Punjab Breaking Live Updates: ਪੰਜਾਬ `ਚ ਅੱਜ ਅਕਾਲੀ ਦਲ ਕਿਸਾਨਾਂ ਦੇ ਹੱਕ `ਚ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਖਿਲਾਫ਼ ਕਰੇਗਾ ਪ੍ਰਦਰਸ਼ਨ, ਡੀਸੀ ਨੂੰ ਸੌਂਪਣਗੇ ਮੰਗ ਪੱਤਰ

रिया बावा Nov 05, 2024, 14:38 PM IST

Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਡੀ.ਏ.ਪੀ ਖਾਦ ਦੀ ਘਾਟ ਨੂੰ ਲੈ ਕੇ ਪੂਰੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।


Punjab Breaking Live Updates


 


 

नवीनतम अद्यतन

  • ਕੋਟਕਪੂਰਾ ਚ ਅਕਾਲੀ ਦਲ ਨੇ ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਦੇ ਮਸਲੇ ਨੂੰ ਲੈਕੇ ਐਸਡੀਐਮ ਦਫਤਰ ਮੂਹਰੇ ਦਿੱਤਾ ਧਰਨਾ

    ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਸੱਦੇ ਤੇ ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਦੇ ਮਸਲੇ ਨੂੰ ਲੈ ਕੇ ਸੂਬੇ ਭਰ ਦੇ ਵਿੱਚ ਅਕਾਲੀ ਦਲ ਵੱਲੋਂ ਸਬ ਡਿਵੀਜ਼ਨ ਪੱਧਰ ਤੇ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਕੋਟਕਪੂਰਾ ਵਿਖੇ ਐਸਡੀਐਮ ਦਫਤਰ ਦੇ ਬਾਹਰ ਵੀ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਦੇ ਵਿੱਚ ਅਕਾਲੀ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਝੋਨੇ ਦੀ ਖਰੀਦ ਸਮੇਤ ਡੀਏਪੀ ਖਾਦ ਦੇ ਮਸਲੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿੱਚ ਨਿਕੇਦੀ ਕੀਤੀ।

    ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਵਾਰ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਮਾੜਾ ਹਾਲ ਹੈ ਅਤੇ ਕਿਸਾਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਡੀਏਪੀ ਖਾਦ ਦੀ ਕਿੱਲਤ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਮੰਗ ਦੇ ਮੁਤਾਬਕ ਅਜੇ ਤੱਕ ਪੰਜਾਬ ਵਿੱਚ ਸਿਰਫ 40 ਫੀਸਦੀ ਡੀਏਪੀ ਉਪਲਬਧ ਹੋਈ ਹੈ। ਉਹਨਾਂ ਇਹ ਸਾਰੇ ਮਸਲੇ ਲਈ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੇ ਵੱਡੇ ਸਵਾਲ ਖੜੇ ਕੀਤੇ। ਉਹਨਾਂ ਪੰਜਾਬ ਦੀਆਂ ਜਿਮਨੀਆਂ ਜਿਮਨੀ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਮੈਦਾਨ ਵਿੱਚ ਨਾ ਨਿਤਰਨ ਦੇ ਕਾਰਨਾਂ ਦੀ ਵੀ ਜਾਣਕਾਰੀ ਦਿੱਤੀ ਅਤੇ ਪੰਚਾਇਤੀ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਵੀ ਨਿਖੇਦੀ ਕੀਤੀ।

  • ਰੋਪੜ ਅਕਾਲੀ ਦਲ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਲਗਾਇਆ ਗਿਆ ਰੋਸ ਧਰਨਾ।

    ਅੱਜ ਰੋਪੜ ਵਿਖੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਗਾਇਆ ਗਿਆ। ਜਿਸ ਦੀ ਅਗਵਾਈ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ। ਇਸ ਧਰਨੇ ਵਿੱਚ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਆ ਰਹੀ ਪਰੇਸ਼ਾਨੀ ਅਤੇ ਡੀਏਪੀ ਖਾਦ ਦੀ ਕਮੀ ਦੇ ਕਾਰਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ ਗਈ। ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।

    ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਦੀ ਲੁੱਟ ਕਰ ਰਹੀ ਹੈ। ਕਿਸਾਨ ਮੰਡੀਆਂ ਦੇ ਵਿੱਚ ਰੁਲਣ ਲਈ ਮਜਬੂਰ ਹੋਇਆ ਪਿਆ ਹੈ। ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੇ ਝੋਨੇ ਉੱਤੇ ਪੰਜ ਤੋਂ ਲੈ ਕੇ 10 ਕਿਲੋ ਤੱਕ ਕੱਟ ਲੱਗ ਰਹੇ ਹਨ। ਜਿਸ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ ਜੇਕਰ ਸਰਕਾਰ ਨੇ ਹੁਣ ਵੀ ਇਸ ਵੱਲ ਧਿਆਨ ਨਹੀਂ ਦਿੱਤਾ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

  • ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੈਨੇਡਾ 'ਚ ਮੰਦਰਾਂ 'ਤੇ ਹਮਲਾ ਬਹੁਤ ਹੀ ਮੰਦਭਾਗਾ ਹੈ, ਪ੍ਰਧਾਨ ਮੰਤਰੀ ਵੱਲੋਂ ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ | ਕੈਨੇਡੀਅਨ ਸਰਕਾਰ ਨੂੰ ਵੱਖਵਾਦੀ ਖਾਲਿਸਤਾਨੀਆਂ 'ਤੇ ਲਗਾਮ ਕੱਸਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਢਿੱਲਾ ਨਹੀਂ ਪੈਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੈਨੇਡਾ 'ਚ ਪਿਛਲੇ ਕਾਫੀ ਸਮੇਂ ਤੋਂ ਮੰਦਰਾਂ 'ਤੇ ਹਮਲੇ ਹੁੰਦੇ ਆ ਰਹੇ ਹਨ ਪਰ ਢਾਈ ਸਾਲਾਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪਹਿਲੀ ਵਾਰ ਅੱਗੇ ਆਏ ਹਨ, ਉਨ੍ਹਾਂ ਕਿਹਾ ਕਿ ਸ. ਉਨ੍ਹਾਂ ਨੂੰ ਵੀ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀਆਂ ਦਾ ਸਮਰਥਨ ਸੀ, ਇਸ ਲਈ ਉਹ ਪਹਿਲਾਂ ਨਹੀਂ ਬੋਲਦੇ ਸਨ।

  • ਮੰਡੀਆਂ 'ਚ ਖਰੀਦ ਨੂੰ ਲੈਕੇ ਕਿਸਾਨ ਬਾਗੋ-ਬਾਗ , ਲਿਫਟਿੰਗ ਦੀ ਥੋੜੀ ਬਹੁਤ ਸਮੱਸਿਆ ।
    ਜ਼ੀ ਮੀਡੀਆ ਵੱਲੋਂ ਮੋਗਾ ਦੀ ਦਾਣਾ ਮੰਡੀ ਦਾ ਰਿਐਲਿਟੀ ਚੈੱਕ ।

    ਆੜਤੀਆਂ ਨੇ ਕਿਹਾ ਕਿ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਜਰੂਰ ਆਈ ਹੈ ਪਰ ਆੜਤੀਆਂ ਦੀ ਪੇਮੈਂਟ ਨਹੀਂ ਆ ਰਹੀ ।ਬੀਤੇ ਕੱਲ ਤੱਕ ਦੀ ਕੁੱਲ ਮੋਗਾ ਜਿਲ੍ਹੇ ਦੀਆਂ ਕੁੱਲ 108 ਮੰਡੀਆਂ ਵਿੱਚ ਝੋਨੇ ਦੀ ਹੋਈ 6 ਲੱਖ 23 ਹਜ਼ਾਰ 651 MT ਆਮਦ, ਜਿਸ ਵਿਚੋਂ 5 ਲੱਖ 25 ਹਜ਼ਾਰ 152 MT ਝੋਨੇ ਦੀ ਹੋਈ ਖਰੀਦ ਅਤੇ ਕੁਲ 3 ਲੱਖ 9 ਹਜ਼ਾਰ 48 MT ਹੋਈ ਲਿਫਟਿੰਗ । ਖਰੀਦ ਅਤੇ ਲਿਫਟਿੰਗ ਤੇ ਮਾਮਲੇ ਵਿੱਚ ਮੋਗਾ ਮੰਡੀ ਸਭ ਤੋਂ ਮੋਹਰੀ, ਆੜਤੀਆਂ ਦੀ ਪੇਮੈਂਟ ਦੀ ਸਮੱਸਿਆ ਨੂੰ ਵੀ ਜਲਦ ਕੀਤਾ ਜਾਵੇਗਾ ਹੱਲ: ਜ਼ਿਲਾ ਮੰਡੀ ਅਫਸਰ ਜਸ਼ਨਦੀਪ ਸਿੰਘ । ਚਾਹੇ ਪੂਰੇ ਸੂਬੇ ਭਰ ਵਿੱਚ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਆੜਤੀਆਂ ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀ ਵਿੱਚ ਪਈ ਫਸਲ ਦੀ ਖਰੀਦ ਦੇਰੀ ਨਾਲ ਸ਼ੁਰੂ ਹੋਈ ਜਿਸ ਕਾਰਨ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਮੰਡੀਆਂ ਵਿੱਚ ਕਿਸਾਨਾਂ ਨੂੰ ਆਈਆਂ ।

