Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
#ਅਹਿਮਦਾਬਾਦ: ਪ੍ਰਧਾਨ ਮੰਤਰੀ ਮੋਦੀ ਅੱਜ ਦੁਪਹਿਰ 1.45 ਵਜੇ ਭਾਰਤ ਦੀ ਪਹਿਲੀ 'ਵੰਦੇ ਮੈਟਰੋ' ਸੇਵਾ ਦੀ ਸ਼ੁਰੂਆਤ ਕਰਨਗੇ। ਦੋ ਦਿਨਾਂ ਗੁਜਰਾਤ ਦੌਰੇ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
Punjab Breaking Live Updates
नवीनतम अद्यतन
5856 ਨਸ਼ਾ ਤਸਕਰ ਫੜੇ ਗਏ
ਆਈਜੀ (ਹੈਡਕੁਆਰਟਰ) ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ {ਢਾਈ ਸਾਲ ਵਿਸ਼ੇਸ਼ ਮੁਹਿੰਮ ਤਹਿਤ 5856 ਨਸ਼ਾ ਤਸਕਰ ਫੜੇ ਗਏ ਹਨ। ਡਰੱਗ 2446 ਕਿਲੋ ਹੈਰੋਇਨ ਦੀ ਰਿਕਵਰੀ ਕੀਤੀ ਗਈ ਹੈ। 4 ਕਰੋੜ 29 ਲੱਖ ਗੋਲੀਆਂ ਬਰਾਮਦ ਹੋਈਆਂ ਹਨ।ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਨੇ ਟਵੀਟ ਕੀਤਾ
ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਨੇ ਟਵੀਟ ਕਰਕੇ ਲਿਖਿਆ ਹੈ, "ਜਿਸ ਨੇ ਰਾਹੁਲ ਗਾਂਧੀ ਨੂੰ ਪਿੱਛੇ ਕਰਕੇ ਆਪਣਾ ਸਾਰਾ ਸਿਆਸੀ ਕਰੀਅਰ ਬਣਾਇਆ ਹੈ, ਉਹ ਸੱਤਾ ਦੇ ਲਾਲਚ ਵਿੱਚ ਆਪਣੇ ਵਿਰੋਧੀਆਂ ਦੀ ਗੋਦ ਵਿੱਚ ਬੈਠ ਕੇ ਸਸਤੇ ਬਿਆਨ ਦੇ ਰਿਹਾ ਹੈ, ਤੁਸੀਂ ਹੋਰ ਭੌਂਕਦੇ ਹੋ ਕਿਉਂਕਿ ਦੁਨੀਆਂ ਨੂੰ ਤੁਹਾਡੀ ਅਸਲੀਅਤ ਪਤਾ ਹੋਣੀ ਚਾਹੀਦੀ ਹੈ ਬਕਵਾਸ, ਤੁਹਾਡੇ ਵਰਗੇ ਲੋਕਾਂ ਨੂੰ ਹੀ ਧਰਮ ਗ੍ਰੰਥਾਂ ਵਿੱਚ ਸੱਪ ਕਿਹਾ ਗਿਆ ਹੈ"
Zee PHH ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਨਸ਼ਿਆਂ ਖਿਲਾਫ ਚੁਕੀ ਸਹੁੰ
ਪੰਜਾਬ ਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਜੋ ਹੁਣ ਸਕੂਲਾ ਕਾਲਜ਼ਾਂ ਤੱਕ ਵੀ ਪੋਹਚ ਚੁੱਕਾ ਹੈ ਜਿਸ ਦੇ ਖਿਲਾਫ ਨੌਜਵਾਨ ਪੀੜੀ ਨੂੰ ਸੁਚੇਤ ਕਰਨ ਦੇ ਮਕਸਦ ਨਾਲ ਜ਼ੀ ਪੰਜਾਬ ਹਰਿਆਣਾ ਹਿਮਾਚਲ ਵੱਲੋਂ ਇੱਕ ਮੁਹਿੰਮ ਸ਼ੁਰੂ ਕਰ ਬੱਚਿਆਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਓਹ ਨਸ਼ਿਆਂ ਦੇ ਮਾੜੇ ਪ੍ਰਭਾਵਾ ਨੂੰ ਸਮਝਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ ਦੁਆਲੇ ਧਿਆਨ ਰੱਖਣ ਕੇ ਕੋਈ ਇਸ ਤਰਾਂ ਦਾ ਸਖਸ਼ ਤਾਂ ਨਹੀਂ ਜੋ ਉਨ੍ਹਾਂ ਨੂੰ ਵਰਗਲਾ ਕੇ ਨਸ਼ਿਆਂ ਵੱਲ ਲਿਜਾ ਰਿਹਾ ਹੋਵੇ।
