Punjab Breaking Live Updates: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ , ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

रिया बावा Oct 18, 2024, 16:56 PM IST

Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ, ਦੁਪਹਿਰ 1 ਵਜੇ ਪੰਜਾਬ ਭਵਨ, ਦਿੱਲੀ ਵਿਖੇ ਹੋਵੇਗੀ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜ ਰਹੀ ਹੈ, ਮੀਟਿੰਗ ਤੋਂ ਬਾਅਦ ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਰਵਾਨਾ ਹੋਣਗੇ


Punjab Breaking Live Updates


 


 

नवीनतम अद्यतन

  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਭਵਨ

    ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਮੁੱਖ ਮੰਤਰੀ ਮਿਲਣਗੇ। ਪੰਜਾਬ ਸਰਕਾਰ ਪ੍ਰਾਇਮਰੀ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜ ਰਹੀ ਹੈ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਿੰਸੀਪਲ ਨੂੰ ਸਿੰਗਾਪੁਰ ਭੇਜਿਆ ਸੀ।

  • ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ SC ਦਾ ਝਟਕਾ

    ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ 'ਚ ਰਾਮ ਰਹੀਮ ਖਿਲਾਫ ਤਿੰਨ ਮਾਮਲਿਆਂ 'ਚ ਚੱਲ ਰਹੀ ਜਾਂਚ ਜਾਰੀ ਰਹੇਗੀ। ਇਸ ਸਾਲ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਐਸ.ਸੀ. ਵਿੱਚ ਚੁਣੌਤੀ ਦਿੱਤੀ ਸੀ। ਅੱਜ SC ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ, ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਵੀ ਰਾਮ ਰਹੀਮ ਨੂੰ ਚਾਰ ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ ਹੈ।

  • ਚੰਡੀਗੜ੍ਹ ਪੁਲਿਸ ਨੇ ਬਾਪੂ ਰੁਲਦੂ ਸਿੰਘ ਮਾਨਸਾ,ਬੋਘ ਸਿੰਘ ਮਾਨਸਾ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਤੇ ਸਾਨੂੰ ਕਿਸੇ ਰਸਤੇ ਤੋਂ ਵੀ ਕਿਸਾਨ ਭਵਨ ਨਈਂ ਜਾਣ ਦਿੱਤਾ ਜਾ ਰਿਹਾ… ਚੰਡੀਗੜ੍ਹ ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ਵਿੱਚ
  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਪੀਜੀਆਈ ਦੇ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ

  • ਪੰਡਿਤਰਾਓ ਨੇ ਦਲਜੀਤ ਦੁਸਾਂਝ ਨੂੰ ਕਾਨੂੰਨੀ ਨੋਟਿਸ ਭੇਜਿਆ "
    ਪੰਡਿਤਰਾਓ ਨੇ ਦਲਜੀਤ ਦੁਸਾਂਝ ਨੂੰ 26 ਅਕਤੂਬਰ 2024 ਨੂੰ ਦਿੱਲੀ ਦੇ ਸ਼ੋਅ ਵਿੱਚ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ।

    ਪੰਡਿਤਰਾਓ ਦਾ ਕਹਿਣਾ ਹੈ ਕਿ ਜੇਕਰ ਦਲਜੀਤ ਦੁਸਾਂਝ ਪੱਗ ਬੰਨ੍ਹ ਕੇ ਅਜਿਹੇ ਮਾੜੇ ਗੀਤ ਗਾਉਂਦਾ ਹੈ ਤਾਂ ਉਹ ਇਸ ਮਾਮਲੇ ਨੂੰ ਅਦਾਲਤ 'ਚ ਲੈ ਕੇ ਜਾਣਗੇ।