    ਜ਼ੀ ਮੀਡੀਆ ਵੱਲੋਂ ਮੋਗਾ ਮੰਡੀ ਦਾ ਕੀਤਾ ਗਿਆ ਰਿਐਲਿਟੀ ਚੈੱਕ ਤਾਂ ਕਿਸਾਨਾਂ ਵੱਲੋਂ ਕਿਹਾ ਗਿਆ ਕਿ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਵਿੱਚ ਜਰੂਰ ਤੀਜੀ ਆਈ ਹੈ ਪਰ ਜੋ ਪਿਛਲਾ ਮਾਲ ਮੰਡੀਆਂ ਵਿੱਚ ਪਿਆ ਹੈ ਉਹ ਚੱਕਿਆ ਨਹੀਂ ਜਾ ਰਿਹਾ ਜਿਸ ਕਾਰਨ ਸਿਰਫ ਤੇ ਸਿਰਫ ਲਿਫਟਿੰਗ ਨਹੀਂ ਹੋ ਪਾ ਰਹੀ । ਉੱਥੇ ਹੀ ਆੜਤੀਆਂ ਵੱਲੋਂ ਵੀ ਲਿਫਟਿੰਗ ਅਤੇ ਖਰੀਦ ਨੂੰ ਲੈ ਕੇ ਜਰੂਰ ਸੰਤੁਸ਼ਟੀ ਜਤਾਈ ਗਈ ਹੈ ਪਰ ਉਹਨਾਂ ਕਿਹਾ ਕਿ ਆੜਤੀਆਂ ਨੂੰ ਉਹਨਾਂ ਦੀਆਂ ਪੇਮੈਂਟਾਂ ਨਹੀਂ ਆ ਰਹੀਆਂ ਜਿਸ ਦਾ ਹੱਲ ਜਲਦ ਤੋਂ ਜਲਦ ਕਰਵਾਇਆ ਜਾਵੇ ।

  • ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਨਾ ਚੁੱਕੇ ਜਾਣ ਅਤੇ ਕਿਸਾਨਾਂ ਦੀ ਫਸਲ ਨੂੰ ਲਗਾਏ ਜਾ ਰਹੇ ਕੱਟ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ ਨਹਿਰੂ ਪਾਰਕ ਵਿਖੇ ਲਗਾਇਆ ਧਰਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਚੁੱਕੀ ਹੈ। ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਾਰ ਕੀਤਾ ਜਾ ਰਿਹਾ ਹੈ।

  • ਤਰਨਤਾਰਨ ਦੇ ਫੋਕਲ ਪੁਆਇੰਟ 'ਤੇ ਸਥਿਤ ਇਕ ਬੈਟਰੀ ਨਿਰਮਾਤਾ ਨੂੰ ਸੋਮਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ, ਜਿਸ ਤੋਂ ਬਾਅਦ ਮੰਗਲਵਾਰ ਨੂੰ ਬਾਈਕ ਸਵਾਰਾਂ ਨੇ ਬੈਟਰੀ ਨਿਰਮਾਤਾ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ, ਹਾਲਾਂਕਿ ਇਸ ਤੋਂ ਬਾਅਦ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • ਪੰਜਾਬ ਦੇ ਰਾਜਪਾਲ ਨੇ ਕੀਤੀ ਡੇਰਾ ਰਾਧਾ ਸਵਾਮੀ ਬਿਆਸ ਮੁਖੀ ਨਾਲ ਮੁਲਾਕਾਤ