ਇਸੇ ਮੁਹਿੰਮ ਦੇ ਚੱਲਦੇ ਅੱਜ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸਕੇਂਡਰੀ ਸਕੂਲ ਦੇ ਬੱਚਿਆਂ ਵੱਲੋਂ ਨਸ਼ਿਆਂ ਦੇ ਖਿਲਾਫ ਸੋਂਹ ਚੁਕੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਨਸ਼ਿਆਂ ਨੂੰ ਲੈਕੇ ਗਲ ਕਰਦੇ ਕਿਹਾ ਹੈ ਕੋਈ ਸ਼ੱਕ ਨਹੀਂ ਕੇ ਕੁਜ ਸਵਾਰਥੀ ਲੋਕਾਂ ਵੱਲੋਂ ਪੈਸਿਆਂ ਦੀ ਖਾਤਰ ਸਕੂਲਾਂ ਦੇ ਮਾਸੂਮ ਬੱਚਿਆਂ ਤੱਕ ਨਸ਼ਾ ਪੋਹਚਾ ਦਿੱਤਾ ਹੈ ਜਿਸ ਤੋਂ ਸੁਚੇਤ ਹੋਣਾ ਸਕੂਲ ਪ੍ਰਸ਼ਾਸਨ ਦੀ ਜਿੰਮੇਦਾਰੀ ਬਣਦੀ ਹੈ।ਇਸ ਤੋਂ ਇਲਾਵਾ ਸਿੰਥੈਟਿਕ ਨਸ਼ਿਆਂ ਤੋਂ ਵੀ ਭਿਆਨਕ ਨਸ਼ਾ ਡਿਜਿਟਲ ਗੇਜ਼ਟ ਨਸ਼ਾ ਹੈ ਜਿਸ ਦੇ ਬੁਰੇ ਪ੍ਰਭਾਵਾ ਤੋਂ ਬੱਚਿਆਂ ਨੂੰ ਬਚਾਉਣਾ ਵੀ ਸਾਡਾ ਫਰਜ਼ ਹੈ।ਉਨ੍ਹਾਂ ਜ਼ੀ ਨਿਊਜ਼ ਦੀ ਇਸ ਮੁਹਿੰਮ ਦਾ ਧੰਨਵਾਦ ਕਰਦੇ ਕਿਹਾ ਕਿ ਜ਼ੀ PHH ਵਾਂਗ ਹਰ ਇੱਕ ਵਰਗ ਨੂੰ ਅੱਗੇ ਆਉਣਾ ਪਵੇਗਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ।
ਫਿਰੋਜ਼ਪੁਰ ਕੇਂਦਰੀ ਜੇਲ ਵਿੱਚ ਛੁੱਟੀ ਕਟ ਕੇ ਵਾਪਿਸ ਆਏ ਦੋ ਕੈਦੀਆਂ ਦੀ ਤਲਾਸ਼ੀ ਦੌਰਾਨ ਇਕ ਕੈਦੀ ਦੀ ਪੱਗ ਵਿਚ ਲਕੋਏ ਦੋ ਪੈਕਟਾਂ ਦੀ ਤਲਾਸ਼ੀ ਦੌਰਾਨ 114 ਗ੍ਰਾਮ ਨਸ਼ੀਲਾ ਪਾਊਡਰ 45 ਨਸ਼ੀਲੀ ਗੋਲੀਆਂ ਅਤੇ ਇਕ ਮੋਬਾਈਲ ਫੋਨ 36 ਮੋਬਾਈਲ ਸਿਮਾ ਦੂਜੇ ਕੈਦੀ ਦੀ ਤਲਾਸ਼ੀ ਦੌਰਾਨ 88 ਨਸ਼ੀਲੀ ਗੋਲੀਆਂ ਬਰਾਮਦ ਹੋਇਆ ਹਨ ਥਾਣਾ ਸਿਟੀ ਵਿੱਚ ਦੋਵਾਂ ਕੈਦੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮਨੀਸ਼ ਸਿਸੋਦੀਆ CM ਕੇਜਰੀਵਾਲ ਦੇ ਘਰ ਜਾਣਗੇ
ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਦੋਵਾਂ ਵਿਚਾਲੇ ਪਹਿਲੀ ਮੁਲਾਕਾਤ ਦਿੱਲੀ 'ਚ ਹੋ ਸਕਦੀ ਹੈ।
ਨਾਭਾ ਸ਼ਹਿਰ ਪੂਰਨ ਤੌਰ ਤੇ ਹੋਇਆ ਬੰਦ