    ਪੰਡਿਤਰਾਓ ਦਾ ਕਹਿਣਾ ਹੈ ਕਿ ਉਹ ਦਸਤਾਰ ਦੀ ਸ਼ਾਨ ਲਈ ਲੜ ਰਹੇ ਹਨ ।

    ਉਹ ਅੱਗੇ ਕਹਿੰਦਾ ਹੈ ਕਿ ਉਹ ਸਾਫ ਸੁਥਰੇ ਗੀਤਾਂ ਲਈ ਲੜ ਰਿਹਾ ਹੈ ।

  • ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਨਸਾ ਕੋਰਟ 'ਚ ਸੁਣਵਾਈ

  • ਅੱਜ ਦੇ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਕਿਸਾਨ ਭਵਨ ਵਿਖੇ 11 ਵਜੇ ਬੈਠਕ ਕੀਤੀ ਜਾਵੇਗੀ, ਬੈਠਕ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕੀ ਪ੍ਰਦਰਸ਼ਨ ਜਾਰੀ ਰੱਖਣਾ ਜਾਂ ਮੁਲਤਵੀ ਕਰਨਾ

  • ਸਰਹੱਦ ਪਾਰ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ, #ਪਠਾਨਕੋਟ ਨੇ #ਗੁਰਦਾਸਪੁਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 1.350 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਗ੍ਰਿਫਤਾਰ ਕੀਤਾ ਗਿਆ ਵਿਅਕਤੀ #ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਕੇ #ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸੀ। ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ। ਐਫਆਈਆਰ ਦਰਜ ਕਰ ਲਈ ਗਈ ਹੈ, ਅਤੇ ਜਾਂਚ ਜਾਰੀ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।@PunjabPoliceInd  ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ

    ਡੀ.ਜੀ.ਪੀ ਪੰਜਾਬ ਪੁਲਿਸ 

  • ਸੰਯੁਕਤ ਕਿਸਾਨ ਮੋਰਚਾ ਦੀ ਕੱਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ
    ਮੁੱਖ ਮੰਤਰੀ ਭਗਵੰਤ ਮਾਨ ਨਾਲ ਕੱਲ ਸ਼ਾਮੀ 4 ਵਜੇ ਹੋਵੇਗੀ ਮੀਟਿੰਗ
    ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਰੱਖੀ ਗਈ ਮੀਟਿੰਗ
    ਕਿਸਾਨਾਂ ਨੂੰ ਮੀਟਿੰਗ ਲਈ ਭੇਜਿਆ ਗਿਆ ਸੱਦਾ ਪੱਤਰ

  • ਸੰਯੁਕਤ ਕਿਸਾਨ ਮੋਰਚਾ ਦੀ ਕੱਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ
    ਮੁੱਖ ਮੰਤਰੀ ਭਗਵੰਤ ਮਾਨ ਨਾਲ ਕੱਲ ਸ਼ਾਮੀ 4 ਵਜੇ ਹੋਵੇਗੀ ਮੀਟਿੰਗ
    ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਰੱਖੀ ਗਈ ਮੀਟਿੰਗ
    ਕਿਸਾਨਾਂ ਨੂੰ ਮੀਟਿੰਗ ਲਈ ਭੇਜਿਆ ਗਿਆ ਸੱਦਾ ਪੱਤਰ

  • ਈਟੀਟੀ 5994 ਯੂਨੀਅਨ ਨੇ ਸਵੇਰੇ 4 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰੀ
    ਮੀਟਿੰਗਾਂ ਦੌਰਾਨ ਕੀਤੇ ਵਾਅਦਿਆਂ ਤੇ ਖਰੇ ਨਹੀਂ ਉਤਰ ਰਹੇ ਸਿੱਖਿਆ ਮੰਤਰੀ ਹਰਜੋਤ ਬੈਂਸ - ਆਗੂ 

    ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਲਾਗੇ ਟੈਂਕੀ ਤੇ ਚੜ੍ਹੇ ਹੋਏ ਹਨ । ਜਿਸ ਦੇ ਵਿਰੋਧ ਵਿੱਚ ਸ਼ੁਕਰਵਾਰ ਨੂੰ ਸਵੇਰੇ 4 ਵਜੇ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

    ਯੂਨੀਅਨ ਆਗੂਆਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਲੇਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ। ਜਿਸ ਕਰਨ ਸਾਨੂੰ ਮਜਬੂਰਨ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ। ਜਿਕਰਯੋਗ ਹੈ ਕਿ 29 ਸਤੰਬਰ 2024 ਤੋਂ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਲਗਾਤਾਰ ਜਾਰੀ ਹੈ ਜੋ ਅੱਜ 21ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕਿਆ ਹੈ।