    ਗੁਲਾਬ ਚੰਦ ਕਟਾਰੀਆ ਨੇ ਗੁਰਿੰਦਰ ਢਿੱਲੋ ਅਤੇ nominated ਡੇਰਾ ਮੁਖੀ ਜਸਦੀਪ ਸਿੰਘ ਗਿੱਲ ਨਾਲ ਕੀਤੀ ਮੁਲਾਕਾਤ

  • ਚੰਡੀਗੜ੍ਹ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਚਾਕੂਆਂ ਨਾਲ ਗੋਦ ਕੇ ਕਤਲ

    ਚੰਡੀਗੜ੍ਹ ਦੇ ਪਿੰਡ ਖੁੱਡਾ ਜੱਸੋ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਰਿਸ਼ਬ ਨਾਮ ਦੇ ਨੌਜਵਾਨ ਵਿਅਕਤੀ ਦਾ ਬੇਰਹਿਮੀ ਨਾਲ ਕਤਲ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸਤ ਦੇ ਕਤਲ ਦਾ ਬਦਲਾ ਲੈਣ ਲਈ ਮੁੰਡੇ ਨੂੰ ਘੇਰ ਕੇ ਉਤਾਰਿਆ ਮੌਤ ਦੇ ਘਾਟ।

  • ਚੰਡੀਗੜ੍ਹ ਹਵਾਈ ਅੱਡੇ ਤੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਕਿਉਂ? ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ

    ਅਦਾਲਤ ਨੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਕਿ ਚੰਡੀਗੜ੍ਹ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਸਥਿਰ ਕਿਉਂ ਹੈ? ਅਠਾਰਾਂ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਹਵਾਈ ਅੱਡਾ CAT-II ILR ਅਨੁਕੂਲ ਬਣਨ ਦੇ ਬਾਵਜੂਦ ਇਸ ਵਿੱਚ ਵਾਧਾ ਕਿਉਂ ਨਹੀਂ ਕੀਤਾ ਗਿਆ? ਅਦਾਲਤ ਨੇ ਪੰਜਾਬ ਸਰਕਾਰ ਤੋਂ ਹਲਫ਼ਨਾਮਾ ਵੀ ਮੰਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਧਾਉਣ ਲਈ ਕੀ ਕਦਮ ਚੁੱਕੇ ਗਏ ਹਨ।

  • ਕੋਟਕਪੂਰਾ 'ਚ ਅਕਾਲੀ ਦਲ ਨੇ ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਦੇ ਮਸਲੇ ਨੂੰ ਲੈਕੇ ਐਸਡੀਐਮ ਦਫਤਰ ਮੂਹਰੇ ਦਿੱਤਾ ਧਰਨਾ

    ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਸੱਦੇ ਤੇ ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਦੇ ਮਸਲੇ ਨੂੰ ਲੈ ਕੇ ਸੂਬੇ ਭਰ ਦੇ ਵਿੱਚ ਅਕਾਲੀ ਦਲ ਵੱਲੋਂ ਸਬ ਡਿਵੀਜ਼ਨ ਪੱਧਰ ਤੇ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਕੋਟਕਪੂਰਾ ਵਿਖੇ ਐਸਡੀਐਮ ਦਫਤਰ ਦੇ ਬਾਹਰ ਵੀ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਦੇ ਵਿੱਚ ਅਕਾਲੀ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਝੋਨੇ ਦੀ ਖਰੀਦ ਸਮੇਤ ਡੀਏਪੀ ਖਾਦ ਦੇ ਮਸਲੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿੱਚ ਨਿਕੇਦੀ ਕੀਤੀ।

    ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਵਾਰ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਮਾੜਾ ਹਾਲ ਹੈ ਅਤੇ ਕਿਸਾਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਡੀਏਪੀ ਖਾਦ ਦੀ ਕਿੱਲਤ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਮੰਗ ਦੇ ਮੁਤਾਬਕ ਅਜੇ ਤੱਕ ਪੰਜਾਬ ਵਿੱਚ ਸਿਰਫ 40 ਫੀਸਦੀ ਡੀਏਪੀ ਉਪਲਬਧ ਹੋਈ ਹੈ। ਉਹਨਾਂ ਇਹ ਸਾਰੇ ਮਸਲੇ ਲਈ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੇ ਵੱਡੇ ਸਵਾਲ ਖੜੇ ਕੀਤੇ। ਉਹਨਾਂ ਪੰਜਾਬ ਦੀਆਂ ਜਿਮਨੀਆਂ ਜਿਮਨੀ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਮੈਦਾਨ ਵਿੱਚ ਨਾ ਨਿਤਰਨ ਦੇ ਕਾਰਨਾਂ ਦੀ ਵੀ ਜਾਣਕਾਰੀ ਦਿੱਤੀ ਅਤੇ ਪੰਚਾਇਤੀ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਵੀ ਨਿਖੇਦੀ ਕੀਤੀ।

  • ਡੇਰਾਬੱਸੀ ਐਸਡੀਐਮ ਦਫਤਰ ਅੱਗੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਪੁੱਜੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਕਿਹਾ ਮੈਂ ਕਿਸਾਨ ਦਾ ਪੁੱਤ ਕਿਸਾਨੀ ਸਮੱਸਿਆਵਾਂ ਤੋਂ ਜਾਣੂ ਹਾਂ।*

    ਡੇਰਾ ਬੱਸੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਐਸਡੀਐਮ ਦਫਤਰ ਅੱਗੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਪੁੱਜੇ। ਹਲਕਾ ਵਿਧਾਇਕ ਨੇ ਕਿਹਾ ਕਿ ਉਹ ਕਿਸਾਨ ਦੇ ਪੁੱਤ ਹਨ ਅਤੇ ਕਿਸਾਨੀ ਸਮੱਸਿਆਵਾਂ ਤੋਂ ਜਾਣੂ ਹਨ। ਪਰ ਕੇਂਦਰ ਦੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣ ਬੁਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮੰਡੀ ਦੇ ਵਿੱਚ ਪੁੱਜੀ ਕਿਸਾਨਾਂ ਦੀ ਫਸਲ ਉੱਤੇ ਕੱਟ ਲਗਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਉਹ ਅਪੀਲ ਪਾਣਗੇ ਅਤੇ ਜਿੰਮੇਵਾਰ ਆੜਤੀਆਂ ਤੇ ਖਿਲਾਫ ਕਾਰਵਾਈ ਦੀ ਮੰਗ ਕਰਨਗੇ। ਹਲਕਾ ਵਿਧਾਇਕ ਨੇ ਕਿਹਾ ਕਿ ਕਿਸਾਨਾਂ ਨੂੰ ਸੰਜਮ ਰੱਖਣਾ ਚਾਹੀਦਾ ਹੈ। ਉਹ ਕਿਸਾਨਾਂ ਦੇ ਨਾਲ ਹਨ।

  • ਝੋਨੇ ਦੀ ਖਰੀਦ ਅਤੇ ਡੀਏਪੀ ਦੀ ਕਾਲਾ ਬਾਜ਼ਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ

     ਮੰਡੀਆਂ ਦੇ ਵਿੱਚ ਕਿਸਾਨਾਂ ਦੀ ਰੁਲ ਰਹੀ ਝੋਨੇ ਦੀ ਫਸਲ ਅਤੇ ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਗਏ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਮੰਡੀਆਂ ਦੇ ਵਿੱਚ ਤੁਰੰਤ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