ਮਾਮਲਾ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਦੇ ਪਤੀ ਪੰਕਜ ਪੱਪੂ ਵੱਲੋਂ ਬਾਵਨ ਦਵਾਸੀ ਦੇ ਲੱਗੇ ਧਾਰਮਿਕ ਬੋਰਡ ਉਤਾਰੇ ਜਾਣ ਤੇ ਉਹਨਾਂ ਨੂੰ ਕੂੜੇ ਵਾਲੀ ਟਰਾਲੀ ਵਿੱਚ ਸੁੱਟਣ ਤੇ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ, ਵਪਾਰੀਆਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਾਭਾ ਸ਼ਹਿਰ ਦੇ ਵਪਾਰੀਆਂ ਵੱਲੋਂ ਸ਼ਹਿਰ ਨਾਭਾ ਦੇ ਵਿੱਚ ਰੋਸ ਵਜੋਂ ਦੁਕਾਨਾਂ ਬੰਦ ਕਰ ਪੈਦਲ ਮਾਰਚ ਕੀਤਾ ਗਿਆ,ਅਤੇ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਕੋਲ ਕੋਈ ਵੀ ਕਿਸੇ ਤਰ੍ਹਾਂ ਦਾ ਅਹੁਦਾ ਨਹੀਂ ਹੈ, ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜੇਕਰ ਅਜੇ ਵੀ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅਗਲਾ ਫੈਸਲਾ ਹਿੰਦੂ ਭਾਈਚਾਰੇ ਵੱਲੋਂ ਸਖਤ ਲਿਆ ਜਾ ਸਕਦਾ ਹੈ, ਹਿੰਦੂ ਭਾਈਚਾਰੇ ਵਿੱਚ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ
ਪੰਜਾਬ ਸਰਕਾਰ ਨੇ ਅਕਤੂਬਰ ਦੇ ਅੰਤ ਜਾਂ ਨਵੰਬਰ ਦੇ ਸ਼ੁਰੂ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਲਈ ਹੈ।
-ਪੰਚਾਇਤੀ ਚੋਣਾਂ ਦੋ ਪੜਾਵਾਂ 'ਚ ਕਰਵਾਈਆਂ ਜਾਣਗੀਆਂ, ਪਹਿਲੇ ਪੜਾਅ 'ਚ ਪੰਚ-ਸਰਪੰਚ ਅਤੇ ਦੂਜੇ ਪੜਾਅ 'ਚ ਬਲਾਕ ਸਮਿਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
-ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
-ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਲਾਲ ਜੀਤ ਭੁੱਲਰ ਨੇ ਵੀ ਜ਼ੀ ਮੀਡੀਆ ਦੇ ਪ੍ਰਾਈਡ ਆਫ ਮਾਝਾ ਕਨਕਲੇਵ ਦੇ ਪਲੇਟਫਾਰਮ ਤੋਂ ਦੱਸਿਆ ਸੀ ਕਿ ਪੰਚਾਇਤੀ ਚੋਣਾਂ ਬਹੁਤ ਜਲਦੀ ਕਰਵਾਈਆਂ ਜਾਣਗੀਆਂ।ਨਸ਼ੇ ਦੇ ਖਿਲਾਫ ਲੜਨ ਦੇ ਲਈ ਪਿੰਡ ਭੈਣੀ ਬਾਘਾ ਦੇ ਲੋਕ ਹੋਏ ਇਕੱਠੇ
ਚਿੱਟੇ ਤੋਂ ਪਰੇਸ਼ਾਨ ਪਿੰਡ ਭੈਣੀਬਾਘਾ ਦੇ ਲੋਕ ਅੱਜ ਸਵੇਰੇ ਹੀ ਇਕੱਠੇ ਹੋ ਕੇ ਨਸ਼ੇ ਦੇ ਖਿਲਾਫ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਉਹਨਾਂ ਦੇ ਪਿੰਡ ਦੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਜਿਸ ਨਾਲ ਨੌਜਵਾਨੀ ਬਰਬਾਦ ਹੋ ਰਹੀ ਹੈ ਨਸ਼ੇ ਦੀ ਰੋਕਥਾਮ ਕਰਨ ਦੇ ਲਈ ਅੱਜ ਪਿੰਡ ਵਾਸੀ ਜਿਲਾ ਪੁਲਿਸ ਮੁਖੀ ਨੂੰ ਵੀ ਮਿਲਣਗੇ।