  • ਲੁਧਿਆਣਾ ਵਿੱਚ ਜੈਕੇਟ ਦਾ ਮਟੀਰੀਅਲ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਤੇ ਪਾਇਆ ਕਾਬੂ

    ਲੁਧਿਆਣਾ ਚੰਡੀਗੜ੍ਹ ਰੋਡ ''ਤੇ ਪਿੰਡ ਸੱਤੋਵਾਲ ਢੇਰੀ ਸਥਿਤ ਜੈਕੇਟ ਮਟੀਰੀਅਲ ਬਣਾਉਣ ਵਾਲੀ ਫੈਕਟਰੀ ''ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਜੈਕੇਟ ਦਾ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਮਜ਼ਦੂਰ ਤੁਰੰਤ ਬਾਹਰ ਭੱਜ ਗਏ। ਫੈਕਟਰੀ ਵਿੱਚ ਰੱਖੀ ਜੈਕਟ ਦੇ ਫਾਈਬਰ ਕਾਰਨ ਅੱਗ ਹੋਰ ਫੈਲ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਲਗਾਤਾਰ ਵਧਦੀ ਗਈ।ਪਿੰਡ ਵਾਸੀ ਰਾਮ ਪ੍ਰਸਾਦ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫੈਕਟਰੀ ਵਿੱਚ ਕੁਝ ਮਲਬਾ ਪਿਆ ਸੀ। ਅਤੇ ਫੈਕਟਰੀ ਵਿੱਚ ਜੈਕਟ ਦਾ ਸਮਾਨ ਫਾਈਬਰ ਬਣਾਇਆ ਜਾਂਦਾ ਸੀ।ਅਤੇ ਇੱਥੋਂ ਸਮਾਨ ਥੋਕ ਵਿਚ ਸਪਲਾਈ ਕੀਤਾ ਜਾਂਦਾ ਸੀ। ਫਾਇਰ ਵਿਭਾਗ ਦੇ ਕਰਮਚਾਰੀਆਂ ਨੂੰ ਮੌਕੇ ''ਤੇ ਬੁਲਾਇਆ ਗਿਆ

    ਅੱਗ ਬੁਝਾਉਣ ਲਈ ਕਰੀਬ 7 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਸਨ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਹਥੌੜੇ ਨਾਲ ਫੈਕਟਰੀ ਦੀ ਕੰਧ ਨੂੰ ਕਈ ਥਾਵਾਂ ''ਤੇ ਤੋੜਿਆ, ਜਿਸ ਤੋਂ ਬਾਅਦ ਪਾਣੀ ਦੇ ਛਿੱਟੇ ਅੰਦਰ ਤੱਕ ਪਹੁੰਚ ਸਕੇ। ਆਸਪਾਸ ਦੀਆਂ ਇਮਾਰਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਿਸ ਮੁਲਾਜ਼ਮਾਂ ਨੇ ਵੀ ਮੌਕੇ ''ਤੇ ਪਹੁੰਚ ਕੇ ਅੱਗ ਬੁਝਾਉਣ ''ਚ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਕੀਤੀ।

  • Punjab Breaking Live Updates: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਪੰਜਾਬ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਲਈ ਨੋਟੀਫਿਕੇਸ਼ਨ ਜਾਰੀ ਕਰੇਗਾ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ। ਸਾਰੀਆਂ ਚਾਰ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

  • Punjab Breaking Live Updates: ਸਯੁੰਕਤ ਕਿਸਾਨ ਮੋਰਚਾ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਅਤੇ ਪੱਕਾ ਮੋਰਚਾ ਖੜ੍ਹਾ ਕਰੇਗਾ। ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਢੁੱਕਵੀਂ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸਯੁੰਕਤ ਕਿਸਾਨ ਮੋਰਚਾ ਵੱਲੋਂ ਘਿਰਾਓ ਕੀਤਾ ਜਾਵੇਗਾ, ਇਹ ਮੋਰਚਾ ਚੰਡੀਗੜ੍ਹ ਕਿਸਾਨ ਭਵਨ ਤੋਂ ਸਵੇਰੇ 11 ਵਜੇ ਸ਼ੁਰੂ ਹੋਵੇਗਾ।

ZEENEWS TRENDING STORIES

By continuing to use the site, you agree to the use of cookies. You can find out more by Tapping this link