    ਪੰਜਾਬ ਦੀਆਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਅਤੇ ਡੀਏਪੀ ਖਾਦ ਦੀ ਸਮੱਸਿਆ ਦੇ ਕਾਰਨ ਪੰਜਾਬ ਦੀ ਕਿਸਾਨੀ ਰੁਲ ਰਹੀ ਹੈ ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਅੱਜ ਤੱਕ ਪੰਜਾਬ ਦੇ ਵਿੱਚ ਕਿਸਾਨੀ ਦਾ ਅਜਿਹਾ ਹਾਲ ਨਹੀਂ ਹੋਇਆ ਸੀ ਜੋ ਕਿ ਪੰਜਾਬ ਸਰਕਾਰ ਦੇ ਇਸ ਕਾਰਜ ਕਾਲ ਦੇ ਵਿੱਚ ਹੋ ਰਿਹਾ ਹੈ। ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਰੁਲ ਰਹੀ ਹੈ ਅਤੇ ਕਣਕ ਦੀ ਬਿਜਾਈ ਕਰਨ ਦੇ ਲਈ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ ਡੀਏਪੀ ਖਾਦ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਡੀਏਪੀ ਦੇ ਨਾਲ ਵਾਧੂ ਹੋਰ ਵਸਤਾਂ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਪੰਜਾਬ ਸਰਕਾਰ ਖੁਦ ਕਿਸਾਨਾਂ ਦੀ ਹਤੈਸ਼ੀ ਸਰਕਾਰ ਕਹਾਉਣ ਦੇ ਦਾਅਵੇ ਕਰਦੀ ਸੀ ਅਤੇ ਕਿਸਾਨਾਂ ਦੀ ਫਸਲ ਦਾ ਮੰਡੀਆਂ ਵਿੱਚੋਂ ਦਾਣਾ ਦਾਣਾ ਚੁੱਕਣ ਦਾ ਦਾਅਵਾ ਕਰ ਰਹੀ ਸੀ ਅੱਜ ਕਿਸਾਨਾਂ ਦੀ ਮੰਡੀਆਂ ਵਿੱਚ ਸਾਰ ਤੱਕ ਲੈਣ ਦੇ ਲਈ ਸਰਕਾਰ ਨਹੀਂ ਪਹੁੰਚ ਰਹੀ ਉਹਨਾਂ ਕਿਹਾ ਕਿ ਜੇਕਰ ਜਲਦ ਹੀ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਡੀਏਪੀ ਖਾਦ ਕਿਸਾਨਾਂ ਤੱਕ ਨਾ ਪਹੁੰਚਾਈ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਪ੍ਰਦਰਸ਼ਨ ਸਰਕਾਰ ਦੇ ਖਿਲਾਫ ਤੇਜ਼ ਕੀਤੇ ਜਾਣਗੇ।

  • ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਨਵਾਂਸ਼ਹਿਰ ਵਿੱਚ ਭਾਰਤੀ ਕਿਸਾਨ ਆਗੂਆ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਚੁਕਾਈ ਵਿੱਚ ਦੇਰੀ ਕਰਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਵਿੱਚੋਂ ਕਟੋਤੀ ਕਰਨ ਦੇ ਸੰਬਧ ਵਿੱਚ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਸਰਕਾਰ ਇਹ ਕੱਟ ਲਾਉਣੇ ਬੰਦ ਕਰੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਉਹ ਕਿਸਾਨਾਂ ਦੀ ਮਜਬੂਰੀ ਹੈ ਕਿਉਂਕਿ ਕਿ ਕਿਸਾਨਾਂ ਨੂੰ ਨਾਂ ਤਾਂ ਪਰਾਲੀ ਦੀ ਸੰਭਾਲ ਲਈ ਮਸੀਨਰੀ ਦਿੱਤੀ ਗਈ ਹੈ ਅਤੇ ਨਾ ਹੀ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਸ ਲਈ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਉਣਗੇ ਜੇਕਰ ਸਰਕਾਰ ਉਨ੍ਹਾਂ ਕਿਸਾਨਾਂ ਉੱਤੇ ਕੋਈ ਮਾਮਲੇ ਦਰਜ਼ ਕਰਦੀ ਹੈ ਤਾਂ ਕਿਸਾਨ ਫ਼ਿਰ ਸੜਕਾਂ ਉੱਤੇ ਆ ਕੇ ਪ੍ਰੋਟੈਸਟ ਕਰਨ ਲਈ ਮਜਬੂਰ ਹੋ ਜਾਵੇਗਾ ਇਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਸਾਹਨੀ,ਸਕੱਤਰ ਗੋਗੀ ਸੰਧਵਾਂ ਸਮੇਤ ਕਈ ਕਿਸਾਨ ਆਗੂ ਹਾਜ਼ਰ ਸਨ।