ਨਸ਼ੇ ਦੇ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ ਅਤੇ ਪੰਜਾਬ ਦੇ ਹਰ ਪਿੰਡ ਚੋਂ ਹਰ ਦਿਨ ਨਸ਼ੇ ਦੇ ਨਾਲ ਨੌਜਵਾਨਾਂ ਦੀ ਮੌਤ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਮਾਨਸਾ ਜਿਲ੍ਹੇ ਦੇ ਪਿੰਡ ਭੈਣੀ ਬਾਘਾ ਦੇ ਲੋਕਾਂ ਨੇ ਤਹਈਆ ਕੀਤਾ ਹੈ ਕਿ ਉਹਨਾਂ ਦੇ ਪਿੰਡ ਵਿੱਚ ਚਿੱਟੇ ਨਸ਼ੇ ਦੀ ਵਿਕਰੀ ਹੋਣ ਲੱਗੀ ਹੈ ਜਿਸ ਕਾਰਨ ਪਿੰਡ ਦੀ ਨੌਜਵਾਨੀ ਬਰਬਾਦ ਹੋ ਜਾਵੇਗੀ ਉਹਨਾਂ ਕਿਹਾ ਕਿ ਪਿੰਡ ਦੇ ਵਿੱਚ ਨਸ਼ਾ ਸ਼ਰੇਆਮ ਬੇਕਣਾ ਲੱਗਿਆ ਹੈ ਜਿਸ ਨਾਲ ਰੋਜਾਨਾ ਹੀ ਲੜਾਈ ਝਗੜੇ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਕੁਝ ਹੀ ਹਫਤਿਆਂ ਦੇ ਵਿੱਚ ਨਸ਼ਾ ਬੰਦ ਕਰਨ ਦਾ ਦਾਅਵਾ ਕਰ ਰਹੀ ਸੀ ਪਰ ਅਜੇ ਤੱਕ ਨਸ਼ੇ ਤੇ ਪਾਬੰਦੀ ਨਹੀਂ ਲੱਗੀ ਜਿਸ ਕਾਰਨ ਨੌਜਵਾਨ ਬਰਬਾਦ ਹੋ ਰਹੇ ਹਨ ਅਤੇ ਨਸ਼ਾ ਘਰ ਘਰ ਤੱਕ ਪਹੁੰਚ ਗਿਆ ਹੈ।ਉਹਨਾਂ ਕਿਹਾ ਕਿ ਅੱਜ ਪਿੰਡ ਭੈਣੀਬਾਘਾ ਦੇ ਵਿੱਚ ਲੋਕਾਂ ਨੇ ਆਪਣੇ ਤੌਰ ਤੇ ਇਕੱਠ ਕੀਤਾ ਹੈ ਤਾਂ ਕਿ ਨਸ਼ੇ ਦੇ ਸੇਵਨ ਨੂੰ ਰੋਕਿਆ ਜਾ ਸਕੇ ਉਹਨਾਂ ਕਿਹਾ ਕਿ ਪਿੰਡ ਵਾਸੀ ਇਕੱਠੇ ਹੋ ਕੇ ਜਿਲਾ ਪੁਲਿਸ ਮੁਖੀ ਨੂੰ ਮਿਲਣ ਦੇ ਲਈ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਲੋਕ ਲਹਿਰ ਬਣ ਕੇ ਲੋਕ ਨਸ਼ੇ ਦੇ ਖਿਲਾਫ ਲੜਾਈ ਲੜਨਗੇ ਅਤੇ ਨਸ਼ੇ ਦੇ ਨਾਲ ਬਰਬਾਦ ਹੋ ਰਹੀ ਜਵਾਨੀ ਨੂੰ ਬਚਾਉਣ ਦੇ ਲਈ ਉਪਰਾਲੇ ਕਰਨਗੇ।
ਸੀਐਮ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਨਵੇਂ ਸੀਐਮ ਦੇ ਨਾਮ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ, ਹਾਲਾਂਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਵਿੱਚ ਸੀਐਮ ਦੇ ਨਾਮ ਉੱਤੇ ਸਹਿਮਤੀ ਬਣ ਜਾਵੇਗੀ। ਮੁੱਖ ਮੰਤਰੀ ਦੀ ਦੌੜ ਵਿੱਚ ਸਭ ਤੋਂ ਅੱਗੇ ਆਤਿਸ਼ੀ ਹੈ, ਜੋ ਦਿੱਲੀ ਸਰਕਾਰ ਵਿੱਚ ਇੱਕ ਕੈਬਨਿਟ ਮੰਤਰੀ ਹੈ, ਜਿਸ ਨੂੰ ਅਰਵਿੰਦ ਕੇਜਰੀਵਾਲ ਦਾ ਭਰੋਸਾ ਹੈ ਅਤੇ ਮੁੱਖ ਮੰਤਰੀ ਆਤਿਸ਼ੀ 'ਤੇ ਭਰੋਸਾ ਕਰ ਸਕਦੇ ਹਨ। ਫਿਲਹਾਲ ਆਤਿਸ਼ੀ ਸੀਐਮ ਤੋਂ ਬਾਅਦ ਸਰਕਾਰ ਵਿੱਚ ਨੰਬਰ 2 ਹੈ।
