧਮਾਕਾ ਹੋਣ ਦੀ ਸੂਚਨਾ ਮਿਲੀ, ਜਿਸ ਦੀਆਂ ਆਵਾਜ਼ਾਂ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੇ ਸੁਣੀਆਂ। ਪਾਕਿਸਤਾਨ ਦੀ ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਟੈਲੀਵਿਜ਼ਨ ਫੁਟੇਜ 'ਚ ਹਵਾਈ ਅੱਡੇ ਦੇ ਨੇੜੇ ਦੇ ਖੇਤਰ ਤੋਂ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ, ਜਿਸ ਨਾਲ ਸੜਕ 'ਤੇ ਭਿਆਨਕ ਅੱਗ ਦਿਖਾਈ ਦੇ ਰਹੀ ਹੈ।

07:39 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ
ਖਰੀਦ ਦੇ ਮੁੱਦੇ 'ਤੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਮੀਟਿੰਗ
ਮੀਟਿੰਗ ਵਿੱਚ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ
ਮੀਟਿੰਗ ਦੁਪਹਿਰ 1 ਵਜੇ ਹੋਵੇਗੀ

Trending news