  • ਬਾਬਾ ਸਿੱਦੀਕੀ ਕਤਲ ਕੇਸ: ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਪੁਣੇ ਤੋਂ ਇੱਕ ਹੋਰ ਪਿਸਤੌਲ ਬਰਾਮਦ ਕੀਤਾ ਹੈ, ਇਹ ਹਥਿਆਰ (ਪਿਸਟਲ) ਰੁਪੇਸ਼ ਮੋਹੋਲ ਦੇ ਘਰੋਂ ਬਰਾਮਦ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਇਹ ਕਤਲ ਕੇਸ ਵਿੱਚ ਬਰਾਮਦ ਕੀਤਾ ਗਿਆ ਇਹ ਪੰਜਵਾਂ ਹਥਿਆਰ ਹੈ। ਕ੍ਰਾਈਮ ਬ੍ਰਾਂਚ ਮੁਤਾਬਕ ਉਨ੍ਹਾਂ ਨੂੰ ਇਸ ਮਾਮਲੇ 'ਚ ਇਕ ਹਥਿਆਰ ਅਤੇ ਤਿੰਨ ਜ਼ਿੰਦਾ ਕਾਰਤੂਸ ਦੀ ਭਾਲ ਜਾਰੀ ਹੈ। ਕ੍ਰਾਈਮ ਬ੍ਰਾਂਚ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਕਰੀਬ 6 ਹਥਿਆਰ ਮੁੰਬਈ ਲਿਆਂਦੇ ਗਏ ਸਨ। ਬਾਬਾ ਸਿੱਦੀਕੀ ਕਤਲ ਕੇਸ 'ਚ ਮੁੰਬਈ ਕ੍ਰਾਈਮ ਬ੍ਰਾਂਚ ਦੀਆਂ 5 ਟੀਮਾਂ ਅਜੇ ਵੀ ਦੂਜੇ ਸੂਬਿਆਂ 'ਚ ਹਨ, ਇਹ ਟੀਮਾਂ ਫਿਲਹਾਲ ਹਰਿਆਣਾ ਅਤੇ ਰਾਜਸਥਾਨ 'ਚ ਦੋਸ਼ੀਆਂ ਦੀ ਭਾਲ 'ਚ ਰੁੱਝੀਆਂ ਹੋਈਆਂ ਹਨ। ਜਦੋਂਕਿ ਕਤਲ ਕਾਂਡ ਦੇ ਮਾਸਟਰ ਮਾਈਂਡ ਜੀਸ਼ਾਨ ਦੀ ਭਾਲ ਲਈ ਹਰਿਆਣਾ ਵਿੱਚ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

  • ਵਿਧਾਇਕ ਗੱਜਣ ਮਾਜਰਾ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਕੇ ਦੁਪਹਿਰ 12 ਵਜੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਟਿਆਲਾ ਪੁੱਜਣਗੇ।

  • 26 ਅਕਤੂਬਰ ਤੋਂ ਪਿਛਲੇ 10 ਦਿਨਾਂ ਦਾ ਡਾਟਾ ਲਿਫਟਿੰਗ-

    26th: 383146 MT
    27th: 413151 MT
    28th: 453247 MT
    29th: 478333 MT
    30th: 493412 MT
    31st: 319769 MT
    1st: 3642116 MT
    2nd: 387002 MT
    3rd: 537303 MT
    4th: 585300 MT

    ਅੱਜ 4054 ਮਿੱਲਰ ਲਿਫਟਿੰਗ ਕਰ ਰਹੇ ਹਨ।

  • ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਬਹੁਤ ਖਰਾਬ ਹੋ ਗਈ ਹੈ। ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਤੱਕ ਪਹੁੰਚ ਗਈ ਹੈ। ਰਾਜਧਾਨੀ ਗੈਸ ਚੈਂਬਰ ਬਣ ਗਈ ਹੈ। ਦਿੱਲੀ ਦੇ ਕਈ ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਸਰਦੀ ਸ਼ੁਰੂ ਹੋਣ ਦੇ ਨਾਲ ਹੀ ਦਿੱਲੀ ਦੀ ਹਵਾ ਹੋਰ ਵੀ ਜ਼ਹਿਰੀਲੀ ਹੋ ਗਈ ਹੈ। ਡੀਪੀਸੀਸੀ ਦੇ ਅਨੁਸਾਰ, ਅੱਜ ਸਵੇਰੇ ਦਿੱਲੀ ਦਾ ਕੁੱਲ AQI 385 ਦਰਜ ਕੀਤਾ ਗਿਆ ਸੀ।