ਸੌਰਵ ਭਾਰਦਵਾਜ ਇਸ ਸਮੇਂ ਸਰਕਾਰ ਵਿੱਚ ਸਿਹਤ ਮੰਤਰੀ ਹਨ, ਪਾਰਟੀ ਦੇ ਮੁੱਖ ਬੁਲਾਰੇ ਵੀ ਰਹਿ ਚੁੱਕੇ ਹਨ ਅਤੇ ਅੰਦੋਲਨ ਦੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਕੈਲਾਸ਼ ਗਹਿਲੋਤ ਦਿੱਲੀ ਸਰਕਾਰ ਵਿੱਚ ਗ੍ਰਹਿ ਮੰਤਰੀ ਹਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਗਿਣੇ ਜਾਂਦੇ ਹਨ। ਗੋਪਾਲ ਰਾਏ ਸਭ ਤੋਂ ਸੀਨੀਅਰ ਨੇਤਾ ਹਨ ਅਤੇ ਅੰਦੋਲਨ ਦੇ ਸਮੇਂ ਤੋਂ ਹੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ, ਉਹ ਮੌਜੂਦਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ ਅਤੇ ਦਿੱਲੀ ਦੇ ਕਨਵੀਨਰ ਵੀ ਹਨ। ਇਨ੍ਹਾਂ ਨਾਵਾਂ ਦੀ ਆਮ ਆਦਮੀ ਪਾਰਟੀ ਅੰਦਰ ਜ਼ੋਰਦਾਰ ਚਰਚਾ ਹੋ ਰਹੀ ਹੈ, ਹਾਲਾਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਜੇ ਤੱਕ ਕੋਈ ਸੰਕੇਤ ਨਹੀਂ ਦਿੱਤਾ ਗਿਆ ਹੈ ਕਿ ਕੋਈ ਹੈਰਾਨੀਜਨਕ ਨਾਂ ਵੀ ਸਾਹਮਣੇ ਆ ਸਕਦਾ ਹੈ।
Mansa News: ਦਿਨ ਦਿਹਾੜੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ
ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖੁਰਦ ਵਿੱਚ ਅੱਜ ਦਿਨ ਦਿਹਾੜੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਮ੍ਰਿਤਕ ਦਾ ਨਾਮ ਗੁਰਮੇਲ ਸਿੰਘ ਉਰਫ਼ ਮੇਲਾ ਦੱਸਿਆ ਜਾਂਦਾ ਹੈ, ਜਿਸ ਦੀ ਉਮਰ 45 ਸਾਲ ਸੀ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ, ਮਹਿਲਾ ਨੇ ਦੱਸਿਆ ਕਿ ਇਹ ਘਟਨਾ ਬਾਅਦ ਦੁਪਹਿਰ 3 ਵਜੇ ਵਾਪਰੀ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਸ਼ਾਮ 5 ਵਜੇ ਦੇ ਕਰੀਬ ਮਿਲੀ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ 'ਚ ਭੇਜ ਦਿੱਤਾ। ਮਾਨਸਾ ਦੇ ਸਰਕਾਰੀ ਹਸਪਤਾਲ 'ਚ ਪੁਲਿਸ ਦੋਸ਼ੀਆਂ ਦੀ ਭਾਲ 'ਚ ਲੱਗੀ ਹੋਈ ਹੈ।
ਭਗਵੰਤ ਮਾਨ ਦਾ ਟਵੀਟ
