Punjab Breaking Live Updates: ਸ਼ੰਭੂ ਬਾਰਡਰ ਖੋਲ੍ਹਣ `ਤੇ ਅੱਜ SC `ਚ ਮੁੜ ਹੋਵੇਗੀ ਸੁਣਵਾਈ, ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ
Punjab Breaking Live Updates: ਪੰਜਾਬ ਦੇ ਖਨੌਰੀ ਸਰਹੱਦ `ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ।
Punjab Breaking Live Updates: ਪੰਜਾਬ ਦੇ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਦੂਜੇ ਪਾਸੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking Live Updates:
नवीनतम अद्यतन
ਕਿਸਾਨ ਆਗੂਆਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ 'ਤੇ ਵਿਚਾਰ ਕਰਨ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪੰਜਾਬ ਭਵਨ ਵਿਖੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ। ਇਸ ਵਿੱਚ ਪੰਜਾਬ ਦੇ ਵੱਡੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਤੇ ਹੋਰ ਥਾਵਾਂ ਵਿੱਚ ਥੋੜ੍ਹੇ ਸਮੇਂ ਵਿੱਚ ਹੋਏ 5 ਗ੍ਰੇਨੇਡ ਹਮਲਿਆਂ ਅਤੇ ਪੰਜਾਬ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ।
ਫਰੀਦਕੋਟ ਵਿਚ ਵੀਰਵਾਰ ਨੂੰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਦੀ ਟੱਕਰ ਹੋ ਗਈ। ਫਰੀਦਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਪਿੰਡ ਕਲੇਰ ਕੋਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਵਿਦਿਆਰਥਣ ਦੀ ਮੌਤ, ਤਿੰਨ ਵਿਦਿਆਰਥਣਾਂ ਅਤੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮਮੀਆਂ ਵਿਚ 2 ਸਕੀਆਂ ਭੈਣਾਂ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਗੇਟਵੇ ਆਫ ਇੰਡੀਆ ਨੇੜੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ, ਜਿਸ ਵਿੱਚ 13 ਨਿਰਦੋਸ਼ ਜਾਨਾਂ ਚਲੀਆਂ ਗਈਆਂ, ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ, ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਹੈ। ਸਮੁੰਦਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਹੰਸ ਰਾਜ ਹੰਸ ਸੰਗੀਤ ਉਦਯੋਗ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਊਸ ਆਫ ਲਾਰਡਸ ਤੋਂ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਗਾਇਕ ਬਣ ਗਏ ਹਨ। ਉਹ ਪਦਮ ਸ਼੍ਰੀ, ਭਾਰਤ ਦੇ ਚੌਥੇ ਸਭ ਤੋਂ ਉੱਚੇ ਨਾਗਰਿਕ ਸਨਮਾਨ ਦਾ ਪ੍ਰਾਪਤਕਰਤਾ ਵੀ ਹੈ!