  • ਡੀ.ਜੀ.ਪੀ ਪੰਜਾਬ ਪੁਲਿਸ 

     

  • ਕੈਨੇਡਾ 'ਚ ਭਾਰਤੀਆਂ 'ਤੇ ਹੋਏ ਹਮਲਿਆਂ ਖਿਲਾਫ ਇੰਦੌਰ 'ਚ ਰੋਸ ਪ੍ਰਦਰਸ਼ਨ
    ਰੋਸ ਵਜੋਂ ਸੜਕਾਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੋਸਟਰ ਲਾਏ ਗਏ
    ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ
    ਕੈਨੇਡਾ ਨੂੰ ਅੱਤਵਾਦੀ ਸਮਰਥਕ ਦੇਸ਼ ਘੋਸ਼ਿਤ ਕਰਨ ਦੀ ਮੰਗ
    ਜਸਟਿਨ ਟਰੂਡੋ ਮੁਰਦਾਬਾਦ ਦੇ ਪੋਸਟਰ ਸ਼ਹਿਰ ਦੇ ਮੁੱਖ ਰੀਗਲ ਚੌਰਾਹੇ 'ਤੇ ਲਗਾਏ ਗਏ
    ਅੱਪਡੇਟ ਸ਼ਾਟਸ

  • ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਜੀ ਨੇ ਵੀਡੀਓ ਜਾਰੀ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸੱਦੀ ਗਈ ਸਿੱਖ ਬੁੱਧੀਜੀਵੀਆਂ ਅਤੇ ਸਿੱਖ ਪੱਤਰਕਾਰਾਂ ਦੀ ਮੀਟਿੰਗ ਤੇ ਖੜੇ ਕੀਤੇ ਸਵਾਲ
    ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਬੁੱਧੀਜੀਵੀਆਂ ਅਤੇ ਪੱਤਰਕਾਰਾਂ ਨੂੰ ਕੀਤੀ ਅਪੀਲ ਉਹ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ

  • ਸਾਬਕਾ ਸੰਸਦ ਮੈਂਬਰ ਤੇ ਅਕਾਲੀ ਦਲ ਦੇ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਆਪਣੇ ਦਾਣੇ ਦੀ ਰਾਖੀ ਕਰਦੇ ਮਨਾਉਣੀ ਪਈ।

  • ਡਾ: ਦਲਜੀਤ ਚੀਮਾ 

  •  ਜ਼ਿਮਨੀ ਚੋਣਾਂ ਦੀ ਤਰੀਕ ਬਦਲ 
    ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਕੇਰਲ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੜ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ। ਹੁਣ ਵੋਟਾਂ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਹੀ ਆਵੇਗਾ। ਇਨ੍ਹਾਂ ਸੂਬਿਆਂ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਮੰਗ 'ਤੇ ਤਰੀਕਾਂ 'ਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਪਾਰਟੀਆਂ ਵਿੱਚ ਭਾਜਪਾ, ਕਾਂਗਰਸ, ਆਰਐਲਡੀ, ਬਸਪਾ ਸ਼ਾਮਲ ਹਨ। ਪੰਜਾਬ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਸਾਰੀਆਂ ਚਾਰ ਸੀਟਾਂ ਤੋਂ ਵਿਧਾਇਕ ਇਸ ਸਾਲ ਸੰਸਦ ਮੈਂਬਰ ਚੁਣੇ ਗਏ ਸਨ। ਜਿਸ ਤੋਂ ਬਾਅਦ ਸਾਰੀਆਂ ਚਾਰ ਸੀਟਾਂ ਖਾਲੀ ਹੋ ਗਈਆਂ।

ZEENEWS TRENDING STORIES

By continuing to use the site, you agree to the use of cookies. You can find out more by Tapping this link