ਮੋਹਾਲੀ 'ਚ ਕੁਲੈਕਟਰ ਰੇਟ 25 ਤੋਂ 50 ਫੀਸਦੀ ਵਧਿਆ
ਜ਼ਿਲਾ ਪ੍ਰਸ਼ਾਸਨ ਨੇ ਮੋਹਾਲੀ ਜ਼ਿਲ੍ਹੇ 'ਚ ਜ਼ਮੀਨਾਂ ਦੀ ਰਜਿਸਟਰੀ ਲਈ ਕੁਲੈਕਟਰ ਰੇਟ 25 ਤੋਂ 50 ਫੀਸਦੀ ਤੱਕ ਵਧਾ ਦਿੱਤਾ ਹੈ। ਮੁਹਾਲੀ ਸ਼ਹਿਰ ਦੀ ਹੱਦ ਅੰਦਰ ਪੈਂਦੀਆਂ ਸੁਸਾਇਟੀਆਂ ਦੇ ਫਲੈਟਾਂ ਦੀ ਰਜਿਸਟ੍ਰੇਸ਼ਨ ਲਈ ਕੁਲੈਕਟਰ ਰੇਟ ਵਿੱਚ ਔਸਤਨ 50 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ ਮਰਲਾ ਮਕਾਨਾਂ ਦੀ ਰਜਿਸਟਰੀ ਵੀ ਹੁਣ 30 ਫੀਸਦੀ ਵਧੇ ਹੋਏ ਕੁਲੈਕਟਰ ਰੇਟ 'ਤੇ ਹੋਵੇਗੀ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵੀ ਸਥਾਨ ਦੇ ਹਿਸਾਬ ਨਾਲ 30 ਤੋਂ 50 ਫੀਸਦੀ ਪ੍ਰਤੀ ਏਕੜ ਵਧਾ ਦਿੱਤੇ ਗਏ ਹਨ। ਨਵੀਆਂ ਕੁਲੈਕਟਰ ਦਰਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਵੇਰੇ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਬਿਜਲੀ ਸਬਸਿਡੀ ਖ਼ਤਮ ਕਰਨ, ਪੈਟਰੋਲ ਡੀਜ਼ਲ ’ਤੇ ਵੈਟ ਵਧਾਉਣ ਅਤੇ ਸੂਬੇ ਵਿੱਚ ਵੱਧ ਰਹੇ ਅਪਰਾਧਾਂ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰੇਗਾ।
#ਦਿੱਲੀ (ਫਾਲੋ ਅੱਪ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ ਅਗਲੇ ਦੋ ਦਿਨਾਂ ਵਿੱਚ ਅਸਤੀਫਾ ਦੇ ਦੇਣਗੇ। ਉਹ ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦਿੱਲੀ ਵਿੱਚ ਜਲਦੀ ਚੋਣਾਂ ਦੀ ਮੰਗ ਵੀ ਕੀਤੀ।'' ਮੈਂ ਰਾਜਨੀਤੀ ਅਤੇ ਪੈਸੇ ਦੀ ਖੇਡ ਖੇਡਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਜਨਤਾ ਵਿੱਚ ਜਾਵਾਂਗਾ ਅਤੇ ਉਨ੍ਹਾਂ ਨੂੰ ਪੁੱਛਾਂਗਾ ਕਿ ਉਹ ਕੀ ਸੋਚਦੇ ਹਨ: ਕੀ ਮੈਂ ਇੱਕ ਇਮਾਨਦਾਰ ਆਦਮੀ ਹਾਂ ਜਾਂ ਇੱਕ ਦੋਸ਼ੀ, ”ਉਸਨੇ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਅਗਲੇ ਮੁੱਖ ਮੰਤਰੀ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਲ ਸਿਸੋਦੀਆ ਵੀ ਜਨਤਾ ਦੇ ਸਾਹਮਣੇ ਜਾਣਗੇ ਅਤੇ ਉਹ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਲੋਕਾਂ ਦੀ ਅਦਾਲਤ ਵਿੱਚ ਜਾਵਾਂਗੇ।