Punjab Breaking Live Updates: ਕੋਵਿਡ ਸਮੇਂ ਦਰਜ ਐਫਆਈਆਰ ਦੇ ਮਾਮਲੇ ਵਿੱਚ ਹਾਈ ਕੋਰਟ `ਚ ਹੋਵੇਗੀ ਸੁਣਵਾਈ, ਇੱਥੇ ਜਾਣੋ ਵੱਡੀਆਂ ਖ਼ਬਰਾਂ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਕੋਵਿਡ 19 ਦੇ ਸਮੇਂ, ਧਾਰਾ 188 ਦੇ ਤਹਿਤ ਵੱਖ-ਵੱਖ ਰਾਜਨੀਤਿਕ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਪੰਜਾਬ ਹਰਿਆਣਾ ਹਾਈ ਕੋਰਟ ਇਨ੍ਹਾਂ ਐਫਆਈਆਰਜ਼ ਨੂੰ ਰੱਦ ਕਰਨ ਲਈ ਮਾਮਲੇ ਦੀ ਸੁਣਵਾਈ ਕਰੇਗੀ।
नवीनतम अद्यतन
ਪ੍ਰਿਅੰਕਾ ਗਾਂਧੀ ਵਾਡਰਾ ਨੇ ਬਤੌਰ ਸੰਸਦ ਮੈਂਬਰ ਵਜੋਂ ਲਿਆ ਹਲਫ਼
ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਥਾਣੇ ਦੇ ਬਾਹਰ ਬੰਬਨੁਮਾ ਚੀਜ਼ ਮਿਲਣ ਦੇ ਮਾਮਲੇ ਵਿੱਚ ਗੈਂਗਸਟਰ ਹੈਪੀ ਪਛੀਆ ਦੀ ਮਾਂ ਅਤੇ ਭੈਣ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਮਰਦਾਨਾ ਜੀ ਦੇ ਅਕਾਲ ਚਲਾਣੇ ਉਤੇ ਕੀਤਾ ਯਾਦ
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਕ ਬਾਬਾ ਅਕਾਲ ਰੂਪੁ ਦੂਜਾ ਰਬਾਬੀ ਮਰਦਾਨਾ ।। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਮ ਸਾਥੀ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਭਾਈ ਮਰਦਾਨਾ ਜੀ ਨੇ ਉਦਾਸੀਆਂ ਸਮੇਤ ਆਪਣਾ ਪੂਰਾ ਜੀਵਨ ਪਹਿਲੇ ਪਾਤਸ਼ਾਹ ਜੀ ਦੀ ਪਰਛਾਈ ਬਣ ਕੇ ਬਿਤਾਇਆ।
ਨਾਭਾ ਤੋਂ ਵਿਧਾਇਕ ਦੇ ਪਿਤਾ ਦਾ ਦੇਹਾਂਤ
ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ \ਉਮਰ 90 ਸਾਲ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਹਨਾਂ ਜੱਦੀ ਪਿੰਡ ਫਤੇਹਪੁਰ ਰਾਜਪੁਤਾ ਵਿਖੇ 12:30 ਵਜੇ ਕੀਤਾ ਜਾਵੇਗਾ।
ਐਨਆਈਏ ਦੀ ਛਾਪੇਮਾਰੀ
ਮਨੁੱਖੀ ਤਸਕਰੀ ਮਾਮਲੇ ਵਿੱਚ ਐਨਆਈਏ ਵੱਲੋਂ 6 ਸੂਬਿਆਂ ਵਿੱਚ 22 ਥਾਵਾਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਉਨ੍ਹਾਂ ਦੀ ਡੀਐਮਸੀ ਵਿੱਚ ਦਾਖ਼ਲ ਹੁੰਦੇ ਦੀ ਪਹਿਲੀ ਵੀਡੀਓ ਵੀ ਸਾਹਮਣੇ ਆਈ ਹੈ।